9ਅੰਮ੍ਰਿਤਸਰ/ਚੰਡੀਗੜ : ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਅੰਮ੍ਰਿਤਸਰ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਨਿਰਧਾਰਿਤ ਸਮਾਂ ਸੀਮਾਂ ਵਿਚ ਮੁਕੰਮਲ ਕਰਨ ਦੇ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦਾ ਹਰੀਕੇ ਜਲਗਾਹ ਵਿਖੇ ਪਾਣੀ ਵਿਚ ਬੱਸਾਂ ਚਲਾਉਣ ਦਾ ਵਿਸ਼ੇਸ਼ ਪ੍ਰੋਜੈਕਟ ਇਸੇ ਸਾਲ ਦੇ ਜੂਨ ਮਹੀਨੇ ਦੇ ਪਹਿਲੇ ਹਫਤੇ ਵਿਚ ਸ਼ੁਰੂ ਹੋ ਜਾਵੇਗਾ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਬਣਾਏ ਜਾ ਰਹੇ ਪਹਿਲੇ ‘ਇੰਟਰਪ੍ਰੇਟੇਸ਼ਨ ਸੈਂਟਰ’ (ਵਿਆਖਿਆ ਕੇਂਦਰ) ਦਾ ਵੀ ਉਦਘਾਟਨ ਜੁਲਾਈ ਦੇ ਅਖੀਰ ਤੱਕ ਕਰ ਦਿੱਤਾ ਜਾਵੇਗਾ।
ਸ. ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ ਵਿਖੇ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ  ਕਰਨ ਲਈ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ‘ਤੇ ਉਨ•ਾਂ ਨਾਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ, ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ, ਸੈਰ ਸਪਾਟਾ ਤੇ ਸੱਭਿਆਚਾਰ ਮੰਤਰੀ ਸ. ਸੋਹਨ ਸਿੰਘ ਠੰਡਲ, ਮੁੱਖ ਸੰਸਦੀ ਸਕੱਤਰ ਸ੍ਰੀਮਤੀ ਨਵਜੋਤ ਕੌਰ ਸਿੱਧੂ, ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਉੱਪ ਮੁੱਖ ਮੰਤਰੀ ਨੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਨਿਰਧਾਰਿਤ ਸਮਾਂ ਸੀਮਾਂ ਦੇ ਅੰਦਰ-ਅੰਦਰ ਮੁਕੰਮਲ ਕਰਨਾ ਯਕੀਨੀ ਬਣਾਉਣ।
ਸ. ਬਾਦਲ ਨੇ ਇਸ ਮੌਕੇ ‘ਤੇ ਕਿਹਾ ਕਿ ਪਾਣੀ ਵਿਚ ਬੱਸਾਂ ਚਲਾਉਣ ਵਾਲਾ ਪੰਜਾਬ ਸਰਕਾਰ ਦਾ ਵਿਸ਼ੇਸ਼ ਪ੍ਰੋਜੈਕਟ ਮੁਕੰਮਲ ਹੋਣ ਦੇ ਕੰਢੇ ‘ਤੇ ਹੈ। ਉਨ•ਾਂ ਕਿਹਾ ਕਿ ਸੈਰ ਸਪਾਟਾ ਵਿਭਾਗ ਦੇ ਸਹਿਯੋਗ ਨਾਲ ਪਾਣੀ ਅਤੇ ਸੜਕਾਂ ‘ਤੇ ਚੱਲਣ ਵਾਲੀਆਂ ਬੱਸਾਂ ਦੀ ਸ਼ੁਰੂਆਤ ਮਈ ਦੇ ਅਖੀਰ ਤੱਕ ਕਰ ਦਿੱਤੀ ਜਾਵੇਗੀ ਅਤੇ ਇਹ ਬੱਸਾਂ ਹਰੀਕੇ ਵੈਟਲੈਂਡ ‘ਚ ਚੱਲਣਗੀਆਂ। ਉਨਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਇਹ ਬੱਸ ਅੰਮ੍ਰਿਤਸਰ ਅਤੇ ਹਰੀਕੇ ਵਾਇਆ ਤਰਨਤਾਰਨ ਤੋਂ ਚੱਲੇਗੀ। ਉਨ•ਾਂ ਕਿਹਾ ਕਿ ਇਨ•ਾਂ ਬੱਸਾਂ ਦੇ ਚਾਲੂ ਹੋ ਜਾਣ ਨਾਲ ਵਿਸ਼ਵ ਪੱਧਰ ਦੇ ਪੰਜਾਬ ਦੇ ਸੈਰ-ਸਪਾਟੇ ਨੂੰ ਵੱਡਾ ਉਤਸ਼ਾਹ ਮਿਲੇਗਾ।
ਮੀਟਿੰਗ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਬਣ ਰਹੇ ਪਹਿਲੇ ਵਿਲੱਖਣ ਵਿਆਖਿਆ ਕੇਂਦਰ ਦੀ ਵਿਡੀਓ ਪੇਸ਼ਕਾਰੀ ਦੇਖਦੇ ਹੋਏ ਸ. ਸੁਖਬੀਰ ਸਿੰਘ ਬਾਦਲ ਨੇ ਨਿਰਦੇਸ਼ ਦਿੱਤੇ ਕਿ ਇਸ ਕੰਮ ਨੂੰ ਜੁਲਾਈ ਦੇ ਅੰਤ ਤੱਕ ਹਰ ਹਾਲਤ ਵਿਚ ਮੁਕੰਮਲ ਕੀਤਾ ਜਾਵੇ। ਉਨ•ਾਂ ਕਿਹਾ ਕਿ ਇਹ ਵਿਲੱਖਣ ਵਿਆਖਿਆ ਕੇਂਦਰ ਦੇਸ਼-ਵਿਦੇਸ਼ ਦੇ ਸੈਲਾਨੀਆਂ ਨੂੰ ਸਮਰਪਿਤ ਹੋਵੇਗਾ ਜੋ ਕਿ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਹਨ। ਮੀਟਿੰਗ ਵਿਚ ਉੱਪ ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਇਸ ਵਿਆਖਿਆ ਕੇਂਦਰ ਵਿਚ ਡਿਜੀਟਲ ਇਨਸਾਈਕਲੋਪੀਡੀਆ ਰਾਹੀਂ ਸਿੱਖ ਇਤਿਹਾਸ ਬਾਰੇ ਲੋਕਾਂ ਨੂੰ ਮਹੱਤਵਪੂਰਣ ਜਾਣਕਾਰੀ ਦਿੱਤੀ ਜਾਇਆ ਕਰੇਗੀ।
ਅੰਮ੍ਰਿਤਸਰ ਵਿਖੇ ਚੱਲ ਰਹੇ ਬੱਸ ਰੈਪਿਡ ਟਰਾਂਜਿਟ ਸਿਸਟਮ (ਬੀਆਰਟੀਸੀ) ਦੇ ਕੰਮ ਦਾ ਨਿਰੀਖਣ ਕਰਦੇ ਹੋਏ ਸ. ਬਾਦਲ ਨੇ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਸਰਕਾਰ ਵੱਲੋਂ 500 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਸ ਪ੍ਰੋਜੈਕਟ ਦਾ ਕੰਮ 1 ਜੂਨ 2016 ਤੱਕ ਮੁਕੰਮਲ ਹੋ ਜਾਵੇਗਾ। ਉਨ•ਾਂ ਨੇ ਸੰਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਚੱਲ ਰਹੇ ਵਿਕਾਸ ਕੰਮ ਦੀ ਪ੍ਰਗਤੀ ਵਿਚ ਤੇਜ਼ੀ ਲਿਆਉਣ ਅਤੇ ਇਸ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ। ਉਨ•ਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਬੀ.ਆਰ.ਟੀ.ਐੱਸ. ਵਿਚ ਚਲਾਈਆਂ ਜਾਣ ਵਾਲੀਆਂ ਬੱਸਾਂ ਦੀ ਖਰੀਦ ਦਾ ਕੰਮ ਵੀ ਬਿਨਾਂ ਕਿਸੇ ਦੇਰੀ ਮੁਕੰਮਲ ਕੀਤਾ ਜਾਵੇ।
ਉੱਪ ਮੁੱਖ ਮੰਤਰੀ ਨੇ ਇਸ ਮੌਕੇ ‘ਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਨੂੰ ਨਿਰਦੇਸ਼ ਦਿੱਤੇ ਕਿ ਉਹ ਜ਼ਿਲ•ੇ ਅੰਦਰ ਚੱਲ ਰਹੀ ਸਿਟੀ ਬੱਸ ਦਾ ਅੰਮ੍ਰਿਤਸਰ ਤੋਂ ਵਾਘਾ ਬਾਰਡਰ ਤੱਕ ਰੂਟ ਪਲਾਨ ਦੋ ਮਹੀਨਿਆਂ ਦੇ ਅੰਦਰ-ਅੰਦਰ ਤਿਆਰ ਕਰਨ ਤਾਂ ਜੋ ਹਜਾਰਾਂ ਦੀ ਗਿਣਤੀ ਵਿਚ ਵਾਘਾ ਬਾਰਡਰ ‘ਤੇ ਰੀਟਰੀਟ ਸੈਰਾਮਨੀ ਦੇਖਣ ਲਈ ਜਾਣ ਵਾਲੇ ਹਜਾਰਾਂ ਯਾਤਰੀਆਂ ਨੂੰ ਸਿਟੀ ਬੱਸ ਦੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਉਨ•ਾਂ ਨਾਲ ਹੀ ਕਿਹਾ ਕਿ ਸਿਟੀ ਬੱਸਾਂ ਦੀ ਗਿਣਤੀ ਵਿਚ ਵੀ ਵਾਧਾ ਕੀਤਾ ਜਾਵੇ।
ਸ. ਬਾਦਲ ਨੇ ਦੱਸਿਆ ਕਿ 9.5 ਏਕੜ ਜਗ•ਾ ਵਿਚ 9 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਅਰਬਨ ਹਾਟ ਦਾ ਕੰਮ ਮੁਕੰਮਲ ਕਰਕੇ ਇਸ ਵਿਸਾਖੀ ਤੱਕ ਪੰਜਾਬ ਵਾਸੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਉਨ•ਾਂ ਦੱਸਿਆ ਕਿ ਇਸ ਪ੍ਰੋਜੈਕਟ ਦਾ ਕੰਮ ਮੁਕੰਮਲ ਹੋਣ ਨਾਲ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਆਉਣ ਵਾਲੀ ਸ਼ਰਧਾਲੂਆਂ ਨੂੰ ਵਿਸ਼ੇਸ਼ ਸਹੂਲਤ ਮਿਲੇਗੀ।  ਉਨ•ਾਂ ਕਿਹਾ ਕਿ ਪੰਜਾਬ ਖਾਸ ਕਰਕੇ ਅੰਮ੍ਰਿਤਸਰ ਦਾ ਸਵਾਦ ਵਿਸ਼ਵ ਵਿਚ ਮਸ਼ਹੂਰ ਹੈ ਅਤੇ ਇਹ ਅਰਬਨ ਹਾਟ ਖਾਣ-ਪੀਣ ਦੇ ਸ਼ੌਕੀਨਾਂ ਲਈ ਇਕ ਚਹੇਤੀ ਜਗ•ਾ ਹੋਵੇਗੀ।
ਮਿਊਂਸੀਪਲ ਕਮੇਟੀ ਦੇ ਕਮਿਸ਼ਨਰ ਨੂੰ ਅੰਮ੍ਰਿਤਸਰ ਦੇ ਸੁੰਦਰੀਕਰਨ ਦੇ ਚੱਲ ਰਹੇ ਵਿਕਾਸ ਕਾਰਜਾਂ ਵਿਚ ਹੋਰ ਤੇਜੀ ਲਿਆਉਣ ਦੇ ਨਿਰਦੇਸ਼ ਦਿੰਦੇ ਹੋਏ ਸ. ਬਾਦਲ ਨੇ ਕਿਹਾ ਕਿ ਮਈ ਮਹੀਨੇ ਤੱਕ ਸ਼ਹਿਰ ਦੇ ਸਾਰੇ ਵਿਕਾਸ ਕਾਰਜਾਂ ਨੂੰ ਮਕੰਮਲ ਕੀਤਾ ਜਾਵੇ।
ਜੀ.ਟੀ. ਰੋਡ ਅੰਮ੍ਰਿਤਸਰ ਵਿਖੇ ਨੋਰਥ-ਸਾਊਥ ਜੋਨ ਵਿਚ ਚੱਲ ਰਹੇ ਸੀਵਰੇਜ ਅਤੇ ਜਲ ਸਪਲਾਈ ਦੇ ਕੰਮ ਦਾ ਜਾਇਜਾ ਲੈਂਦੇ ਹੋਏ ਸ. ਬਾਦਲ ਨੇ ਸੰਬੰਧਤ ਕੰਪਨੀ ਦੇ ਅਧਿਕਾਰੀਆਂ ਅਤੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਕੰਮ ਨੂੰ ਵੀ ਮਈ ਦੇ ਅਖੀਰ ਤੱਕ ਮੁਕੰਮਲ ਕੀਤਾ ਜਾਵੇ ਅਤੇ ਸੀਵਰੇਜ ਸਿਸਟਮ ਨੂੰ ਜੂਨ ਦੇ ਪਹਿਲੇ ਹਫਤੇ ਵਿਚ ਹਰ ਹਾਲਤ ਵਿਚ ਚਾਲੂ ਕਰਕੇ ਲੋਕਾਂ ਨੂੰ ਸਹੂਲਤ ਦਿੱਤੀ ਜਾਵੇ। ਮੀਟਿੰਗ ਦੌਰਾਨ ਸ. ਬਾਦਲ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਹੁਣ ਤੱਕ ਇਸ ਪ੍ਰੋਜੈਕਟ ਤਹਿਤ 4700 ਘਰਾਂ ਵਿਚ ਸੀਵਰੇਜ ਦੇ ਕਨੈਕਸ਼ਨ ਲਗਾ ਦਿੱਤੇ ਗਏ ਹਨ ਅਤੇ ਰਹਿੰਦੇ 6000 ਕਨੈਕਸ਼ਨਾਂ ਦਾ ਕੰਮ ਵੀ ਜੂਨ ਮਹੀਨੇ ਤੱਕ ਮੁਕੰਮਲ ਕਰ ਲਿਆ ਜਾਵੇਗਾ।
ਹੋਰਨਾਂ ਤੋਂ ਇਲਾਵਾ ਇਸ ਮੌਕੇ ‘ਤੇ ਉੱਪ ਮੁੱਖ ਮੰਤਰੀ ਦੇ ਵਿਸ਼ੇਸ਼ ਸਕੱਤਰ ਸ੍ਰੀ ਪੀ.ਐੱਸ. ਔਜਲਾ, ਸਕੱਤਰ ਉਰਜਾ ਸ੍ਰੀ ਏ. ਵੀਨੂ ਪ੍ਰਸ਼ਾਦ, ਸਕੱਤਰ ਸਥਾਨਕ ਸਰਕਾਰ ਸ੍ਰੀ ਵਿਕਾਸ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ, ਮਿਊਂਸਪਲ ਕਾਰਪੋਰੇਸ਼ਨ ਦੇ ਕਮਿਸ਼ਨਰ ਸ੍ਰੀ ਪ੍ਰਦੀਪ ਸੱਭਰਵਾਲ, ਡਾਇਰੈਕਟਰ ਸੈਰ ਸਪਾਟਾ ਸ੍ਰੀ ਐੱਨ.ਪੀ.ਐੱਸ. ਰੰਧਾਵਾ, ਕਮਿਸ਼ਨਰ ਆਫ ਪੁਲਿਸ ਜਤਿੰਦਰ ਸਿੰਘ ਔਲਖ, ਡਿਪਟੀ ਕਮਿਸ਼ਨਰ ਆਫ ਪੁਲਿਸ ਹਰਪ੍ਰੀਤ ਸਿੰਘ, ਅਸਿਸਟੈਂਟ ਕਮਿਸ਼ਨਰ ਸ੍ਰੀਮਤੀ ਪ੍ਰੀਤੀ ਯਾਦਵ ਅਤੇ ਜਿਲਾ ਯੋਜਨਾ ਕਮੇਟੀ ਦੇ ਚੈਅਰਮੈਨ ਵੀਰ ਸਿੰਘ ਲੋਪੋਕੇ ਵੀ ਹਾਜਰ ਸਨ।

LEAVE A REPLY