3ਚੰਡੀਗੜ : ਆਮ ਆਦਮੀ ਪਾਰਟੀ ਨੇ ਨਰਿੰਦਰ ਮੋਦੀ ਸਰਕਾਰ ‘ਤੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁੱਖ ਦੋਸ਼ੀ ਤੇ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਨੂੰ ਬਚਾਉਣ ਦੇ ਗੰਭੀਰ ਦੋਸ਼ ਲਾਉਂਦੇ ਹੋਏ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ‘ਆਪ’ ਵਲੋਂ ਜਾਰੀ ਸਾਂਝੇ ਪ੍ਰੈਸ ਬਿਆਨ ਵਿਚ 1984 ਦੇ ਪੀੜਤ ਸਿੱਖ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਦਹਾਕਿਆਂ ਤੋਂ ਕਾਨੂੰਨੀ ਲੜਾਈ ਲੜ ਰਹੇ ਵਕੀਲ ਅਤੇ ਪਾਰਟੀ ਦੇ ਸੀਨੀਅਰ ਨੇਤਾ ਐਚ.ਐਸ ਫੂਲਕਾ, ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਯੂ.ਪੀ.ਏ ਦੀ ਤਰਜ ‘ਤੇ ਨਰਿੰਦਰ ਮੋਦੀ ਸਰਕਾਰ ਵੀ ਜਗਦੀਸ਼ ਟਾਈਟਲਰ ਨੂੰ ਬਚਾਉਣ ਵਿਚ ਲੱਗ ਗਈ ਹੈ। ਇਸ ਲਈ 1984 ਦੇ ਸਿੱਖ ਕਤਲੇਆਮ ਦੇ ਮੁੱਦੇ ‘ਤੇ ਵੋਟਾਂ ਲੈਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਅਤੇ ਮੋਦੀ ਸਰਕਾਰ ਵਿਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਮੰਤਰੀ ਮੰਡਲ ਵਿਚ ਬਣੇ ਰਹਿਣ ਦਾ ਕੋਈ ਨੈਤਿਕਾ ਅਧਿਕਾਰ ਨਹੀਂ ਰਹਿ ਜਾਂਦਾ। ਉਨਾਂ ਨੂੰ ਤੁਰੰਤ ਅਸਤੀਫਾ ਦੇ ਕੇ ਮੋਦੀ ਸਰਕਾਰ ਦਾ ਸਾਥ ਛੱਡਣਾ ਚਾਹੀਦਾ ਹੈ।
‘ਆਪ’ ਨੇਤਾਵਾਂ ਨੇ ਕਿਹਾ ਕਿ ਕੱਲ ਮੰਗਲਵਾਰ ਨੂੰ ਦਿੱਲੀ ਦੀ ਕੜਕੜਡੂਮਾ ਅਦਾਲਤ ਵਿਚ ਜਗਦੀਸ਼ ਟਾਈਟਲਰ ਦੇ ਖਿਲਾਫ਼ ਜਾਂਚ ਦੀ ਸਟੇਟਸ ਰਿਪੋਰਟ ਸਬੰਧੀ ਸੀ.ਬੀ.ਆਈ ਵਲੋਂ ਵਰਤੀ ਗਈ ਕੁਤਾਹੀ ਦੇ ਪਿੱਛੇ ਜਗਦੀਸ਼ ਟਾਈਟਲਰ ਨੂੰ ਮੋਦੀ ਸਰਕਾਰ ਦਾ ਹੱਥ ਹੈ।

LEAVE A REPLY