4ਵਲਟੋਹਾ/ਖੇਮਕਰਨ  -ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਦੋਦੇ ਵਿਖੇ ਆਮ ਆਦਮੀ ਪਾਰਟੀ ਵੱਲੋਂ ਪਰਿਵਾਰ ਜੋੜੋ ਮੁਹਿੰਮ ਤਹਿਤ ਬੂਥ ਇੰਚਾਰਜ ਸਾਹਬ ਸਿੰਘ, ਹਰਜੀਤ ਸਿੰਘ, ਪ੍ਰੇਮ ਸਿੰਘ ਅਗਵਾਈ ਵਿਚ ਭਰਵੀਂ ਇਕੱਤਰਤਾ ਕਰਵਾਈ ਗਈ। ਜਿਸ ਵਿਚ ਹਲਕਾ ਆਗੂ ਸੁਖਬੀਰ ਸਿੰਘ ਵਲਟੋਹਾ, ਗੁਰਦੇਵ ਸਿੰਘ ਲਾਖਣਾ ਸਰਕਲ ਇੰਚਾਰਜ਼, ਅਰਸ਼ਬੀਰ ਸਿੰਘ ਨਾਰਲੀ ਸਰਕਲ ਇੰਚਾਰਜ਼, ਹਰਪ੍ਰੀਤ ਸਿੰਘ ਕੋਟ ਮੁਹੰਮਦ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਵਲਟੋਹਾ ਨੇ ਕਿਹਾ ਕਿ ਪਰਿਵਾਰ ਜੋੜੋ ਮੁਹਿੰਮ ਤਹਿਤ ਜਿੱਥੇ ਪਾਰਟੀ ਵੱਲੋਂ ਅਕਾਲੀ ਭਾਜਪਾ ਅਤੇ ਕਾਂਗਰਸ ਦਾ ਲੋਕ ਵਿਰੋਧੀ ਚਿਹਰਾ ਨੰਗਾ ਕੀਤਾ ਜਾਵੇਗਾ ਉੱਥੇ ਆਮ ਆਦਮੀ ਪਾਰਟੀ ਦੀਆਂ ਪੰਜਾਬ ਦੇ ਲੋਕਾਂ ਪੱਖੀ ਨੀਤੀਆਂ ਅਤੇ ਦਿੱਲੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਵੀ ਦੱਸਿਆ ਜਾਵੇਗਾ। ਗੁਰਦੇਵ ਸਿੰਘ ਲਾਖਣਾਂ ਅਤੇ ਅਰਸ਼ਬੀਰ ਸਿੰਘ ਨਾਰਲੀ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ ਅਤੇ ਫਸਲਾਂ ਦੇ ਸਹੀ ਭਾਅ ਨਾ ਮਿਲਣ ਕਾਰਨ ਪੰਜਾਬ ਦੇ ਕਿਸਾਨਾਂ ਸਿਰ 70 ਕਰੋੜ ਦਾ ਕਰਜ਼ਾ ਚੜ੍ਹ ਚੁੱਕਾ ਹੈ। ਕਰਜ਼ੇ ਹੇਠ ਦੱਬਿਆ ਕਿਸਾਨ ਲਗਾਤਾਰ ਖੁਦਕਸ਼ੀਆਂ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਕਿਸਾਨਾਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੀ ਪਰਿਵਾਰ ਜੋੜੋ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਨੌਜਵਾਨਾਂ ਦੇਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ।

LEAVE A REPLY