3ਚੰਡੀਗੜ੍ਹ : ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਸਮੁੱਚੇ ਜਥੇਬੰਦਕ ਢਾਂਚੇ ਦੀ ਇੱਕ ਅਹਿਮ ਮੀਟਿੰਗ 8 ਜਨਵਰੀ, 2016 ਨੂੰ ਬੁਲਾਈ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਹ ਮੀਟਿੰਗ 8 ਜਨਵਰੀ, 2016 ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਪਾਰਟੀ ਦੇ ਮੁੱਖ ਦਫਤਰ ਵਿੱਚ ਹੋਵੇਗੀ। ਇਸ ਮੀਟਿੰਗ ਵਿੱਚ ਇਸਤਰੀ ਅਕਾਲੀ ਦਲ ਦੇ ਸਮੁੱਚੇ ਜਥੇਬੰਦਕ ਢਾਂਚੇ ਨੂੰ ਸੱਦਿਆ ਗਿਆ ਹੈ। ਉਹਨਾਂ ਕਿਹਾ ਕਿ ਇਸ ਮੀਟਿੰਗ ਵਿੱਚ ਮੌਜ਼ੂਦਾ ਰਾਜਨੀਤਕ ਹਾਲਾਤਾਂ ਉਪਰ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ 2017 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੀਆਂ ਪਹਿਲਾਂ ਤੋਂ ਹੋਣ ਵਾਲੀਆਂ ਤਿਆਰੀਆਂ ਲਈ ਇਸਤਰੀ ਅਕਾਲੀ ਦਲ ਵਲੋਂ ਜੋਨ ਵਾਈਜ਼ ਕੀਤੀਆਂ ਜਾਣ ਵਾਲੀਆਂ ਕਾਨਫਰੰਸਾਂ ਬਾਰੇ ਵੀ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਬੀਬੀ ਜਗੀਰ ਕੌਰ ਨੇ ਸਮੂਹ ਇਸਤਰੀ ਅਕਾਲੀ ਦਲ ਦੀਆਂ ਅਹੁਦੇਦਾਰਾਂ ਨੂੰ ਸਮੇ ਸਿਰ ਮੀਟਿੰਗ ਵਿੱਚ ਪਹੁੰਚਣ ਦੀ ਅਪੀਲ ਕੀਤੀ।

LEAVE A REPLY