01ਭਲਕੇ 18 ਫਰਵਰੀ ਨੂੰ ਹੋਵੇਗੀ ਸੁਣਵਾਈ
ਨਵੀਂ ਦਿੱਲੀ : ਦਿੱਲੀ ਹਾਈਕੋਰਟ ਆਮ ਆਦਮੀ ਪਾਰਟੀ ਵੱਲੋਂ ਸਰਕਾਰ ਦਾ ਇੱਕ ਸਾਲ ਪੂਰਾ ਹੋਣ ‘ਤੇ ਵੱਖ-ਵੱਖ ਅਖ਼ਬਾਰਾਂ ਵਿਚ ਦਿੱਤੇ ਗਏ ਇਸ਼ਤਿਹਾਰਾਂ ਦੇ ਮਾਮਲੇ ‘ਤੇ ਭਲਕੇ 18 ਫਰਵਰੀ ਨੂੰ ਸੁਣਵਾਈ ਕਰੇਗੀ। ਕਾਂਗਰਸੀ ਆਗੂ ਅਜੇ ਮਾਕਨ ਨੇ ਸ਼ਿਕਾਇਤ ਵਿਚ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਤਕਰੀਬਨ 100 ਕਰੋੜ ਰੁਪਏ ਦੇ ਇਸ਼ਤਿਹਾਰ ਵੱਖ-ਵੱਖ ਅਖ਼ਬਾਰਾਂ ਨੂੰ ਜਾਰੀ ਕੀਤੇ ਹਨ ਪਰ ਇਸ਼ਤਿਹਾਰਾਂ ਵਿਚ ਦਿੱਤਾ ਕੰਮ ਦਿੱਲੀ ‘ਚ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਗਰੀਬਾਂ ਦੀ ਮੱਦਦ ਕਰਨ ਦੀ ਥਾਂ ਵਾਧੂ ਕਰੋੜਾਂ ਰੁਪਏ ਇਸ਼ਤਿਹਾਰਾਂ ‘ਤੇ ਖ਼ਰਚ ਕੀਤੇ ਹਨ।
ਉਨ੍ਹਾਂ ਕਿਹਾ ਹੈ ਕਿ ਇਹ ਇਸ਼ਤਿਹਾਰ ਦਿੱਲੀ ਤੋਂ ਬਾਹਰਲੇ ਸ਼ਹਿਰਾਂ ਤੇ ਰਾਜਾਂ ਵਿਚ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦਾ ਕਰਦਾਤਾ ਆਪਣਾ ਪੈਸਾ ਬਾਕੀ ਦੇਸ਼ ਦੇ ਸ਼ਹਿਰਾਂ ਤੇ ਰਾਜਾਂ ਵਿਚ ਕਿਉਂ ਖ਼ਰਚਣ ਦੇਵੇ। ਮਾਕਨ ਨੇ ਅਦਾਲਤ ਤੋਂ ਮੰਗ ਕੀਤੀ ਹੈ ਕਿ ਕੇਜਰੀਵਾਲ ਸਰਕਾਰ ਲੋਕਾਂ ਦਾ ਜੋ ਪੈਸਾ ਬਰਬਾਦ ਕਰ ਰਹੀ ਹੈ, ਉਸ ਨੂੰ ਰੋਕਿਆ ਜਾਵੇ ਕਿਉਂਕਿ ਲੋਕਾਂ ਨੇ ਟੈਕਸ ਇਸ਼ਤਿਹਾਰ ਦੇਣ ਲਈ ਨਹੀਂ ਦਿੱਤਾ ਸੀ।

LEAVE A REPLY