2ਜੰਮੂ ਕਸ਼ਮੀਰ  : ਠੰਢ ਲਗਾਤਾਰ ਆਪਣੇ ਪੈਰ ਪਸਾਰਦੀ ਜਾ ਰਹੀ ਹੈ। ਅੱਜ ਜੰਮੂ ਕਸ਼ਮੀਰ ਵਿਚ ਹੋਈ ਬਾਰਿਸ਼ ਅਤੇ ਗੜ੍ਹੇ ਪੈਣ ਕਾਰਨ ਨਾ ਕੇਵਲ ਸੂਬੇ ਵਿਚ ਠੰਢ ਵਧ ਗਈ, ਬਲਕਿ ਮੈਦਾਨੀ ਇਲਾਕਿਆਂ ਵਿਚ ਵੀ ਠੰਢ ਪਹਿਲਾਂ ਦੇ ਮੁਕਾਬਲੇ ਕਾਫੀ ਵਧ ਗਈ ਹੈ। ਅੱਜ ਪੰਜਾਬ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿਚ ਦਿਨ ਭਰ ਕਾਲੇ ਬੱਦਲ ਛਾਏ ਰਹੇ। ਇਸ ਤੋਂ ਇਲਾਵਾ ਕਈ ਥਾਈਂ ਕਿਣਮਿਣ ਦੀ ਸੂਚਨਾ ਮਿਲੀ ਹੈ। ਇਸ ਦੌਰਾਨ ਮੈਦਾਨੀ ਇਲਾਕਿਆਂ ਵਿਚ ਤਾਪਮਾਨ ਵਿਚ ਅਚਾਨਕ ਤਬਦੀਲੀ ਆ ਚੁੱਕੀ ਹੈ।
ਇਸ ਤੋਂ ਇਲਾਵਾ ਧੁੰਦ ਪੈਣ ਕਾਰਨ ਵੀ ਲੋਕਾਂ ਦੀਆਂ ਮੁਸ਼ਕਿਲਾਂ ਵਧੀਆਂ ਹੋਈਆਂ ਹਨ। ਅੱਜ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਸੈਲਸੀਅਸ, ਜਦੋਂ ਕਿ ਘੱਟੋ ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦੋ ਦਿਨ ਤੱਕ ਆਸਮਾਨ ਵਿਚ ਬੱਦਲ ਛਾਏ ਰਹਿਣਗੇ, ਜਦੋਂ ਕਿ ਠੰਢ ਦਾ ਪ੍ਰਕੋਪ ਇਸੇ ਤਰ੍ਹਾਂ ਜਾਰੀ ਰਹੇਗਾ।
ਦੂਸਰੇ ਪਾਸੇ ਪਹਾੜੀ ਖੇਤਰਾਂ ਵਿਚ ਬਰਫ਼ਬਾਰੀ ਪੈਣ ਨਾਲ ਸੈਲਾਨੀ ਖਿੱਚੇ ਚਲੇ ਆ ਰਹੇ ਹਨ। ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿਚ ਤਾਜ਼ਾ ਬਰਫ਼ਬਾਰੀ ਹੋਈ ਹੈ, ਜਿਸ ਨੇ ਸੈਲਾਨੀਆਂ ਦਾ ਧਿਆਨ ਕੇਂਦਰਿਤ ਕੀਤਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਇਥੇ ਹੋਰ ਬਰਫ਼ਬਾਰੀ ਪਵੇਗੀ, ਜਿਸ ਨਾਲ ਨਵੇਂ ਸਾਲ ਦੀਆਂ ਛੁੱਟੀਆਂ ਮੌਕੇ ਇਥੇ ਵੱਡੀ ਗਿਣਤੀ ਵਿਚ ਸੈਲਾਨੀ ਆਉਣਗੇ।

LEAVE A REPLY