3ਗੁਰਦਾਸਪੁਰ : ਗੁਰਦਾਸਪੁਰ ਦੇ ਟਿਪਡੀ ਕੈਂਪ ਦੇ ਨੇੜੇ ਦੋ ਸ਼ੱਕੀ ਵਿਅਕਤੀਆਂ ਨੂੰ ਦੇਖੇ ਜਾਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਸ਼ੱਕੀ ਵਿਅਕਤੀਆਂ ਨੇ ਫੌਜ ਦੀ ਵਰਦੀ ਪਾਈ ਹੋਈ ਸੀ। ਮਾਮਲੇ ਦੀ ਜਾਣਕਾਰੀ ਮਿਲਦੇ ਹੀ ਪੁਲਸ ਤੁਰੰਤ ਹਰਕਤ ਵਿਚ ਆ ਗਈ ਅਤੇ ਸ਼ੱਕੀਆਂ ਦੀ ਭਾਲ ‘ਚ ਜੁੱਟ ਗਈ ਹੈ।
ਇਥੇ ਦੱਸ ਦਈਏ ਕਿ ਇਸ ਤੋਂ ਪਹਿਲਾਂ ਪਠਾਨਕੋਟ ਦੇ ਮਨਵਾਲ ਇਲਾਕੇ ਵਿਚ ਦੋ ਸ਼ੱਕੀ ਵਿਅਕਤੀਆਂ ਨੂੰ ਵੇਖਿਆ ਗਿਆ ਸੀ। ਜ਼ਿਕਰਯੋਗ ਹੈ ਕਿ ਪਠਾਨਕੋਟ ਦੇ ਏਅਰਬੇਸ ‘ਤੇ ਅੱਤਵਾਦੀਆਂ ਵਲੋਂ ਕੀਤੇ ਗਏ ਹਮਲੇ ਤੋਂ ਬਾਅਦ ਪੂਰੇ ਦੇਸ਼ ‘ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ।

LEAVE A REPLY