8ਚੰਡੀਗੜ : ਵਿਜੀਲੈਂਸ ਬਿਊਰੋ, ਪੰਜਾਬ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਨੂੰ ਤੇਜ਼ ਕਰਦਿਆਂ ਅਕਤੂਬਰ ਮਹੀਨੇ ਵੱਖ-ਵੱਖ ਮਾਮਲਿਆਂ ‘ਚ ਰਿਸ਼ਵਤ ਲੈਂਦੇ 2 ਅਫਸਰਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ ਜਦਕਿ 9 ਵੱਖਰੇ ਮਾਮਲਿਆਂ ‘ਚ ਤਾਜ਼ਾ ਜਾਂਚ ਵੀ ਸ਼ੁਰੂ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਅਕਤੂਬਰ 2015 ਦੌਰਾਨ 2 ਸਰਕਾਰੀ ਅਫਸਰ/ਕਰਮਚਾਰੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤੇ ਗਏ ਹਨ ਅਤੇ ਉਨ੍ਹਾਂ ਸਾਰਿਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ-1988 ਅਧੀਨ ਮਾਮਲੇ ਦਰਜ ਕੀਤੇ ਗਏ ਹਨ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ 9 ਹੋਰ ਨਵੇਂ ਮਾਮਲਿਆਂ ‘ਚ ਤਾਜ਼ਾ ਜਾਂਚ ਵੀ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੇ ਗਏ ਰਿਸ਼ਵਤ ਦੇ ਮਾਮਲਿਆਂ ‘ਚ 2 ਹੋਰ ਅਫਸਰਾਂ/ਕਰਮਚਾਰੀਆਂ ਵਿਰੱਧ ਅਪਰਾਧਿਕ ਮਾਮਲਿਆਂ ‘ਚ ਦਰਜ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸੁਣਵਾਈ ਕਰਦਿਆਂ ਮਾਨਯੋਗ ਅਦਾਲਤ ਵੱਲੋਂ ਵੱਖ-ਵੱਖ 4 ਮਾਮਲਿਆਂ ‘ਚ ਸਜ਼ਾ ਸੁਣਾਈ ਗਈ ਹੈ।

LEAVE A REPLY