3ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਦੇਸ਼-ਵਿਦੇਸ਼ ਵਿੱਚ ਵਸਦੇ ਸਮੂਹ ਪੰਜਾਬੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਮਹਾਨ ‘ਸੰਤ ਸਿਪਾਹੀ’ ਦੀਆਂ ਉਚ ਸਿੱਖਿਆਵਾਂ ਤੇ ਸਿਧਾਂਤਾਂ ‘ਤੇ ਚੱਲਣ ਦਾ ਸੱਦਾ ਦਿੱਤਾ ਹੈ।
ਸਿੱਖਾਂ ਦੇ ਦਸਵੇਂ ਗੁਰੂ ਅਤੇ ‘ਖਾਲਸਾ ਪੰਥ’ ਦੇ ਸਿਰਜਕ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਸਮੁੱਚੇ ਜੀਵਨ ਕਾਲ ਦੌਰਾਨ ਆਪਣੀਆਂ ਸਿੱਖਿਆਵਾਂ ਰਾਹੀਂ ਪਿਆਰ, ਮਾਨਵੀ ਏਕਤਾ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਦਾ ਉਪਦੇਸ਼ ਦਿੱਤਾ। ਸ. ਬਾਦਲ ਨੇ ਆਖਿਆ ਕਿ ਗੁਰੂ ਸਾਹਿਬ ਵੱਲੋਂ ਸਾਲ 1699 ਵਿੱਚ ਖਾਲਸੇ ਦੀ ਕੀਤੀ ਗਈ ਸਿਰਜਣਾ ਦਾ ਵਿਸ਼ਵ ਵਿਆਪੀ ਮਹੱਤਵ ਹੈ ਜਿਸ ਰਾਹੀਂ ਦੁਨੀਆਂ ਵਿੱਚ ਅਜਿਹੀ ਸ਼ਕਤੀ ਦਾ ਆਗਮਨ ਕੀਤਾ ਗਿਆ ਜੋ ਇਨਸਾਫ਼, ਬਰਾਬਰੀ, ਸਮਾਜਿਕ ਭਲਾਈ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਰੇਕ ਤਰ•ਾਂ ਦੀ ਕੁਰਬਾਨੀ ਦੇਣ ਵਾਸਤੇ ਤਿਆਰ-ਬਰ-ਤਿਆਰ ਰਹਿੰਦੀ ਹੈ।
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਫਿਲਾਸਫੀ ਨੂੰ ਦੁਨੀਆ ਭਰ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਨੇ ਪਹਿਲਾਂ ਹੀ ਗੁਰੂ ਸਾਹਿਬ ਦਾ 350ਵਾਂ ਪ੍ਰਕਾਸ਼ ਉਤਸਵ ਜਨਵਰੀ, 2017 ਨੂੰ ਉਨ•ਾਂ ਦੇ ਜਨਮ ਅਸਥਾਨ ਸ੍ਰੀ ਪਟਨਾ ਸਾਹਿਬ ਵਿਖੇ ਮਨਾਉਣ ਦਾ ਫੈਸਲਾ ਕੀਤਾ ਹੈ।
ਸ. ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲ ਕੇ ਇਕ ਆਦਰਸ਼ ਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਵਾਸਤੇ ਇਕਜੁਟਤਾ ਨਾਲ ਹੰਭਲਾ ਮਾਰਨ ਅਤੇ ਇਸ ਪ੍ਰਕਾਸ਼ ਪੁਰਬ ਨੂੰ ਜਾਤ, ਰੰਗ ਤੇ ਨਸਲ ਤੋਂ ਉਪਰ ਉਠ ਕੇ ਸਾਂਝੇ ਰੂਪ ਵਿੱਚ ਮਨਾਉਣ।

LEAVE A REPLY