4ਸੰਗਰੂਰ : ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਆਗੂ ਬੀਬੀ ਰਜਿੰਦਰ ਕੌਰ ਭੱਠਲ ਨੇ ਖਡੂਰ ਸਾਹਿਬ ਜ਼ਿਮਨੀ ਚੋਣ ‘ਤੇ ਕਾਂਗਰਸ ਦੀ ਜਿੱਤ ਹੋਣ ਦਾ ਦਾਅਵਾ ਕੀਤਾ ਹੈ। ਬੀਬੀ ਭੱਠਲ ਦਾ ਕਹਿਣਾ ਹੈ ਕਿ ਇਥੇ ਕਾਂਗਰਸ ਦੀ ਮੁੜ ਜਿੱਤ ਹੋਵੇਗੀ ਕਿਉਂਕਿ ਲੋਕ ਅਕਾਲੀ ਦਲ ਦੀਆਂ ਗਲਤ ਨੀਤੀਆਂ ਤੋਂ ਪੂਰੀ ਤਰ੍ਹਾਂ ਜਾਣੂ ਹੋ ਚੁੱਕੇ ਹਨ।
ਖਡੂਰ ਸਾਹਿਬ ਜ਼ਿਮਨੀ ਚੋਣ ਤੋਂ ਬਾਹਰ ਆਮ ਆਦਮੀ ਪਾਰਟੀ ‘ਤੇ ਵੀ ਭੱਠਲ ਨੇ ਨਿਸ਼ਾਨਾ ਸਾਧਿਆ ਹੈ। ਭੱਠਲ ਦਾ ਕਹਿਣਾ ਹੈ ਕਿ ਅਗਾਮੀ 2017 ਦੀਆਂ ਚੋਣਾਂ ਵਿਚ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਤੋਂ ਕਿਸੇ ਤਰ੍ਹਾਂ ਦਾ ਕੋਈ ਖਤਰ ਨਹੀਂ ਹੈ।

LEAVE A REPLY