5ਦਿੱਲੀ ਪੁਲਿਸ ਭਾਜਪਾ ਤੇ ਆਰ ਐਸ ਐਸ ਦੀ ਨਿੱਜੀ ਸੈਨਾ
ਨਵੀਂ ਦਿੱਲੀ : ਦਿੱਲੀ ਵਿੱਚ ਆਰ.ਐਸ.ਐਸ. ਦੇ ਹੈੱਡਕੁਆਰਟਰ ‘ਤੇ ਵਿਦਿਆਰਥੀ ਜਥੇਬੰਦੀ ਆਇਸਾ ਦੇ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਵਿਦਿਆਰਥੀਆਂ ਉੱਤੇ ਕੀਤੇ ਗਏ ਲਾਠੀਚਾਰਜ ਦੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਿੰਦਾ ਕੀਤੀ ਹੈ। ਕੇਜਰੀਵਾਲ ਨੇ ਟਵੀਟ ਵਿੱਚ ਲਿਖਿਆ ਹੈ ਕਿ ਭਾਜਪਾ ਤੇ ਆਰਐਸਐਸ ਦਿੱਲੀ ਪੁਲਿਸ ਨੂੰ ਨਿੱਜੀ ਸੈਨਾ ਦੀ ਤਰ੍ਹਾਂ ਇਸਤੇਮਾਲ ਕਰ ਰਹੀ ਹੈ।
ਆਰਐਸਐਸ ਦੇ ਹੈੱਡਕੁਆਟਰ ਵਿਖੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਤੇ ਪੁਲਿਸ ਨੇ ਲਾਠੀਚਾਰਜ ਕੀਤਾ ਸੀ। ਪੁਲਿਸ ਨੇ ਇਸ ਲਾਠੀਚਾਰਜ ਦੌਰਾਨ ਪ੍ਰਦਰਸ਼ਨ ਕਰ ਰਹੀਆਂ ਵਿਦਿਆਰਥਣਾਂ ਨੂੰ ਵੀ ਨਹੀਂ ਬਖ਼ਸ਼ਿਆ। ਪੁਲਿਸ ਅਧਿਕਾਰੀ ਨੇ ਮਹਿਲਾ ਨੂੰ ਕੁੱਟ ਕੇ ਜ਼ਮੀਨ ‘ਤੇ ਸੁੱਟ ਦਿੱਤਾ। ਪੁਲਿਸ ਦੀ ਇਹ ਹਰਕਤ ਕੈਮਰੇ ਵਿੱਚ ਕੈਦ ਹੋਣ ਤੋਂ ਬਾਅਦ ਇਹ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਗਈ।
ਇਸ ਤੋਂ ਪਹਿਲਾਂ ‘ਆਪ’ ਦੇ ਆਗੂ ਸੰਜੇ ਸਿੰਘ ਦਾ ਕਹਿਣਾ ਹੈ ਕਿ ਦੋਸ਼ੀ ਪੁਲਿਸ ਅਧਿਕਾਰੀ ‘ਤੇ ਛੇਤੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਵਿਚ ਸਿੱਧੀ ਦਖ਼ਲਅੰਦਾਜ਼ੀ ਕਰਨੀ ਚਾਹੀਦੀ ਹੈ।

LEAVE A REPLY