ਪੁਲਿਸ ਛਾਉਣੀ ਵਿੱਚ ਤਬਦੀਲ ਹੋਈ ਗੁਰੂ ਨਗਰੀ

Amritsar:  BSF and Punjab police personnel take out flag march to instill a sense of security and safety among residents of holy city Amritsar on Tuesday. PTI Photo (PTI10_20_2015_000150A) *** Local Caption ***

ਅੰਮ੍ਰਿਤਸਰ: ਭਲਕੇ ਅੰਮ੍ਰਿਤਸਰ-ਤਰਨ ਤਾਰਨ ਰੋਡ ‘ਤੇ ਪਿੰਡ ਚੱਬਾ ਨੇੜੇ ਹੋਣ ਵਾਲੇ ਸਰਬੱਤ ਖਾਲਸਾ ਸੰਮੇਲਨ ਦੇ ਮੱਦੇਨਜ਼ਰ ਅੰਮ੍ਰਿਤਸਰ ਅਤੇ ਆਸ ਪਾਸ ਸੁਰੱਖਿਆ ਦੇ ਇੰਤਜ਼ਾਮ ਸਖਤ ਕਰ ਦਿੱਤੇ ਗਏ ਹਨ। ਪੰਜਾਬ ਪੁਲਿਸ ਤੋਂ ਇਲਾਵਾ ਆਈਟੀਬੀਪੀ ਨੂੰ ਵੀ ਗੁਰੂ ਨਗਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਸਰਬੱਤ ਖਾਲਸਾ ਵਿੱਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੇ ਗੁਰੂ ਨਗਰੀ ਆਉਣ ਦੀ ਉਮੀਦ ਹੈ। ਇਸ ਲਈ ਸ਼ਹਿਰ ਵਿੱਚ ਸੁਰੱਖਿਆ ਕਰਮੀ ਤਾਇਨਾਤ ਕੀਤੇ ਗਏ ਹਨ। ਪੰਜਾਬ ਪੁਲਿਸ ਦੇ ਜਵਾਨਾਂ ਤੋਂ ਇਲਾਵਾ 4 ਕੰਪਨੀਆਂ ਆਈ.ਟੀ.ਬੀ.ਪੀ ਅਤੇ 5 ਕੰਪਨੀਆਂ ਆਈ.ਆਰ.ਬੀ ਅਤੇ ਪੀ.ਏ.ਪੀ ਦੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਅਤੇ ਹਾਲ ਗੇਟ ਵਿਖੇ ਸੀ.ਸੀ.ਟੀ.ਵੀ ਕੈਮਰੇ ਵੀ ਲਗਾ ਦਿੱਤੇ ਗਏ ਹਨ ਜਿਸ ਨਾਲ ਪੁਲਿਸ ਕੰਟਰੋਲ ਰੂਮ ਵਿਚ ਬੈਠੇ ਪੁਲਿਸ ਅਧਿਕਾਰੀ ਸ਼ਹਿਰ ਵਿਚ ਹੋ ਰਹੀ ਹਰ ਗਤੀਵਿਧੀ ‘ਤੇ ਨਜ਼ਰ ਰੱਖ ਸਕਣਗੇ।

LEAVE A REPLY