9ਚੰਡੀਗੜ : ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ਤੋਂ ਨਸ਼ਿਆਂ ਦੀ ਤਸਕਰੀ ਦੀ ਰੋਕਥਾਮ ਲਈ ਆਧੁਨਿਕ ਤਕਨਾਲੋਜੀ ਦੀ ਵਰਤੋਂ ਅਤੇ ਲੋੜੀਂਦੇ ਸੁਰੱਖਿਆ ਮੁਲਾਜ਼ਮਾਂ ਦੀ ਸਰਹੱਦ ‘ਤੇ ਤੈਨਾਤੀ ਸਮੇਂ ਦੀ ਮੁੱਖ ਲੋੜ ਹੈ। ਉਨ•ਾਂ ਆਪਣਾ ਅਹਿਦ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਖਿਲਾਫ ਆਪਣੀ ਲੜਾਈ ਜਾਰੀ ਰੱਖੇਗਾ ਅਤੇ ਨਾਲ ਹੀ ਮੰਗ ਕੀਤੀ ਕਿ ਸਰਹੱਦ ‘ਤੇ ਬੀਐਸਐਫ ਦੀ ਨਫਰੀ ਵਿਚ ਹੋਰ ਵਾਧਾ ਕੀਤਾ ਜਾਣਾ ਚਾਹੀਦਾ ਹੈ।
ਇੱਥੋਂ ਜਾਰੀ ਇਕ ਬਿਆਨ ਵਿਚ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ, ਜਿਨ•ਾਂ ਕੋਲ ਗ੍ਰਹਿ ਵਿਭਾਗ ਦਾ ਜ਼ਿੰਮਾ ਵੀ ਹੈ, ਨੇ ਕਿਹਾ ਕਿ ਪਾਕਿਸਤਾਨ ਨਾਲ ਲੱਗਦਾ ਸਰਹੱਦੀ ਖੇਤਰ ਨਦੀਆਂ ਨਾਲ ਘਿਰਿਆ ਹੈ ਅਤੇ ਕਈ ਖੇਤਰਾਂ ਵਿਚਲੀਆਂ ਚੋਰ-ਮੋਰੀਆਂ ਦਾ ਫਾਇਦਾ ਚੁੱਕਦੇ ਹੋਏ ਨਸ਼ਾ ਤਸਕਰ ਆਪਣੇ ਨਾਪਾਕ ਮਨਸੂਬਿਆਂ ਵਿਚ ਸਫਲ ਹੋ ਜਾਂਦੇ ਹਨ, ਜਿਸਦਾ ਨੁਕਸਾਨ ਪੰਜਾਬ ਨੂੰ ਅਤੇ ਦੇਸ਼ ਨੂੰ ਝੱਲਣਾ ਪੈਂਦਾ ਹੈ। ਉਨ•ਾਂ ਕਿਹਾ ਕਿ ਇਸ ਲਈ ਸਰਹੱਦੋਂ ਪਾਰ ਤੋਂ ਆਉਂਦੇ ਨਸ਼ਿਆਂ ਨੂੰ ਠੱਲ• ਪਾਉਣ ਲਈ ਢੁਕਵੇਂ ਕਦਮ ਚੁੱਕੇ ਜਾਣੇ ਚਾਹੀਦੇ ਹਨ ਅਤੇ ਪੰਜਾਬ ਦੀਆਂ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ਦੀ ਸੁਰੱਖਿਆ ਕਸ਼ਮੀਰ ਵਾਂਗ ਸਖਤ ਤੇ ਮਜ਼ਬੂਤ ਹੋਣੀ ਚਾਹੀਦੀ ਹੈ। ਉਨ•ਾਂ ਕਿਹਾ ਕਿ ਬੀਐਸਐਫ ਨੂੰ ਆਧੁਨਿਕ ਤਕਨਾਲੋਜੀ ਅਤੇ ਮੌਜੂਦਾ ਸਮੇਂ ਦੇ ਯੰਤਰ ਮੁਹੱਈਆ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਪਾਕਿਸਤਾਨ ਦੀ ਦੇਸ਼ ਵਿਚ ਨਸ਼ਿਆਂ ਦਾ ਅੱਤਵਾਦ ਫੈਲਾਉਣ ਤੋਂ ਰੋਕਿਆ ਜਾ ਸਕੇ।
ਵਧੇਰੇ ਜਾਣਕਾਰੀ ਦਿੰਦਿਆਂ ਉੱਪ ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਕੌਮਾਂਤਰੀ ਸਰਹੱਦ ਨਜ਼ਦੀਕ ਪੰਜਾਬ ਦੇ ਨਾਰਕੋਟਿਕਸ ਕੰਟਰੋਲ ਬਿਊਰੋ ਨੇ 63 ਨਸ਼ਾ ਤਸਕਰੀ ਦੇ ਮਾਮਲੇ ਫੜੇ ਅਤੇ ਵੱਡੀ ਮਾਤਰਾ ਵਿਚ ਨਸ਼ਿਆਂ ਦੀ ਖੇਪ ਵੀ ਫੜੀ ਜਿਸ ਵਿਚ 12 ਕਿਲੋ ਹੈਰੋਇਨ ਤਰਤ ਤਾਰਨ ਖੇਤਰ ਵਿਚੋਂ, 18 ਕਿਲੋ ਹੈਰੋਇਨ ਅੰਮ੍ਰਿਤਸਰ, 13 ਕਿਲੋ ਹੈਰੋਇਨ ਫਿਰੋਜ਼ਪੁਰ, 25 ਕਿਲੋ ਹੈਰੋਇਨ ਫਾਜ਼ਿਲਕਾ ਅਤੇ ਹੋਰ 74 ਕਿਲੋ ਹੈਰੋਇਨ ਫਿਰੋਜ਼ਪੁਰ ਖੇਤਰ ਵਿਚੋਂ ਫੜੀ ਗਈ।
ਉਨਾਂ ਅੱਗੇ ਦੱਸਿਆ ਕਿ 2014 ਵਿਚ ਐਨ.ਡੀ.ਪੀ.ਐਸ. ਐਕਟ ਤਹਿਤ 14482 ਮਾਮਲੇ ਦਰਜ ਕੀਤੇ ਗਏ ਅਤੇ 17001 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਜਦਕਿ 2015 ਵਿਚ 10162 ਮਾਮਲੇ ਦਰਜ ਕੀਤੇ ਗਏ ਅਤੇ 11874 ਵਿਅਕਤੀਆਂ ਨੂੰ ਸਲੀਖਾਂ ਪਿੱਛੇ ਬੰਦ ਕੀਤਾ ਗਿਆ।
ਉੱਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜਾਰੀ ਮੁਹਿੰਮ ਤਹਿਤ ਪੰਜਾਬ ਪੁਲਿਸ ਨਸ਼ਾ ਤਸਕਰਾ ਖਿਲਾਫ ਵੱਡੇ ਪੱਧਰ ‘ਤੇ ਕਾਰਵਾਈ ਕਰ ਰਹੀ ਹੈ ਜਿਸ ਦਾ ਸਬੂਤ ਇਸੇ ਗੱਲ ਤੋਂ ਮਿਲਦਾ ਹੈ ਕਿ 2007 ਤੋਂ 2014 ਦੌਰਾਨ 75399 ਵਿਅਕਤੀਆਂ ਨੂੰ ਜੇਲਾਂ ਵਿਚ ਡੱਕਿਆ ਗਿਆ।ਪੰਜਾਬ ਪੁਲਿਸ ਵੱਲੋਂ ਚੁੱਕੇ ਜਾ ਰਹੇ ਇਨ•ਾਂ ਕਦਮਾਂ ਦਾ ਮਕਸਦ ਨਸ਼ਿਆਂ ਨੂੰ ਕਿਸੇ ਕੀਮਤ ‘ਤੇ ਨਾ ਬਰਦਾਸ਼ਤ ਕਰਨ ਦੀ ਨੀਤੀ ਨੂੰ ਲਾਗੂ ਕਰਨਾ ਹੈ।
ਉੱਪ ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਵਿਚ ਕੋਈ ਵੀ ਨਸ਼ਾ ਪੈਦਾ ਨਹੀਂ ਹੁੰਦਾ ਅਤੇ ਸਿੰਥੈਟਿਕ ਡਰੱਗ ਅਤੇ ਹੋਰ ਨਸ਼ੇ ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚ ਪੈਦਾ ਹੁੰਦੇ ਹਨ ਅਤੇ ਪੰਜਾਬ ਰਾਹੀਂ ਇਨਾਂ ਨਸ਼ਿਆਂ ਦੀ ਤਸਕਰੀ ਕੀਤੀ ਜਾਂਦੀ ਹੈ ਜਿਸ ਨੂੰ ਰੋਕਣ ਦੀ ਜ਼ਿੰਮੇਵਾਰੀ ਕੇਂਦਰੀ ਏਜੰਸੀਆਂ ਦੀ ਹੈ।ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਆਪਣੀ ਪੱਧਰ ‘ਤੇ ਦੂਜੀ ਕਤਾਰ ਦੀ ਸੁਰੱਖਿਆ ਮਜ਼ਬੂਤ ਕਰਨ ਵੱਲ ਜ਼ੋਰ ਲਾ ਰਹੀ ਹੈ ਜਿਸ ਵਿਚ ਕਮਾਂਡੋ ਯੂਨਿਟ ਦੀ ਸਥਾਪਤੀ ਵੀ ਸ਼ਾਮਲ ਹੈ।
ਹੋਰ ਵਿਸਥਾਰ ਦਿੰਦਿਆਂ ਉਨ•ਾਂ ਦੱਸਿਆ ਕਿ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਯਤਨਾਂ ਤਹਿਤ ਪੰਜਾਬ ਨੇ 5 ਮਾਡਲ ਨਸ਼ਾ-ਛੁਡਾਊ ਕੇਂਦਰ ਸਥਾਪਿਤ ਕੀਤੇ ਗਏ ਹਨ ਜਦਕਿ ਜ਼ਿਲਾ ਤੇ ਸਬ ਡਵੀਜ਼ਨ ਪੱਧਰ ‘ਤੇ 21 ਸਰਕਾਰੀ ਨਸ਼ਾ ਛੁਡਾਊ ਕੇਂਦਰ ਪਹਿਲਾਂ ਹੀ ਕੰਮ ਕਰ ਰਹੇ ਹਨ। ਉਨ•ਾਂ ਦੱਸਿਆ ਕਿ ਪਿਛਲੇ ਸਾਲ ਦੌਰਾਨ 27 ਸਰਕਾਰੀ ਹਸਪਤਾਲਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਵਿਚ 1.08 ਮਰੀਜ਼ ਆਪਣਾ ਇਲਾਜ ਕਰਾ ਚੁੱਕੇ ਹਨ। ਇਸ ਤੋਂ ਇਲਾਵਾ 10973 ਨਸ਼ਾ ਕਰਨ ਵਾਲੇ ਮਰੀਜ਼ ਵੱਖ-ਵੱਖ ਕੇਂਦਰਾਂ ਵਿਚ ਭਰਤੀ ਹੋਏ ਜਿਨਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ।
ਉਨ•ਾਂ ਕਾਂਗਰਸ ‘ਤੇ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਦਨਾਮ ਕਰਨ ਅਤੇ ਇਸ ਦੀ ਸਮੁੱਚੀ ਨੌਜਵਾਨੀ ਨੂੰ ਨਸ਼ੇੜੀ ਕਹਿਣ ਵਰਗੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ ਪਰ ਸੱਚਾਈ ਇਹ ਹੈ ਕਿ ਪੰਜਾਬ ਨਸ਼ੇ ਪੈਦਾ ਨਹੀਂ ਕਰਦਾ ਸਗੋਂ ਉਨ•ਾਂ ਖਿਲਾਫ ਲੜਾਈ ਲੜ ਰਿਹਾ ਹੈ। ਉਨ•ਾਂ ਕਿਹਾ ਕਿ ਇਹ ਯੂਪੀਏ ਸਰਕਾਰ ਦੀ 10 ਸਾਲਾਂ ਹਕੂਮਤ ਦੌਰਾਨ ਦੀ ਨਾਲਾਇਕੀ ਹੈ ਕਿ ਉਸ ਨੇ ਨਸ਼ਿਆਂ ਦੇ ਅੱਤਵਾਦ ਖਿਲਾਫ ਕੋਈ ਸਾਰਥਕ ਕਦਮ ਨਹੀਂ ਚੁੱਕਿਆ ਅਤੇ ਨਸ਼ਿਆਂ ਦਾ ਕੋਹੜ ਦਿਨ-ਬਾ-ਦਿਨ ਸਿਰ ਚੁੱਕਦਾ ਗਿਆ। ਉਨ•ਾਂ ਕਿਹਾ ਕਿ ਅਜਿਹੇ ਨਾਜ਼ੁਕ ਮੁੱਦੇ ‘ਤੇ ਕਾਂਗਰਸ ਵੱਲੋਂ ਕੀਤੀ ਜਾ ਰਹੀ ਰਾਜਨੀਤੀ ਕਦਾਚਿਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਕਾਂਗਰਸ ਦੀਆਂ ਅਜਿਹੀ ਗੱਲਾਂ ਪੰਜਾਬ ਵਿਰੋਧੀ ਅਤੇ ਦੇਸ਼ ਵਿਰੋਧੀ ਤਾਕਤਾਂ ਨੂੰ ਮਜ਼ਬੂਤ ਕਰ ਰਹੀਆਂ ਹਨ।
ਉੱਪ ਮੁੱਖ ਮੰਤਰੀ ਨੇ ਹੋਰ ਜ਼ਿਆਦਾ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਪੁਲਿਸ ਨੇ ਡਰੱਗ ਤਸਕਰੀ ਰੋਕਣ ਲਈ ਸਖਤ ਕਦਮ ਚੁੱਕੇ ਹਨ ਅਤੇ ਨਸ਼ਾ ਤਸਕਰਾ ਅਤੇ ਕੈਮਿਸਟ ਦੁਕਾਨਾਂ ਤੋਂ ਨਸ਼ਿਆਂ ਦੀ ਵੱਡੀ ਖੇਪ ਫੜੀ ਹੈ। ਉਨ•ਾਂ ਦੱਸਿਆ ਕਿ ਸਰਕਾਰ ਦੀਆਂ ਕੋਸ਼ਿਸ਼ਾਂ ਦਾ ਹੀ ਨਤੀਜਾ ਹੈ ਕਿ 2002 ਵਿਚ ਜਿੱਥੇ ਸਿਰਫ 2 ਕਿਲੋ ਹੈਰੋਇਨ ਫੜੀ ਗਈ ਸੀ ਉੱਥੇ ਹੀ 2014 ਵਿਚ ਇਹ ਮਾਤਰਾ 350 ਕਿਲੋ ਹੋ ਗਈ। ਉਨ•ਾਂ ਦੱਸਿਆ ਕਿ ਇਸੇ ਤਰ•ਾਂ ਪਿਛਲੇ ਦੋ ਸਾਲਾਂ ਦੌਰਾਨ ਸਾਢੇ 4 ਕਰੋੜ ਰੁਪਏ ਦੇ ਕਰੀਬ ਦੀ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਵੀ ਬਰਾਮਦ ਕੀਤੇ ਗਏ ਹਨ। ਉਨ•ਾਂ ਕਿਹਾ ਕਿ ਲੰਘੇ ਦਹਾਕੇ ਦੌਰਾਨ ਇਹ ਵੀ ਪਹਿਲੀ ਵਾਰ ਹੈ ਕਿ ਪਿਛਲੇ ਦੋ ਸਾਲਾਂ ਦੌਰਾਨ ‘ਆਈਸ’ ਡਰੱਗ ਤਿਆਰ ਕਰਨ ਲਈ ਵਰਤਿਆ ਜਾਂਦਾ ਕੱਚਾ ਮਾਲ ਵੀ ਪੰਜਾਬ ਪੁਲਿਸ ਵੱਲੋਂ ਫੜ•ਨ ਵਿਚ ਕਾਮਯਾਬੀ ਹਾਸਲ ਕੀਤੀ ਗਈ ਹੈ।
ਸ. ਬਾਦਲ ਨੇ ਅੱਗੇ ਦੱਸਿਆ ਕਿ ਨਸ਼ਿਆਂ ਨੂੰ ਛੁਡਵਾਉਣ ਲਈ ਪੰਜਾਬ ਸਰਕਾਰ ਨੇ ਬਦਲਵੀਂ ਥੈਰੇਪੀ (ਓਐਸਟੀ) ਤਹਿਤ 19 ਸੈਂਟਰ ਨੈਸ਼ਨਲ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਸ਼ੁਰੂ ਕੀਤੇ ਹਨ। ਉਨ•ਾਂ ਕਿਹਾ ਕਿ ਇੰਝ ਹੀ ਯੂਨਾਇਟਿਡ ਨੇਸ਼ਨਜ਼ ਆਫਿਸ (ਡਰੱਗਜ਼ ਅਤੇ ਕ੍ਰਾਇਮ) ਦੇ ਸਹਿਯੋਗ ਨਾਲ ਬਠਿੰਡਾ ਅਤੇ ਕਪੂਰਥਲਾ ਵਿਖੇ ਵੀ ਨਸ਼ਾ ਛੁਡਾਊ ਕੇਂਦਰ ਸਥਾਪਿਤ ਕੀਤੇ ਗਏ ਹਨ ਜਿੱਥੇ ਨਾੜਾਂ ਵਿਚ ਸਰਿੰਜਾਂ ਰਾਹੀਂ ਨਸ਼ਾਂ ਕਰਨ ਵਾਲਿਆਂ ਦਾ ਇਲਾਜ ਕੀਤਾ ਜਾਂਦਾ ਹੈ।

LEAVE A REPLY