3ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਹੈ ਕਿ ਹਰੇਕ ਹਲਕੇ ਦੇ ਵਿਕਾਸ ਕਾਰਜਾਂ ਲਈ 25 ਕਰੋੜ ਅਤੇ ਸ਼ਹਿਰਾਂ ਦੇ ਚਹੁੰਮੁਖੀ ਵਿਕਾਸ ਲਈ 50 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਉਨ•ਾਂ ਪਾਰਟੀ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਇਸ ਪੈਸੇ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਪਿੰਡ ਪੱਧਰ ‘ਤੇ ਨਿਗਰਾਨੀ ਕੀਤੀ ਜਾਵੇ ਤਾਂ ਜੋ ਵਿਕਾਸ ਕਾਰਜ ਉੱਚ ਕੁਆਲਿਟੀ ਦੇ ਹੋ ਸਕਣ ਅਤੇ ਪੈਸੇ ਦੀ ਸੁਚੱਜੀ ਵਰਤੋਂ ਹੋ ਸਕੇ।
ਇੱਥੇ ਐਸ.ਏ.ਐਸ. ਨਗਰ ਦੇ ਵਿਧਾਇਕਾਂ, ਸੰਸਦ ਮੈਂਬਰ, ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਆਗੂ ਸਥਾਨਕ ਲੋਕਾਂ ਨਾਲ ਰਾਬਤਾ ਬਣਾ ਕੇ ਰੱਖਣ ਤਾਂ ਜੋ ਵਿਕਾਸ ਗ੍ਰਾਂਟਾਂ ਦੀ ਵਰਤੋਂ ਜਨਤਕ ਮਹੱਤਤਾ ਵਾਲੇ ਕੰਮਾਂ ‘ਤੇ ਹੋ ਸਕੇ। ਉਨ•ਾਂ ਨਿਰਦੇਸ਼ ਦਿੱਤੇ ਕਿ ਵਿਕਾਸ ਕੰਮਾਂ ਵਿਚ ਜ਼ਿਆਦਾ ਤੋਂ ਜ਼ਿਆਦਾ ਆਮ ਲੋਕਾਂ ਦੀ ਸ਼ਮੂਲੀਅਤ ਕਰਵਾਈ ਜਾਵੇ ਤਾਂ ਜੋ ਸਰਕਾਰ ਅਤੇ ਜਨਤਾ ਵਿਚਕਾਰ ਇਕ ਰਾਬਤਾ ਕਾਇਮ ਰਹਿ ਸਕੇ।
ਸ. ਬਾਦਲ ਨੇ ਭਰੋਸਾ ਦਿੱਤਾ ਕਿ ਐਸ.ਏ.ਐਸ. ਨਗਰ ਦੀ ਨਗਰ ਕਾਰਪੋਰੇਸ਼ਨ ਨੂੰ ਵਾਜਬ ਫੰਡ ਜਾਰੀ ਕੀਤੇ ਜਾਣਗੇ ਜਿਨ•ਾਂ ਦੀ ਵਰਤੋਂ ਵੱਖ-ਵੱਖ ਵਾਰਡਾਂ ਦੇ ਵਿਕਾਸ ਕਾਰਜਾਂ ‘ਤੇ ਖਰਚ ਕੀਤੇ ਜਾਣਗੇ। ਉਨਾਂ ਕਿਹਾ ਕਿ ਇਨ•ਾਂ ਫੰਡਾਂ ਨੂੰ ਖਰਚ ਕੀਤੇ ਜਾਣ ਸਬੰਧੀ ਸਥਾਨਕ ਵਾਸੀਆਂ ਤੋਂ ਸਲਾਹਾਂ ਵੀ ਲਈਆਂ ਜਾਣ। ਉਨਾਂ ਦੱਸਿਆ ਕਿ ਰਾਜ ਸਰਕਾਰ ਸ਼ਗਨ, ਪੈਨਸ਼ਨਾਂ ਅਤੇ ਸਕਾਲਰਸ਼ਿਪਾਂ ਸਮੇਂ ਸਿਰ ਲਾਭਪਾਤਰੀਆਂ ਨੂੰ ਜਾਰੀ ਕਰ ਰਹੀ ਹੈ ਅਤੇ ਕਿਹਾ ਕਿ ਜੇਕਰ ਲੋਕਾਂ ਨੂੰ ਭਲਾਈ ਸਕੀਮਾਂ ਦੀ ਰਾਸ਼ੀ ਸਮੇਂ ਸਿਰ ਨਹੀਂ ਮਿਲਦੀ ਤਾਂ ਉਹ ਆਪਣੇ ਚੁਣੇ ਹੋਏ ਨੁਮਾਇੰਦਿਆਂ ਕੋਲ ਇਸ ਦੀ ਸ਼ਿਕਾਇਤ ਕਰਨ ਤਾਂ ਜੋ ਸਮੇਂ ਸਿਰ ਇਸ ਬਾਰੇ ਸਾਰਥਕ ਕਦਮ ਚੁੱਕੇ ਜਾ ਸਕਣ।
ਉਨਾਂ ਕਿਹਾ ਕਿ ਇਕ ਵੈੱਨ ਕਿਰਾਏ ‘ਤੇ ਲੈ ਕੇ ਸੂਬੇ ਦੇ ਪਿੰਡ-ਪਿੰਡ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਨੂੰ ਦਰਸਾਉਂਦੀ ਇਕ ਦਸਤਾਵੇਜੀ ਫਿਲਮ ਲੋਕਾਂ ਨੂੰ ਵਿਖਾਈ ਜਾਵੇਗੀ ਜਿਸ ਵਿਚ ਕਿ ਪਾਰਟੀ ਦੇ 1929 ਵਿਚ ਬਣਨ ਤੋਂ ਲੈ ਕੇ ਸਮੇਂ-ਸਮੇਂ ਸਿਰ ਇਸਦੇ ਆਗੂਆਂ ਅਤੇ ਵਰਕਰਾਂ ਨੇ ਕੀ-ਕੀ ਕੁਰਬਾਨੀਆਂ ਕੀਤੀਆਂ ਅਤੇ ਹੋਰ ਮਾਣਮੱਤੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਦੇਸ਼ ਦੀ ਦੂਜੀ ਸਭ ਤੋਂ ਪੁਰਾਣੀ ਪਾਰਟੀ ਹੋਣ ਸਕਦਾ ਪਾਰਟੀ ਵਰਕਰਾਂ ਨੂੰ ਵੀ ਇਸਦੇ ਇਤਿਹਾਸ ‘ਤੇ ਮਾਣ ਕਰਨਾ ਚਾਹੀਦਾ ਹੈ।
ਉਨਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਪਾਰਟੀ ਵਿਚ ਫੁੱਟਪਾਊ ਸਿਆਸਤ ਦੀ ਥਾਂ ਸਾਰੇ ਇਕਜੁੱਟ ਹੋ ਕੇ ਪਾਰਟੀ ਦੀ ਬੇਹਤਰੀ ਲਈ ਕੰਮ ਕਰਨ। ਉਨਾਂ ਕਿਹਾ ਕਿ ਹਰ ਹਾਲਤ ਵਿਚ ਅਨੁਸ਼ਾਸਨ ਕਾਇਮ ਰੱਖਿਆ ਜਾਵੇ  ਅਤੇ ਜੇਕਰ ਕੋਈ ਵੀ ਅਨੁਸ਼ਾਸਨ ਭੰਗ ਕਰਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਮੀਟਿੰਗ ਵਿਚ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ, ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਮੁੱਖ ਪਾਰਲੀਮਾਨੀ ਸਕੱਤਰ ਸ੍ਰੀ ਐਨ.ਕੇ.ਸ਼ਰਮਾ, ਸਾਬਕਾ ਵਿਧਾਇਕ ਉਜਾਗਰ ਸਿੰਘ ਬਡਾਲੀ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸ. ਜਸਵੰਤ ਸਿੰਘ ਭੁੱਲਰ ਹਾਜ਼ਰ ਸਨ।

LEAVE A REPLY