5ਚੰਡੀਗੜ : ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਇਕ ਵਿਦਿਆਰਥਣ ਦੇ ਅੰਕਾਂ ਦੇ ਮਾਮਲੇ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਜਾਰੀ ਕੀਤੇ ਹੁਕਮਾਂ ਦੇ ਮਾਮਲੇ ਦਾ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਵੀ ਗੰਭੀਰ ਨੋਟਿਸ ਲੈਂਦਿਆਂ ਬੋਰਡ ਦੀ ਚੇਅਰਪਰਸਨ ਨੂੰ 7 ਦਿਨਾਂ ਅੰਦਰ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਡਾ.ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਉਨ•ਾਂ ਚੇਅਰਪਰਸਨ ਡਾ.ਤੇਜਿੰਦਰ ਕੌਰ ਧਾਲੀਵਾਲ ਨੂੰ ਇਸ ਮਾਮਲੇ ਦੀ ਮੁਕੰਮਲ ਰਿਪੋਰਟ ਬਣਾ ਕੇ ਉਨ•ਾਂ ਕੋਲ 7 ਦਿਨਾਂ ਦੇ ਅੰਦਰ ਸੌਂਪਣ ਲਈ ਕਿਹਾ ਹੈ। ਉਨ•ਾਂ ਚੇਅਰਪਰਸਨ ਨਾਲ ਫੋਨ ‘ਤੇ ਗੱਲਬਾਤ ਕਰਦਿਆਂ ਨੂੰ ਇਸ ਨੂੰ ਬਹੁਤ ਹੀ ਗੰਭੀਰ ਮਾਮਲਾ ਦੱਸਦਿਆਂ ਕਿਹਾ ਕਿ ਇਸ ਸਬੰਧੀ ਵਿਸਥਾਰ ਵਿੱਚ ਰਿਪੋਰਟ ਬਣਾ ਕੇ ਸੌਂਪੀ ਜਾਵੇ ਅਤੇ ਦੋਸ਼ੀ ਅਧਿਕਾਰੀਆਂ/ਕਰਮਚਾਰੀਆਂ ਦੀ ਜ਼ਿੰਮੇਵਾਰੀ ਵੀ ਤੈਅ ਕੀਤੀ ਜਾਵੇ। ਉਨ•ਾਂ ਕਿਹਾ ਕਿ ਰਿਪੋਰਟ ਆਉਣ ‘ਤੇ ਬਾਅਦ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

LEAVE A REPLY