03ਸ਼੍ਰੀ ਮੁਕਤਸਰ ਸਾਹਿਬ/ਚੰਡੀਗੜ -ਮਾਘੀ ਦੇ ਮੇਲੇ ਦੀ ਇਤਿਹਾਸਕ ਮਹੱਤਤਾ ਨੂੰ ਲੋਕਾਂ ਸਾਹਮਣੇ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਪਵਿੱਤਰ ਸਥਾਨ ਤੋਂ ਇਹ ਪ੍ਰਣ ਕਰਕੇ ਜਾਣ ਕਿ ਸੂਬੇ ਵਿਚ ਹੋ ਰਹੇ ਬੇਮਿਸਾਲ ਵਿਕਾਸ ਨੂੰ ਇੰਝ ਹੀ ਨਿਰੰਤਰ ਜਾਰੀ ਰੱਖਣ ਲਈ ਉਹ ਸੂਬੇ ਵਿਚ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਅਕਾਲੀ ਦਲ ਭਾਰਤੀ ਜਨਤਾ ਪਾਰਟੀ ਗਠਜੋੜ ਦੀ ਸਰਕਾਰ ਬਣਾਉਣਗੇ।
ਅੱਜ ਇੱਥੇ ਮਾਘੀ ਮੇਲੇ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ: ਬਾਦਲ ਨੇ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਦੇ ਲੋਕ ਪੱਖੀ ਅਤੇ ਵਿਕਾਸ ਮੁੱਖੀ ਫੈਸਲਿਆਂ ਕਾਰਨ ਪੰਜਾਬ ਅੱਜ ਵਿਕਾਸ ਅਤੇ ਸਾਂਤੀ ਦੇ ਪੂੰਜ ਵਜੋਂ ਉਭਰਿਆ ਹੈ। ਉਨ•ਾਂ ਕਿਹਾ ਕਿ ਇਹ ਇਸ ਵਿਕਾਸ ਦੀ ਗਤੀ ਨੂੰ ਹੋਰ ਹੁਲਾਰਾ ਦੇਣ ਲਈ ਅਕਾਲੀ ਭਾਜਪਾ ਸਰਕਾਰ ਦਾ ਤੀਜੀ ਵਾਰ ਪੰਜਾਬ ਦਾ ਕਮਾਨ ਸੰਭਾਲਣਾ ਸਮੇਂ ਦੀ ਲੋੜ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਪਾਏ ਗਏ ਯੋਗਦਾਨ ਬਾਰੇ ਜਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਹਮੇਸਾ ਹੀ ਪੰਜਾਬ ਅਤੇ ਪੰਜਾਬੀਆਂ ਦੇ ਹਿਤਾਂ ਦੀ ਰੱਖਿਆ ਲਈ ਵਚਨਬੱਧ ਰਿਹਾ ਹੈ। ਉਨ•ਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਹਰ ਇਕ ਵਰਕਰ ਨੇ ਪੰਜਾਬ ਦੇ ਹਿੱਤਾਂ ਖਾਤਰ ਜ਼ੇਲ•ਾਂ ਕੱਟੀਆਂ ਹਨ ਜਦ ਕਿ ਦੂਜੀਆਂ ਸਿਆਸੀ ਧਿਰਾਂ ਨੇ ਹਮੇਸਾਂ ਹੀ ਪੰਜਾਬ ਨੂੰ ਆਪਣੇ ਨਿੱਜੀ ਮੁਫਾਦਾਂ ਲਈ ਵਰਤਿਆ ਹੈ।
ਆਮ ਆਦਮੀ ਪਾਰਟੀ ਦੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਉਸਨੂੰ ਭਗੌੜਿਆਂ ਅਤੇ ਛੁਰਲੀਬਾਜਾਂ ਦੀ ਪਾਰਟੀ ਦੱਸਿਆ। ਉਨ•ਾਂ ਕਿਹਾ ਕਿ ਇਸ ਪਾਰਟੀ ਦੇ ਆਗੂ ਹਮੇਸਾ ਗੁੰਮਰਾਹਕੁੰਨ ਪ੍ਰਚਾਰ ਕਰਕੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦੇ ਹਨ। ਉਨ•ਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲਾ ਸੁਬੇ ਦੀ ਸੱਤਾ ਹਥਿਆਉਣ ਦਾ ਸੁਪਨਾ ਵੇਖ ਰਹੇ ਹਨ ਪਰ ਉਨ•ਾਂ ਨੂੰ ਪੰਜਾਬ ਦੇ ਸਭਿਆਚਾਰ ਅਤੇ ਭੁਗੌਲਿਕ ਸਥਿਤੀ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੈ। ਉਨ•ਾਂ ਕਿਹਾ ਕਿ ਕੇਜਰੀਵਾਲ ਨੂੰ ਪੇਂਡੂ ਜਿੰਦਗੀ ਬਾਰੇ ਵੀ ਕੋਈ ਗਿਆਨ ਨਹੀਂ ਹੈ ਅਤੇ ਉਹ ਤਾਂ ਠੀਕ ਢੰਗ ਨਾਲ ਫਸਲਾਂ ਵਿਚ ਠੀਕ ਤਰੀਕੇ ਨਾਲ ਫਰਕ ਵੀ ਨਹੀਂ ਦੱਸ ਸਕਦੇ।
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਅਨੁਸਾਸ਼ਣਹੀਨ ਸਿਪਾਹੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਕੈਪਟਨ ਫੌਜ ਵਿਚ ਸੇਵਾ ਕਰਨ ਦਾ ਦਾਅਵਾ ਕਰਦੇ ਹਨ ਪਰ ਉਨ•ਾਂ ਨੇ ਫੌਜ ਵਿਚੋਂ ਕੁਝ ਵੀ ਨਹੀਂ ਸਿੱਖਿਆ। ਉਨ•ਾਂ ਕਿਹਾ ਕਿ ਭਾਰਤੀ ਫੌਜ ਇਕ ਪੂਰੇ ਤਰਾਂ ਨਾਲ ਅਨੁਸਾਸ਼ਣਬੱਧ ਫੌਜ ਹੈ ਪਰ ਕੈਪਟਨ ਨੇ ਸ਼ਰੇਆਮ ਆਪਣੀ ਹਾਈਕਮਾਂਡ ਦੀ ਵਿਰੋਧਤਾ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਪੂਰੀ ਤਰਾਂ ਨਾਲ ਅਨੁਸਾਸ਼ਣਹੀਨ ਹਨ। ਨਾਲ ਹੀ ਉਨ•ਾਂ ਕਿਹਾ ਕਿ ਕੋਈ ਵੀ ਫੌਜੀ ਦੋ ਵਾਰ ਬੂਰੀ ਤਰਾਂ ਨਾਲ ਹਾਰਨ ਤੋਂ ਬਾਅਦ ਜੰਗ ਦੀ ਕਮਾਨ ਆਪਣੇ ਹੱਥ ਵਿਚ ਨਹੀਂ ਲੈਂਦਾ ਹੈ ਪਰ ਸੱਤਾ ਦੀ ਲਾਲਸਾ ਕਾਰਨ ਉਹ ਫੌਜ ਦਾ ਇਹ ਅਸੂਲ ਵੀ ਭੁੱਲ ਚੁੱਕੇ ਹਨ।
ਕੈਪਟਨ ਅਮਰਿੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਆਗੂ ਸੁੱਚਾ ਸਿੰਘ ਛੋਟਾਪੁਰ ਤੇ ਵਰਦਿਆਂ ਕਿਹਾ ਕਿ ਇੰਨ•ਾਂ ਦੋਹਾਂ ਆਗੂਆਂ ਨੇ ਆਪਣੇ ਨਿੱਜੀ ਮੁਫਾਦਾਂ ਲਈ ਸਿਆਸੀ ਦਲਾਂ ਦਾ ਲੜ ਫੜਿਆ ਅਤੇ ਛੱਡਿਆ ਹੈ। ਉਨ•ਾਂ ਕਿਹਾ ਕਿ ਇਹ ਦੋਵੇਂ ਆਗੂ ਕਿਸੇ ਸਮੇਂ ਕੱਟੜ ਅਕਾਲੀ ਸਨ ਪਰ ਆਪਣੇ ਨਿੱਜੀ ਹਿੱਤਾਂ ਨੂੰ ਮੁੱਖ ਰਖਦੇ ਹੋਏ ਹੁਣ ਹੋਰ ਸਿਆਸੀ ਦਲਾਂ ਵਿਚ ਸ਼ਾਮਿਲ ਹੋ ਗਏ ਹਨ। ਉਨ•ਾਂ ਕਿਹਾ ਕਿ ਇਹ ਦੋਹੇਂ ਆਗੂ ਵਿਸਵਾਸਯੋਗ ਨਹੀਂ ਹਨ ਕਿਉਂਕਿ ਇਹ ਆਪਣੇ ਨਿੱਜੀ ਹਿੱਤਾਂ ਖਾਤਰ ਕਿਸੇ ਵੀ ਸਮੇਂ ਲੋਕਾਂ ਨੂੰ ਧੋਖਾ ਦੇ ਸਕਦੇ ਹਨ।
ਕਾਂਗਰਸ ਪਾਰਟੀ ਤੇ ਤਿੱਖੇ ਹਮਲੇ ਕਰਦਿਆਂ ਲੋਕਾਂ ਨੂੰ ਯਾਦ ਕਰਵਾਇਆ ਕਿ ਇਹ ਉਹੀ ਪਾਰਟੀ ਹੈ ਜਿਸ ਨੇ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਕਰਵਾਉਣ ਦੇ ਨਾਲ ਨਾਲ ਦਿੱਲੀ ਵਿਚ ਹਜਾਰਾਂ ਨਿਰਦੋਸ਼  ਸਿੱਖਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਨਾਲ ਹੀ ਉਨ•ਾਂ ਕਿਹਾ ਕਿ ਕਾਂਗਰਸ ਨੇ ਹਮੇਸਾ ਹੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ ਅਤੇ ਜਿਸ ਦੀ ਪ੍ਰਤੱਖ ਮਿਸਾਲ ਹੈ ਕਿ ਪੰਜਾਬ ਨੂੰ ਪੰਜਾਬੀ ਬੋਲਦਿਆਂ ਇਲਾਕਿਆਂ, ਇਸਦੀ ਰਾਜਧਾਨੀ ਅਤੇ ਪਾਣੀਆਂ ਵਿਚ ਉਸਦੇ ਬਣਦੇ ਹਿੱਸੇ ਤੱਕ ਤੋਂ ਵੰਚਿਤ ਰੱਖਿਆ ਜਾਣਾ ਹੈ। ਉਨ•ਾਂ ਕਿਹਾ ਕਿ ਕਾਂਗਰਸ ਦੀਆਂ ਮਾੜੀਆਂ ਨੀਤੀਆਂ ਕਾਰਨ ਹੀ ਸੂਬੇ ਦੀ ਆਰਥਿਕਤਾ ਨੂੰ ਵੱਡਾ ਧੱਕਾ ਲਗਾ ਹੈ ਜਿਸ ਕਾਰਨ ਅੱਜ ਤੱਕ ਪੰਜਾਬ ਆਪਣੇ ਪੈਰਾ ਤੇ ਖੜਾ ਨਹੀਂ ਹੋ ਸਕਿਆ ਹੈ।
ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਕਾਨਫਰੰਸ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿੰਨੀ ਤਰੱਕੀ ਪੰਜਾਬ ਨੇ ਸ਼੍ਰੌਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਦੌਰਾਨ ਕੀਤੀ ਹੈ ਓਨੀ ਇਸ ਤੋਂ ਪਹਿਲਾਂ ਕਦੇ ਨਹੀਂ ਹੋਈ। ਉਨ•ਾਂ ਇਸ ਮੌਕੇ ਇਕ ਵੱਡਾ ਐਲਾਨ ਕਰਦਿਆਂ ਕਿਹਾ ਕਿ 2017 ਵਿਚ ਦੋਬਾਰਾ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਬਣਨ ‘ਤੇ ਪੰਜਾਬ ਦੇ ਸਾਰੇ ਪਿੰਡਾਂ ਦੀਆਂ ਗਲੀਆਂ ਸੀਮੇਂਟ ਦੀਆਂ ਬਣਾ ਦਿੱਤੀਆਂ ਜਾਣਗੀਆਂ। ਉਨ•ਾਂ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਵਿਕਾਸ ਦੀ ਹਨੇਰੀ ਚੱਲ ਰਹੀ ਹੈ ਅਤੇ ਰਾਜ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ, ਕਿਸਾਨਾਂ ਅਤੇ ਵਪਾਰੀਆਂ ਲਈ ਵਿਕਾਸ ਪੱਖੀਂ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ•ਾਂ ਕਿਹਾ ਕਿ ਹਰੇਕ ਹਲਕੇ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 30-40 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਉਨ•ਾਂ ਕਿਹਾ ਕਿ ਇਸ ਸਮੇਂ ਸੂਬੇ ਵਿਚ 4-6 ਮਾਰਗੀ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ ਅਤੇ 20000 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੀਆਂ ਸੜਕਾਂ ਦੀ ਕਾਇਆ-ਕਲਪ ਕਰ ਦਿੱਤੀ ਜਾਵੇਗੀ।
ਸ. ਬਾਦਲ ਨੇ ਪੰਜਾਬ ਸਰਕਾਰ ਦੀਆਂ ਹੋਰ ਵਿਕਾਸ ਮੁਖੀ ਸਕੀਮਾਂ ਵਿਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਮੁਫਤ ਬਿਜਲੀ, ਆਟਾ-ਦਾਲ ਸਕੀਮ, ਸਿਹਤ ਬੀਮਾ ਯੋਜਨਾ ਅਤੇ ਹੋਰ ਵਿਕਾਸਮੁਖੀ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ। ਉਨ•ਾਂ ਕਿਹਾ ਕਿ ਪੰਜਾਬ ਦੇਸ਼ ਦਾ ਅਜਿਹਾ ਪਹਿਲਾਂ ਸੂਬਾ ਹੈ ਜਿੱਥੇ ਗਰੀਬ ਕਿਸਾਨਾਂ ਅਤੇ ਵਪਾਰੀਆਂ ਦਾ ਮੁਫਤ ਬੀਮਾ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਿਨਾਂ ਸਿਫਾਰਸ਼ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਰੁਝਾਨ ਸ਼ੁਰੂ ਕੀਤਾ ਅਤੇ ਆਉਣ ਵਾਲੇ ਸਮੇਂ ਵਿਚ ਨੌਜਵਾਨਾਂ ਲਈ 1.13 ਲੱਖ ਹੋਰ ਨੌਕਰੀਆਂ ਲਿਆਂਦੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਆਉਣ ਵਾਲੇ 3 ਮਹੀਨਿਆਂ ਵਿਚ 2174 ਸੇਵਾ ਕੇਂਦਰਾਂ ਦੇ ਸ਼ੁਰੂ ਹੋ ਜਾਣ ਤੋਂ ਬਾਅਦ ਲੋਕਾਂ ਨੂੰ ਸਰਕਾਰੀ ਦਫਤਰਾਂ ਵਿਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਕੰਮ ਨਿਰਧਾਰਿਤ ਸਮੇਂ ਵਿਚ ਹੋ ਜਾਇਆ ਕਰਨਗੇ।
ਇਸ ਮੌਕੇ ਸ. ਬਾਦਲ ਨੇ ਆਮ ਆਦਮੀ ਪਾਰਟੀ ‘ਤੇ ਤਨਜ਼ ਕੱਸਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਸਭ ਤੋਂ ਵੱਡਾ ਡਰਾਮੇਬਾਜ਼ ਅਤੇ ਧੋਖੇਬਾਜ਼ ਹੈ। ਉਨ•ਾਂ ਕਿਹਾ ਕਿ ਇਹ ਪਾਰਟੀ ਆਪਣੇ ਮੂਲ ਅਸੂਲਾਂ ਤੋਂ ਉਲਟ ਸਾਰੇ ‘ਖਾਸ’ ਕੰਮ ਕਰ ਰਹੀ ਹੈ। ਉਨ•ਾਂ ਕਿਹਾ ਕਿ ਇਸ ਸਮੇਂ ਪ੍ਰਧਾਨ ਮੰਤਰੀ ਤੋਂ ਵੀ ਜ਼ਿਆਦਾ ਤਨਖਾਹਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਲੈ ਰਹੇ ਹਨ ਅਤੇ ਸਾਰੀਆਂ ਸੁੱਖ-ਸੁਵਿਧਾਵਾਂ ਵੀ ਮਾਣ ਰਹੇ ਹਨ, ਜਦਕਿ ਚੋਣਾਂ ਤੋਂ ਪਹਿਲਾਂ ‘ਆਪ’ ਨੇ ਇਸ ਦੇ ਉਲਟ ਵਾਅਦੇ ਕੀਤੇ ਸਨ। ਉਨ•ਾਂ ਕਿਹਾ ਕਿ ‘ਟੋਪੀ ਵਾਲੇ’ ਆਗੂਆਂ ਨੇ ਦਿੱਲੀ ਵਿਚ ਸਰਕਾਰੀ ਕੋਠੀਆਂ ਵੀ ਲਈਆਂ, ਗੰਨਮੈਨ ਵੀ ਲਏ ਅਤੇ ਸਰਕਾਰੀ ਚੇਅਰਮੈਨੀਆਂ ਤੇ ਅਹੁਦੇਦਾਰੀਆਂ ਦੇ ਵੀ ਨਹੀਂ ਛੱਡੀਆਂ। ਉਨ•ਾਂ ਪੰਜਾਬੀਆਂ ਨੂੰ ਆਮ ਆਦਮੀ ਪਾਰਟੀ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ ਅਤੇ ਝਾਂਸਿਆਂ ਤੋਂ ਪੰਜਾਬੀ ਬਚ ਕੇ ਰਹਿਣ। ਉਨ•ਾਂ ਸਵਾਲ ਚੁੱਕਿਆਂ ਕਿ ਜਿਸ ਆਮ ਆਦਮੀ ਪਾਰਟੀ ਦੇ ਆਗੂ ਖੁਦ ਨਸ਼ੇ ਕਰਦੇ ਹੋਣ ਉਹ ਨਸ਼ਿਆਂ ਖਿਲਾਫ ਕੀ ਲੜਾਈ ਲੜਣਗੇ। ਸ. ਬਾਦਲ ਨੇ ਕਿਹਾ ਕਿ ਕੇਜਰੀਵਾਲ ਹਰ ਮਸਲੇ ਵਿਚ ਕੇਂਦਰ ਸਰਕਾਰ ਨਾਲ ਉਲਝਦਾ ਹੈ ਇਸ ਲਈ ਉਹ ਵਿਕਾਸ ਦਾ ਕੰਮ ਕਦੀ ਕਰਵਾ ਹੀ ਨਹੀਂ ਸਕਦਾ। ਉਨ•ਾਂ ਕਿਹਾ ਕਿ 2017 ਦੀਆਂ ਚੋਣਾਂ ਵਿਚ ਪੰਜਾਬੀ ‘ਆਪ’ ਅਤੇ ਕਾਂਗਰਸ ਪਾਰਟੀ ਦਾ ਸਫਾਇਆ ਕਰਕੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਨੂੰ ਮੁੜ ਸੱਤਾ ਵਿਚ ਲੈ ਕੇ ਆਉਣਗੇ।
ਕਾਂਗਰਸ ਪਾਰਟੀ ‘ਤੇ ਹਮਲਾ ਕਰਦਿਆਂ ਉਨ•ਾਂ ਕਿਹਾ ਕਿ ਪੰਜਾਬ ਕਾਂਗਰਸ ਇਸ ਸਮੇਂ ਪੂਰੀ ਤਰ•ਾਂ ਨਿਰਾਸ਼ਾ ਦੇ ਆਲਮ ਵਿਚ ਘਿਰ ਚੁੱਕੀ ਹੈ ਅਤੇ ਕਾਂਗਰਸ ਦਾ ਬੁਰਾ ਹਾਲ ਹੈ। ਉਨ•ਾਂ ਕਿਹਾ ਕਿ ਪ੍ਰਧਾਨ ਬਣਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਘਰੋਂ ਹੀ ਨਹੀਂ ਨਿਕਲਦਾ ਅਤੇ ਉਸ ਦੀ ਪਾਰਟੀ ਦੇ ਵਿਧਾਇਕ ਘੋਰ ਨਿਰਾਸ਼ ਹਨ। ਉਨ•ਾਂ ਪੰਜਾਬ ਦੇ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਨੂੰ ਯੁੱਗ ਪੁਰਸ਼ ਐਲਾਨਦਿਆਂ ਕਿਹਾ ਕਿ “ਬਾਦਲ ਵਰਗਾ ਇਨਸਾਨ ਪੈਦਾ ਹੋ ਹੀ ਨਹੀਂ ਸਕਦਾ।”
ਉੱਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਵਿਚ ਸਭ ਤੋਂ ਵੱਡਾ ਯੋਗਦਾਨ ਸ਼੍ਰੋਮਣੀ ਅਕਾਲੀ ਦਲ ਅਤੇ ਸ. ਪ੍ਰਕਾਸ਼ ਸਿੰਘ ਬਾਦਲ ਦਾ ਹੈ ਅਤੇ ਇਨ•ਾਂ ਦੀ ਬਦੌਲਤ ਹੀ ਪੰਜਾਬ ਵਿਚ ਏਨੇ ਸਮੇਂ ਬਾਅਦ ਵਿਕਾਸ ਹੋਇਆ ਹੈ। ਉਨ•ਾਂ ਕਿਹਾ ਕਿ ਸ. ਬਾਦਲ ਪੰਜਾਬ ਦੇ ਲੋਕਾਂ ਨੂੰ ਪਰਿਵਾਰਕ ਮੈਂਬਰਾਂ ਵਾਂਗ ਪਿਆਰ ਕਰਦੇ ਹਨ ਅਤੇ ਉਹ ਸੂਬੇ ਦੀ ਖੁਸ਼ਹਾਲੀ ਤੇ ਵਿਕਾਸ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ। ਉਨ•ਾਂ ਕਿਹਾ ਕਿ ਮੁਕਤਸਰ ਦੇ ਇਲਾਕੇ ਵਿਚੋਂ ਸੇਮ ਦੇ ਖਾਤਮੇ ਲਈ ਜੋ ਯਤਨ ਮੁੱਖ ਮੰਤਰੀ ਸ. ਬਾਦਲ ਨੇ ਕੀਤੇ ਉਸਦੇ ਮੁਕਾਬਲੇ ਕਾਂਗਰਸੀਆਂ ਨੇ ਇਸ ਇਲਾਕੇ ਦੀ ਕਦੇ ਵੀ ਸਾਰ ਨਹੀਂ ਲਈ। ਉਨ•ਾਂ ਕਿਹਾ ਕਿ ਹੁਣ ਵੀ ਪੰਜਾਬ ਸਰਕਾਰ ਕਰੋੜਾਂ ਰੁਪਏ ਸੇਮ ਨੂੰ ਦੂਰ ਕਰਨ ਲਈ ਜਾਰੀ ਕਰ ਰਹੀ ਹੈ ਅਤੇ ਕੇਂਦਰ ਸਰਕਾਰ ਤੋਂ ਵੀ ਕਰੋੜਾਂ ਰੁਪਏ ਲਿਆਂਦੇ ਜਾ ਰਹੇ ਹਨ। ਉਨ•ਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਹਰੇਕ ਢਾਣੀ ਨੂੰ ਬਿਜਲੀ ਕੁਨੈਕਸ਼ਨ ਦੇਵੇਗੀ ਅਤੇ ਕਿਸੇ ਢਾਣੀ ਵਿਚ ਜੇਕਰ ਇਕ ਹੀ ਘਰ ਹੈ ਤਾਂ ਉੱਥੇ ਵੀ ਅਗਲੇ 3 ਮਹੀਨਿਆਂ ਵਿਚ ਬਿਜਲੀ ਪਹੁੰਚਾ ਦਿੱਤੀ ਜਾਵੇਗੀ। ਰੈਲੀ ਦੀ ਕਾਮਯਾਬੀ ਲਈ ਸ. ਬਾਦਲ ਨੇ ਐਸ.ਓ.ਆਈ ਅਤੇ ਯੂਥ ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਦਾ ਖਾਸ ਤੌਰ ‘ਤੇ ਧੰਨਵਾਦ ਕੀਤਾ।
ਇਸ ਤੋਂ ਪਹਿਲਾਂ ਬੋਲਦਿਆਂ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦੇਸ਼ ਵਿਚ ਲੋਕਤੰਤਰ ਦੀ ਮਜਬੂਤੀ ਲਈ ਨਿਭਾਈ ਭੁਮਿਕਾ ਨੂੰ ਯਾਦ ਕਰਦਿਆਂ ਕਿਹਾ ਕਿ ਕਾਂਗਰਸ ਵੱਲੋਂ ਲਗਾਏ ਆਪਾਤਕਾਲ ਦਾ ਪਾਰਟੀ ਨੇ ਵੱਡੀਆਂ ਕੁਰਬਾਨੀਆਂ ਦੇ ਕੇ ਵਿਰੋਧ ਕੀਤਾ ਸੀ। ਉਨ•ਾਂ ਨੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਦੇ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਨਿਭਾਏ ਰੋਲ ਦੀ ਵੀ ਸਲਾਘਾ ਕੀਤੀ।
ਰਾਜ ਸਭਾ ਮੈਂਬਰ ਸ: ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸੂਬੇ ਵਿਚ ਕੋਈ ਵੀ ਹੋਰ ਆਗੂ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਦੇ ਸਿਆਸੀ ਕੱਦ ਦੇ ਹਾਣ ਦਾ ਨਹੀਂ ਹੈ, ਜਿਸ ਨੇ ਆਪਣੀ ਪੂਰੀ ਜਿੰਦਗੀ ਇਸ ਸੂਬੇ ਦੇ ਲੋਕਾਂ ਦੀ ਭਲਾਈ ਦੇ ਲੇਖੇ ਲਗਾ ਦਿੱਤੀ ਹੋਵੇ। ਉਨ•ਾਂ ਨੇ ਕਾਂਗਰਸ ਅਤੇ ਆਪ ਪਾਰਟੀ ਦੇ ਵੰਡਪਾਉ ਨੀਤੀਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਇੰਨ•ਾਂ ਪਾਰਟੀਆਂ ਦਾ ਸੱਤਾ ਹਾਸਲ ਕਰਨਾ ਹੀ ਇਕ ਮਾਤਰ ਉਦੇਸ਼ ਹੈ ਅਤੇ ਇੰਨ•ਾਂ ਨੂੰ ਪੰਜਾਬ ਦੇ ਹਿੱਤਾਂ ਦੀ ਕੋਈ ਪਰਵਾਹ ਨਹੀਂ ਹੈ।
ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰੰਘ ਚੰਦੂਮਾਜਰਾ ਨੇ ਕਿਹਾ ਆਪ ਦਿੱਲੀ ਵਿਚ ਲੋਕਾਂ ਦੀ ਇੱਛਾਵਾਂ ਦੀ ਪੂਰਤੀ ਕਰਨ ਵਿਚ ਪੂਰੀ ਤਰਾਂ ਨਾਲ ਨਾਕਾਮ ਰਹੀ ਹੈ। ਉਨ•ਾਂ ਨੇ ਕਿਹਾ ਕਿ ਪੰਜਾਬ ਸਰਕਾਰ ਇੱਕੋ ਇਕ ਸਰਕਾਰ ਹੈ ਜੋ ਕਿ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇ ਰਹੀ ਹੈ। ਇਸ ਮੌਕੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜੰਗੀਰ ਕੌਰ ਨੇ ਵੀ ਸੰਬੋਧਨ ਕੀਤਾ ਅਤੇ ਸਰਕਾਰ ਵੱਲੋਂ ਚਲਾਈਆਂ ਲੋਕ ਪੱਖੀ ਨੀਤੀਆਂ ਦੀ ਜਾਣਕਾਰੀ ਦਿੱਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਸ: ਗੁਲਜ਼ਾਰ ਸਿੰਘ ਰਣੀਕੇ, ਸ: ਸਿੰਕਦਰ ਸਿੰਘ ਮਲੂਕਾ, ਜੱਥੇਦਾਰ ਤੋਤਾ ਸਿੰਘ, ਸ: ਦਲਜੀਤ ਸਿੰਘ ਚੀਮਾ, ਸ: ਜਨਮੇਜਾ ਸਿੰਘ ਸੇਖੋਂ ਅਤੇ ਸੁਰਜੀਤ ਕੁਮਾਰ ਜਿਆਣੀ, ਮੁੱਖ ਪਾਰਲੀਮਾਨੀ ਸਕੱਤਰ ਸ੍ਰੀ ਐਨ.ਕੇ. ਸ਼ਰਮਾ, ਸ: ਮਨਤਾਰ ਸਿੰਘ ਬਰਾੜ, ਸ੍ਰੀ ਪਵਨ ਟੀਨੂੰ, ਵਿਧਾਇਕ ਹਰਪ੍ਰੀਤ ਸਿੰਘ ਮਲੋਟ, ਸ: ਗੁਰਤੇਜ ਸਿੰਘ ਘੁੜਿਆਣਾ, ਸ੍ਰੀ ਮਨਜੀਤ ਸਿੰਘ ਮਿਆਂਵਿੰਡ, ਸ੍ਰੀ ਬਲਜੀਤ ਸਿੰਘ ਜਲਾਲਉਸਮਾ, ਸ੍ਰੀ ਦੀਪ ਮਲੋਹਤਰਾ, ਸ੍ਰੀ ਦਰਸ਼ਨ ਸਿੰਘ ਕੋਟਫੱਤਾ, ਸ੍ਰੀ ਪ੍ਰੇਮ ਮਿੱਤਲ, ਸਾਬਕਾ ਮੰਤਰੀ ਸ: ਸੂੱਚਾ ਸਿੰਘ ਲੰਗਾਹ, ਸਾਬਕਾ ਲੋਕ ਸਭਾ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ, ਚੇਅਰਮੈਨ ਪੰਜਾਬ ਐਗਰੋ ਜੱਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਯੂਥ ਅਕਾਲੀ ਦਲ ਦੇ ਮਾਲਵਾ ਜੋਨ ਇਕ ਦੇ ਪ੍ਰਧਾਨ ਸ: ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਚੇਅਰਮੈਨ ਤਜਿੰਦਰ ਸਿੰਘ ਮਿੱਡੂਖੇੜਾ, ਸ: ਪਰਕਾਸ਼ ਸਿੰਘ ਭੱਟੀ, ਸ: ਪਰਮਜੀਤ ਸਿੰਘ ਸਿੱਧਵਾਂ, ਸ: ਚਰਨਜੀਤ ਸਿੰਘ ਬਰਾੜ, ਸ: ਅਵਤਾਰ ਸਿੰਘ ਵਨਵਾਲਾ, ਚੇਅਰਮੈਨ ਕੁਲਵਿੰਦਰ ਸਿੰਘ ਭਾਈਕਾਕੇਰਾ, ਸ: ਮਨਜਿੰਦਰ ਸਿੰਘ ਬਿੱਟੂ ਚੇਅਰਮੈਨ, ਮਹਿਲਾ ਕਮਿਸ਼ਨ ਦੇ ਮੈਂਬਰ ਬੀਬੀ ਵੀਰਪਾਲ ਕੌਰ ਤਰਮਾਲਾ ਆਦਿ ਵੀ ਹਾਜਰ ਸਨ।

LEAVE A REPLY