1
ਚੰਡੀਗੜ੍ਹ : ਪੰਜਾਬ ਵਿੱਚ ਨਸ਼ੇ ਦੇ ਮੁੱਦੇ ਉੱਤੇ ਆਮ ਆਦਮੀ ਪਾਰਟੀ ਤੇ ਸੂਬੇ ਦੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਚਾਲੇ ਕਾਨੂੰਨੀ ਦਾਅ-ਪੇਚ ਦੀ ਲੜਾਈ ਦੇ ਨਾਲ ਸ਼ਬਦੀ ਜੰਗ ਵੀ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਨੇ ਇੱਕ ਵਾਰ ਫਿਰ ਸੂਬੇ ਵਿੱਚ ਨਸ਼ੇ ਲਈ ਬਿਕਰਮ ਮਜੀਠੀਆ ਨੂੰ ਜ਼ਿੰਮੇਵਾਰ ਦੱਸਿਆ ਹੈ। ਸੰਜੇ ਸਿੰਘ ਨੇ ਫਿਰ ਤੋਂ ਦੁਹਰਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉੱਤੇ ਮਜੀਠੀਆ ਨੂੰ ਜੇਲ੍ਹ ਵਿੱਚ ਸੁੱਟਿਆ ਜਾਵੇਗਾ।
ਉਨ੍ਹਾਂ ਆਖਿਆ ਕਿ ਪੰਜਾਬ ਵਿੱਚ ਬੱਚੇ-ਬੱਚੇ ਨੂੰ ਪਤਾ ਹੈ ਕਿ ਨਸ਼ੇ ਲਈ ਸੂਬੇ ਵਿੱਚ ਕੌਣ ਜ਼ਿੰਮੇਵਾਰ ਹੈ। ਸਾਰੇ ਬਿਕਰਮ ਮਜੀਠੀਆ ਦਾ ਹੀ ਨਾਮ ਲੈਣਗੇ। ਪੰਜਾਬ ਦੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ ਵਿਚ ਅਦਾਲਤ ਵੱਲੋਂ ਜ਼ਮਾਨਤ ਲੈਣ ਦੇ ਮੁੱਦੇ ਉੱਤੇ ਸੰਜੇ ਸਿੰਘ ਨੇ ਬਾਦਲ ਸਰਕਾਰ ਨੂੰ ਵੰਗਾਰਦਿਆਂ ਆਖਿਆ ਕਿ ਜੇਕਰ ਹਿੰਮਤ ਹੈ ਤਾਂ ਮੈਨੂੰ ਜੇਲ੍ਹ ਵਿੱਚ ਬੰਦ ਕਰ ਕੇ ਦੇਖੋ।

LEAVE A REPLY