5ਅੰਮ੍ਰਿਤਸਰ : ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਫ਼ੈਸਲੇ ਨੂੰ ਗਲਤ ਦੱਸਦਿਆਂ ਸਵੀਕਾਰ ਕੀਤਾ ਕਿ ਜਦ ਵੀ ਕੋਈ ਗਲਤੀ ਹੋ ਜਾਵੇ ਤਾਂ ਉਸ ਵਿਚ ਸੁਧਾਰ ਕਰ ਲੈਣਾ ਚਾਹੀਦਾ ਹੈ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਮੰਨਿਆ ਕਿ ਡੇਰਾ ਸਿਰਸਾ ਮੁਖੀ ਨੂੰ ਮੁਆਫ਼ ਕਰਨ ਸਬੰਧੀ ਲਿਆ ਗਿਆ ਫ਼ੈਸਲਾ ਸਹੀ ਨਹੀਂ ਸੀ। ਉਨ੍ਹਾਂ ਕਿਹਾ ਕਿ ਮੁਆਫ਼ੀ ਦਾ ਫ਼ੈਸਲਾ ਇਕ ਵੱਡੀ ਭੁੱਲ ਸੀ, ਜਿਸ ਨੂੰ ਵਾਪਸ ਲੈ ਕੇ ਉਸ ਵਿਚ ਸੁਧਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਕਿਸੇ ਵੇਲੇ ਗਲਤੀ ਹੋ ਜਾਵੇ ਤਾਂ ਉਸ ਨੂੰ ਸੁਧਾਰ ਲੈਣਾ ਚਾਹੀਦਾ ਹੈ ਤੇ ਗਲਤੀ ਨੂੰ ਮੰਨਣ ਵਿਚ ਕੋਈ ਵੀ ਗਲਤ ਨਹੀਂ ਹੈ। ਉਨ੍ਹਾਂ ਵੀ ਡੇਰਾ ਮੁਖੀ ਨੂੰ ਮੁਆਫ਼ ਕਰਨ ਸਬੰਧੀ ਕੀਤੀ ਭੁੱਲ ਨੂੰ ਸੁਧਾਰਦੇ ਹੋਏ ਫ਼ੈਸਲਾ ਵਾਪਸ ਲੈ ਲਿਆ ਸੀ।

LEAVE A REPLY