8ਅੰਮ੍ਰਿਤਸਰ :  ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਪਿਤਾ ਦੇ ਪੰਜਾਬ ਰਹਿੰਦੇ ਦੋਸਤ ਮੱਸਾ ਸਿੰਘ ਦਾ ਦਿਹਾਂਤ ਹੋ ਗਿਆ ਹੈ। 92 ਸਾਲਾ ਮੱਸਾ ਸਿੰਘ ਨਵਾਜ਼ ਸ਼ਰੀਫ਼ ਦੇ ਤਰਨਤਾਰਨ ਜ਼ਿਲੇ ‘ਚ ਜੱਦੀ ਪਿੰਡ ਜਾਤੀ ਉਮਰਾ ‘ਚ ਰਹਿੰਦੇ ਸਨ। ਮੱਸਾ ਸਿੰਘ ਪਿਛਲੇ ਕਈ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ ਤੇ ਅੱਜ ਸਵੇਰੇ ਉਨ੍ਹਾਂ ਦੀ ਮੌਤ ਹੋ ਗਈ। ਮੌਤ ਦੀ ਖਬਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਪਰਿਵਾਰ ਨੂੰ ਵੀ ਦੇ ਦਿੱਤੀ ਗਈ ਹੈ। ਸ਼ਰੀਫ਼ ਦੇ ਪਰਿਵਾਰ ਨੇ ਮੱਸਾ ਸਿੰਘ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਜਾਤੀ ਉਮਰਾ ਪਿੰਡ ਦੇ ਲੋਕਾਂ ਮੁਤਾਬਕ ਨਵਾਜ਼ ਸ਼ਰੀਫ਼ ਦੇ ਪਰਿਵਾਰ ‘ਚੋਂ ਕੋਈ ਨਾ ਕੋਈ ਉਨ੍ਹਾਂ ਦੇ ਭੋਗ ‘ਚ ਸ਼ਾਮਲ ਹੋ ਸਕਦਾ ਹੈ। ਮੱਸਾ ਸਿੰਘ ਚਾਰ ਵਾਰ ਪਾਕਿਸਤਾਨ ਜਾ ਕੇ ਨਵਾਜ਼ ਸ਼ਰੀਫ਼ ਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਆਏ ਸਨ। ਨਵਾਜ਼ ਸ਼ਰੀਫ਼ ਦੇ ਭਰਾ ਸ਼ਹਿਬਾਜ਼ ਸ਼ਰੀਫ਼ ਦੇ ਪੰਜਾਬ ਦੌਰੇ ਦੌਰਾਨ ਉਨ੍ਹਾਂ ਨੇ ਵੀ ਮੱਸਾ ਸਿੰਘ ਨਾਲ ਖਾਸ ਮੁਲਾਕਾਤ ਕਰਕੇ ਵਿਸ਼ੇਸ਼ ਸਨਮਾਨ ਦਿੱਤਾ ਸੀ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਨਵਾਜ਼ ਸ਼ਰੀਫ਼ ਕੱਲ ਫੋਨ ਕਰਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ।

LEAVE A REPLY