2ਭਾਜਪਾ ਦੇ ਵਕੀਲਾਂ ਦੀ ਸ਼ਰੇਆਮ ਗੁੰਡਾਗਰਦੀ
ਨਵੀਂ ਦਿੱਲੀ : ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਦੇਸ਼ ਵਿਰੋਧੀ ਨਾਅਰੇਬਾਜ਼ੀ ਦੇ ਦੋਸ਼ੀ ਕਨੱਈਆ ਕੁਮਾਰ ਨੂੰ 14 ਦਿਨ ਲਈ ਜੇਲ੍ਹ ਭੇਜ ਦਿੱਤਾ ਹੈ। ਪਟਿਆਲਾ ਹਾਊਸ ਕੋਰਟ ਵਿਚ ਅੱਜ ਹੋਈ ਸੁਣਵਾਈ ਤੋਂ ਬਾਅਦ ਇਹ ਫੈਸਲਾ ਦਿੱਤਾ ਗਿਆ। ਕਨੱਈਆ ਨੂੰ ਦੋ ਮਾਰਚ ਤੱਕ ਤਿਹਾੜ ਜੇਲ੍ਹ ਭੇਜਿਆ ਗਿਆ ਹੈ। ਜੇਲ੍ਹ ਭੇਜਣ ਤੋਂ ਪਹਿਲਾਂ ਕਨੱਈਆ ਦਾ ਮੈਡੀਕਲ ਵੀ ਕਰਵਾਇਆ ਗਿਆ।
ਨਾਅਰੇਬਾਜ਼ੀ ਦੇ ਮਾਮਲੇ ਵਿਚ ਗ੍ਰਿਫਤਾਰ ਕਨ੍ਹੱਈਆ ਕੁਮਾਰ ‘ਤੇ ਅੱਜ ਫਿਰ ਹਮਲਾ ਕੀਤਾ ਗਿਆ ਹੈ। ਭਾਜਪਾ ਦੇ ਵਕੀਲਾਂ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿਚ ਪੇਸ਼ੀ ਦੌਰਾਨ ਇਹ ਹਮਲਾ ਕੀਤਾ ਹੈ। ਅਦਾਲਤ ਵਿਚ ਵਕੀਲਾਂ ਵੱਲੋਂ ਸ਼ਰੇਆਮ ਗੁੰਡਾਗਰਦੀ ਕਰਦਿਆਂ ਕੀਤੇ ਇਸ ਹਮਲੇ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਅੱਜ ਜਿਸ ਵੇਲੇ ਕਨ੍ਹੱਈਆ ਕੁਮਾਰ ਨੂੰ ਪਟਿਆਲਾ ਹਾਊਸ ਕੋਰਟ ਵਿਚ ਪੇਸ਼ ਕੀਤਾ ਜਾਣਾ ਸੀ ਤਾਂ ਪਹਿਲਾਂ ਤੋਂ ਪ੍ਰਦਰਸ਼ਨ ਕਰ ਰਹੇ ਵਕੀਲਾਂ ਨੇ ਪੁਲਿਸ ਦੇ ਸੁਰੱਖਿਆ ਘੇਰੇ ਦੇ ਅੰਦਰ ਹੀ ਕਨ੍ਹੱਈਆ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ ਪੁਲਿਸ ਵੀ ਲਾਚਾਰ ਨਜ਼ਰ ਆਈ।

LEAVE A REPLY