image_2_7094daaf45e7b87930ec516bda3f777dਅੰਮ੍ਰਿਤਸਰ ਮੋਤਾ ਸਿੰਘ-ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ, ਤਰਨ-ਤਾਰਨ, ਗੁਰਦਾਸਪੁਰ ਦੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਥਕ ਰਵਾਇਤਾਂ ਅਨੁਸਾਰ ਸਰਬੱਤ ਖਾਲਸਾ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੀ ਬੁਲਾਇਆ ਜਾ ਸਕਦਾ ਹੈ। ਉਨ੍ਹਾਂ ਇਕ ਦੋ ਜਥੇਬੰਦੀਆਂ ਵੱਲੋਂ ਸਰਬੱਤ ਖਾਲਸਾ ਦੇ ਨਾਂਅ ਹੇਠ ਇਕੱਠ ਕੀਤੇ ਜਾਣ ਤੇ ਭਵਿੱਖ ’ਚ ਵਖਰੇਵੇਂ ਪੈਦਾ ਹੋਣ ਦੀ ਸੰਭਾਵਨਾ ਜਤਾਉਂਦਿਆਂ ਕਿਹਾ ਕਿ ਸਰਬੱਤ ਖਾਲਸਾ ਸਿੱਖਾਂ ਦੀ ਇਤਿਹਾਸਕ ਪ੍ਰੰਪਰਾ ਦਾ ਅਹਿਮ ਹਿੱਸਾ ਹੈ, ਜਿਸ ਨੂੰ ਵਿਵਾਦਾਂ ਦੇ ਘੇਰੇ ਤੋਂ ਬਚਾਅ ਕੇ ਰੱਖਣਾ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕੌਮ ਨੂੰ ਖਤਮ ਕਰਨ ਲਈ ਉਸ ਦੇ ਸਿਧਾਂਤ, ਕੇਂਦਰੀ ਵਿਚਾਰਧਾਰਾ ਨੂੰ ਕੌਮੀ ਸਿਧਾਂਤ ਨਾਲੋਂ ਨਿਖੇੜਣਾ ਅਤਿ ਦੁੱਖਦਾਈ ਤੇ ਘਾਤਕ ਹੁੰਦਾ ਹੈ।ਉਨ੍ਹਾਂ ਕਿਹਾ ਕਿ ਨੀਤੀਆਂ ਨੂੰ ਸੋਧ ਕੇ ਹਾਲਾਤ ਨੂੰ ਸਾਜ਼ਗਾਰ ਬਣਾਇਆ ਜਾ ਸਕਦਾ ਹੈ। ਕੋਈ ਅਜਿਹੀ ਕਠਿਨ ਤੋਂ ਕਠਿਨ ਸਮੱਸਿਆ ਨਹੀਂ ਹੁੰਦੀ, ਜਿਸ ਦਾ ਹੱਲ ਨਾ ਲੱਭਿਆ ਜਾ ਸਕੇ। ਉਨ੍ਹਾਂ ਕਿਹਾ ਕਿ ਦੁਨੀਆਂ ਵਿੱਚ ਸਰ ਬੁਲੰਦ ਖੜ੍ਹੀ ਦਿੱਸਣ ਲਈ ਕੌਮ ਦਾ ਇਕੱਜੁੱਟ ਹੋਣਾ ਬਹੁਤ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਸਰਬੱਤ ਖਾਲਸਾ ਸਿੱਖਾਂ ਦੀ ਪੁਰਾਤਨ ਰਵਾਇਤ ਹੈ, ਜਿਸ ਦੀ ਪੁਨਰ ਸੁਰਜੀਤੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੰਦੀ ਛੋੜ ਦਿਹਾੜਾ (ਦੀਵਾਲੀ) ਪੂਰੀ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗੀ। ਕੇਵਲ ਤਿੱਖੀ ਰੌਸ਼ਨੀ ਵਾਲੀ ਦੀਪਮਾਲਾ ਨਹੀਂ ਹੋਵੇਗੀ ਤੇ ਨਾ ਹੀ ਆਤਿਸ਼ਬਾਜੀ ਚੱਲੇਗੀ। ਉਨ੍ਹਾਂ ਕਿਹਾ ਕਿ ਸੰਗਤ ਦੀ ਆਮਦ ਨੂੰ ਮੁੱਖ ਰੱਖਦਿਆਂ ਅਗਾਉਂ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਬੰਦੀ ਛੋੜ-ਦਿਵਸ (ਦੀਵਾਲੀ) ਮੌਕੇ ਵੱਧ ਤੋਂ ਵੱਧ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਰਸ਼ਨ-ਦੀਦਾਰੇ ਕਰਨ।

LEAVE A REPLY