6ਕਿਹਾ, ਪਾਕਿਸਤਾਨ ਨੂੰ ਬਦਨਾਮ ਕਰਨ ਦੀ ਹੈ ਸਾਜਿਸ਼
ਇਸਲਾਮਬਾਦ : ਪਾਕਿਸਤਾਨ ਦੇ ਸਾਬਕਾ ਗ੍ਰਹਿ ਮੰਤਰੀ ਰਹਿਮਾਨ ਮਲਿਕ ਨੇ 2008 ਮੁੰਬਈ ਹਮਲਿਆਂ ਦੇ ਮਾਮਲੇ ਵਿਚ ਡੇਵਿਡ ਹੈਡਲੀ ਦੀ ਗਵਾਹੀ ਨੂੰ ਝੂਠ ਦਾ ਪੁਲੰਦਾ ਦੱਸਿਆ ਹੈ। ਉਨ੍ਹਾਂ ਭਾਰਤ ‘ਤੇ ਇਲਜ਼ਾਮ ਲਾਇਆ ਹੈ ਕਿ ਉਹ ਪਾਕਿਸਤਾਨੀ-ਅਮਰੀਕੀ ਅੱਤਵਾਦੀ ਦੇ ਬਿਆਨਾਂ ਦੇ ਆਧਾਰ ‘ਤੇ ਪਾਕਿਸਤਾਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਜ਼ਿਕਰਯੋਗ ਹੈ ਕਿ ਜਦੋਂ ਮੁੰਬਈ ‘ਤੇ ਅੱਤਵਾਦੀ ਹਮਲਾ ਹੋਇਆ ਸੀ, ਉਸ ਸਮੇਂ ਮਲਿਕ ਪਾਕਿਸਤਾਨ ਦੇ ਗ੍ਰਹਿ ਮੰਤਰੀ ਸਨ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ ਬੇਹੱਦ ਸੰਵੇਦਨਸ਼ੀਲ ਹੁੰਦੇ ਹਨ ਤੇ ਇਨ੍ਹਾਂ ਵਿਚ ਕਿਸੇ ਸ਼ੱਕੀ ਦੇ ਬਿਆਨਾਂ ‘ਤੇ ਯਕੀਨ ਨਹੀਂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਭਾਰਤ-ਪਾਕਿਸਤਾਨ ਦੇ ਸੁਧਰਦੇ ਸਬੰਧਾਂ ਨੂੰ ਨਹੀਂ ਦੇਖਣਾ ਚਾਹੁੰਦੇ ਤੇ ਭਾਰਤ ਵੀ ਉਨ੍ਹਾਂ ਦੀ ਬੋਲੀ ਬੋਲਣ ਲੱਗ ਜਾਂਦਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਮੁੰਬਈ ‘ਤੇ 26/11 ਨੂੰ ਹੋਏ ਅੱਤਵਾਦੀ ਹਮਲੇ ਸਬੰਧੀ ਡੇਵਿਡ ਹੈਡਲੀ ਨੇ ਅਦਾਲਤ ਵਿੱਚ ਹਮਲੇ ਦੇ ਮਾਸਟਰ ਮਾਈਂਡ ਹਾਫ਼ਿਜ਼ ਸਈਦ ਦਾ ਨਾਂ ਲਿਆ ਸੀ।

LEAVE A REPLY