3ਪੱਤਰਕਾਰਾਂ ਵਲੋਂ ਗਵਰਨਰ ਹਾਊਸ ਤਕ ਰੋਸ ਮਾਰਚ
ਚੰਡੀਗੜ੍ਹ : ਨਵੀਂ ਦਿੱਲੀ ਵਿਖੇ ਕੋਰਟ ਦੇ ਦਾਇਰੇ ਵਿਚ ਹੀ ਮੀਡੀਆ ਕਰਮੀਆਂ ਨਾਲ ਕੀਤੀ ਗਈ ਕੁੱਟਮਾਰ ਦੇ ਵਿਰੋਧ ਵਿਚ ਅੱਜ ਚੰਡੀਗੜ੍ਹ ਦੇ ਪੱਤਰਕਾਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਪੱਤਰਕਾਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਚੰਡੀਗੜ੍ਹ ਪ੍ਰੈਸ ਕਲੱਬ ਤੋਂ ਲੈ ਕੇ ਗਵਰਨਰ ਹਾਊਸ ਤੱਕ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨੇ ਹੱਥਾਂ ਵਿਚ ਤਖਤੀਆਂ ਫੜੀਆਂ ਹੋਈਆਂ ਅਤੇ ਬਾਹਾਂ ‘ਤੇ ਕਾਲੀਆਂ ਪੱਟੀਆਂ ਬੰਨ੍ਹੀਆਂ ਹੋਈਆਂ ਸਨ। ਪ੍ਰੈਸ ਕਲੱਬ ਦੇ ਪ੍ਰਧਾਨ ਬਲਵਿੰਦਰ ਜੰਮੂ ਨੇ ਦਿੱਲੀ ਵਿਖੇ ਹੋਏ ਹਮਲੇ ਦੀ ਸਖਤ ਨਿਖੇਧੀ ਕਰਦਿਆਂ ਇਸ ਨੂੰ ਲੋਕਤੰਤਰ ਦੇ ਚੌਥੇ ਥੰਮ ‘ਤੇ ਹਮਲਾ ਕਰਾਰ ਦਿਤਾ। ਗਵਰਨਰ ਵਲੋਂ ਮਿਲੇ ਸੱਦੇ ਉਪਰੰਤ ਪ੍ਰੈਸ ਕਲੱਬ ਦੀ ਇਕ ਟੀਮ ਨੇ ਜਾ ਕੇ ਗਵਰਨਰ ਨੂੰ ਪੱਤਰਕਾਰਾਂ ਦੇ ਦਸਤਖਤਾਂ ਵਾਲਾ ਮੰਗ ਪੱਤਰ ਦਿਤਾ ਤੇ ਦਿੱਲੀ ਹਮਲੇ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਮੰਗੀ।ઠ
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਜੀਤ ਬੱਲੀ, ਸਰਬਜੀਤ ਪੰਧੇਰ, ਨਲਿਨ ਅਚਾਰੀਆ, ਮਨਜੀਤ ਸਿੱਧੂ ਅਤੇ ਦੀਪਕ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਪੱਤਰਕਾਰ ਮੌਜੂਦ ਸਨ।

LEAVE A REPLY