758 ਅਫਸਰ-ਮੁਲਾਜਮ ਗੈਰ ਹਾਜ਼ਰ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਵਿਭਾਗ ਵਲੋਂ ਅੱਜ ਕਰ ਤੇ ਆਬਕਾਰੀ ਕਮਿਸ਼ਨਰ, ਪਟਿਆਲਾ ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ, ਜਿਸ ਦੌਰਾਨ 58 ਅਧਿਕਾਰੀ/ਕਰਮਚਾਰੀ ਗੈਰ ਹਾਜ਼ਰ ਪਾਏ ਗਏ।
ਜਾਣਕਾਰੀ ਅਨੁਸਾਰ ਸਰਕਾਰੀ ਦਫ਼ਤਰਾਂ ਵਿੱਚ ਅਨੁਸ਼ਾਸਨ ਯਕੀਨੀ ਬਣਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਵਿਭਾਗ ਦੀ ਇੱਕ ਟੀਮ ਵਲੋਂ ਦਫ਼ਤਰ, ਕਰ ਤੇ ਆਬਕਾਰੀ ਕਮਿਸ਼ਨਰ, ਪਟਿਆਲਾ ਦੀ ਅਚਨਚੇਤ ਚੈਕਿੰਗ ਕੀਤੀ ਗਈ, ਜਿੱਥੇ ਕੁੱਲ 121 ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ 58 ਅਧਿਕਾਰੀ/ਕਰਮਚਾਰੀ ਗੈਰਹਾਜ਼ਰ ਪਾਏ ਗਏ, ਜਿਨ੍ਹਾਂ ਵਿੱਚ 1 ਪੀ.ਸੀ.ਐਸ., 12 ਹੋਰ ਸੀਨੀਅਰ ਅਧਿਕਾਰੀ ਅਤੇ 45 ਕਰਮਚਾਰੀ ਸ਼ਾਮਲ ਹਨ।

LEAVE A REPLY