5ਖਡੂਰ ਸਾਹਿਬ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ‘ਚ ਸ਼ਨੀਵਾਰ ਹੋ ਰਹੀ ਜ਼ਿਮਨੀ ਚੋਣ ਲਈ ਵੋਟਾਂ ਪੈਣ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਸਵੇਰ ਦੇ 2 ਵਜੇ ਤੱਕ ਇੱਥੇ 40 ਫੀਸਦੀ ਵੋਟਾਂ ਪੈ ਚੁੱਕੀਆਂ ਹਨ। ਅਕਾਲੀ ਦਲ ਦੇ ਉਮੀਦਵਾਰ ਰਵਿੰਦਰ ਸਿੰਘ ਬ੍ਰਹਮਪੁਰਾ ਵੀ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਾਰਨ ਇਸ ਸੀਟ ਤੋਂ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਇੱਥੇ ਜ਼ਿਮਨੀ ਚੋਣ ਕਰਾਈ ਜਾ ਰਹੀ ਹੈ। ਕਾਂਗਰਸ ਇਸ ਜ਼ਿਮਨੀ ਚੋਣ ਦਾ ਪਹਿਲਾਂ ਹੀ ਬਾਈਕਾਟ ਕਰ ਚੁੱਕੀ ਹੈ ਅਤੇ ਆਪ ਵੀ ਮੈਦਾਨ ‘ਚੋਂ ਬਾਹਰ ਹੈ। ਚੋਣ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਦੇ ਨਤੀਜੇ 16 ਫਰਵਰੀ ਨੂੰ ਆਉਣਗੇ।

LEAVE A REPLY