5ਚੰਡੀਗੜ੍ਹ : ਕਾਂਗਰਸ ਹਾਈਕਮਾਂਡ ਨੇ ਅੱਜ ਪੰਜਾਬ ਕਾਂਗਰਸ ਵਿਧਾਇਕ ਦਲ ਦੇ ਨੇਤਾ ਵਜੋਂ ਚਰਨਜੀਤ ਸਿੰਘ ਚੰਨੀ ਨੂੰ ਨਿਯੁਕਤ ਕੀਤਾ ਹੈ, ਜਦੋਂ ਕਿ ਭਾਰਤ ਭੂਸ਼ਣ ਨੂੰ ਵਿਧਾਇਕ ਦਲ ਦਾ ਉਪ ਨੇਤਾ ਬਣਾਇਆ ਗਿਆ ਹੈ। ਚਰਨਜੀਤ ਸਿੰਘ ਚੰਨੀ ਜੋ ਕਿ ਮੋਰਿੰਡਾ ਤੋਂ ਅਤੇ ਭਾਰਤ ਭੂਸ਼ਣ ਲੁਧਿਆਣਾ ਤੋਂ ਵਿਧਾਇਕ ਹਨ। ਇਸ ਤੋਂ ਇਲਾਵਾ ਨਵਤੇਜ ਸਿੰਘ ਚੀਮਾ ਨੂੰ ਚੀਫ ਵਿਪ੍ਹ ਦਾ ਅਹੁਦਾ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਕਾਂਗਰਸ ਵਿਧਾਇਕ ਦਲ ਦੀ ਹੋਈ ਮੀਟਿੰਗ ਵਿਚ ਵਿਧਾਇਕ ਦਲ ਦਾ ਨੇਤਾ ਚੁਣਨ ਦਾ ਫੈਸਲਾ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ‘ਤੇ ਛੱਡ ਦਿੱਤਾ ਗਿਆ ਸੀ।
ਵਰਣਨਯੋਗ ਹੈ ਕਿ ਬੀਤੇ ਦਿਨੀਂ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਅਤੇ ਸੁਨੀਲ ਜਾਖੜ ਨੇ ਕਾਂਗਰਸ ਵਿਧਾਇਕ ਦਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਪ੍ਰਧਾਨ ਬਣਾਇਆ ਸੀ ਅਤੇ ਪ੍ਰਦੇਸ਼ ਕਾਂਗਰਸ ਵਿਧਾਇਕ ਦਲ ਦੇ ਨੇਤਾ ਵਜੋਂ ਅੱਜ ਚਰਨਜੀਤ ਸਿੰਘ ਚੰਨੀ ਦੀ ਨਿਯੁਕਤੀ ਕੀਤੀ ਗਈ ਹੈ।

LEAVE A REPLY