2015_11image_17_48_567010000fraud1-llਖਰੜ- ਪੁਲਸ ਨੇ ਇਥੋਂ ਦੀ ਬੈਂਕ ਆਫ ਇੰਡੀਆ ਦੀ ਬ੍ਰਾਂਚ ਨਾਲ 15 ਲੱਖ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਬਣਾ ਕੇ ਧੋਖਾਧੜੀ ਕਰਨ ਦੇ ਦੋਸ਼ ‘ਚ ਆਸ਼ੀਸ਼ ਬੈਨਰਜੀ, ਜੈਅੰਤੀ ਦਾਸ, ਚੰਦਰ ਭਾਨ ਅਤੇ ਸੁਖਵਿੰਦਰ ਸਿੰਘ ਵਿਰੁੱਧ ਕੇਸ ਦਰਜ ਕੀਤਾ ਹੈ।
ਇਸ ਸੰਬੰਧੀ ਬੈਂਕ ਦੇ ਮੈਨੇਜਰ ਬਲਜੀਤ ਸਿੰਘ ਨੇ ਪੁਲਸ ਨੂੰ ਸ਼ਿਕਾਇਤ ਕੀਤੀ ਕਿ ਦੋਸ਼ੀਆਂ ਨੇ ਪਹਿਲਾਂ ਇਕ ਮਕਾਨ ਬੈਂਕ ਤੋਂ 25 ਲੱਖ ਰੁਪਏ ਦਾ ਕਰਜ਼ਾ ਲੈ ਕੇ ਖਰੀਦਿਆ ਸੀ ਅਤੇ ਬਾਅਦ ‘ਚ ਉਨ੍ਹਾਂ ਨੇ ਇਸ ਮਕਾਨ ਨੂੰ ਆਪਸ ‘ਚ ਮਿਲੀਭਗਤ ਕਰਕੇ ਇਸ ਨੂੰ ਬੈਂਕ ਕੋਲ ਗਿਰਵੀ ਰੱਖ ਕੇ 15 ਲੱਖ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਬਣਾ ਲਈ ਅਤੇ ਇਸ ਲਿਮਟ ਨੂੰ ਇਸਤੇਮਾਲ ਕਰਨ ਉਪਰੰਤ ਇਸ ‘ਚ ਪੈਸੇ ਜਮ੍ਹਾ ਨਹੀਂ ਕਰਵਾਏ। ਇਸ ਤਰੀਕੇ ਨਾਲ ਉਨ੍ਹਾਂ ਬੈਂਕ ਨਾਲ ਧੋਖਾਧੜੀ ਕੀਤੀ ਹੈ। ਖਰੜ ਪੁਲਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY