4ਨਵੀਂ ਦਿੱਲੀ : ਪੀਪਲਜ਼ ਪਾਰਟੀ ਆਫ ਪੰਜਾਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਅੱਜ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਾਂਗਰਸ ਵਿਚ ਸ਼ਾਮਿਲ ਹੋ ਗਏ। ਇਸ ਦੌਰਾਨ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸੀ ਮਾਮਲਿਆਂ ਦੇ ਇੰਚਾਰਜ ਸ਼ਕੀਲ ਅਹਿਮਦ ਨੇ ਪ੍ਰੈਸ ਕਾਨਫਰੰਸ ਕਰਕੇ ਐਲਾਨ ਕੀਤਾ ਕਿ ਪੀ.ਪੀ.ਪੀ ਦਾ ਮਨਪ੍ਰੀਤ ਸਿੰਘ ਬਾਦਲ ਸਮੇਤ ਕਾਂਗਰਸ ‘ਚ ਰਲੇਵਾਂ ਹੋ ਗਿਆ ਹੈ।
ਸ. ਬਾਦਲ ਨੇ ਕਾਂਗਰਸ ਹੈਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਵਿਚ ਇਸ ਸਬੰਧੀ ਰਸਮੀ ਐਲਾਨ ਕੀਤਾ। ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ, ਅੰਬਿਕਾ ਸੋਨੀ, ਸ਼ਕੀਲ ਅਹਿਮਦ, ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ।
ਇਸ ਮੌਕੇ ਮਨਪ੍ਰੀਤ ਬਾਦਲ ਨੇ ਕਿਹਾ ਕਿ ਉਨ•ਾਂ ਨੇ ਸਿਧਾਂਤਕ ਤੌਰ ‘ਤੇ ਇਹ ਫੈਸਲਾ ਕੀਤਾ ਹੈ ਤੇ ਉਨ•ਾਂ ਦਾ ਇਹ ਫੈਸਲਾ ਪੰਜਾਬ ਨੂੰ ਮੁੜ ਤੋਂ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਵਿਚ ਸਹਾਈ ਹੋਵੇਗਾ। ਉਨ•ਾਂ ਕਿਹਾ ਕਿ ਮੈਂ ਬਿਨਾਂ ਕਿਸੇ ਸ਼ਰਤ ਨਾਲ ਕਾਂਗਰਸ ਵਿਚ ਸ਼ਾਮਿਲ ਹੋਇਆ ਹਾਂ।
ਜਿਕਰਯੋਗ ਹੈ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਮਨਪ੍ਰੀਤ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਕਿਨਾਰਾ ਕਰਕੇ ਪੀ.ਪੀ.ਪੀ ਦਾ ਗਠਨ ਕੀਤਾ ਸੀ। ਸਾਲ 2012 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਮਨਪ੍ਰੀਤ ਸਿੰਘ ਬਾਦਲ ਦੀ ਪਾਰਟੀ ਨੇ ਲਗਪਗ 5 ਫੀਸਦੀ ਵੋਟਾਂ ਹਾਸਲ ਕੀਤੀਆਂ ਸਨ। ਹੁਣ ਮਨਪ੍ਰੀਤ ਸਿੰਘ ਬਾਦਲ ਦੇ ਕਾਂਗਰਸ ਵਿਚ ਸ਼ਾਮਿਲ ਹੋਣ ਨਾਲ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਫਾਇਦਾ ਮਿਲੇਗਾ।

LEAVE A REPLY