5ਪੰਜਾਬ ਸਰਕਾਰ ਨੇ ਦਰਜ ਕਰਵਾਇਆ ਸੀ ਦੇਸ਼ ਧ੍ਰੋਹ ਦਾ ਮਾਮਲਾ
ਚੰਡੀਗੜ੍ਹ : ਸੰਤ ਬਲਜੀਤ ਸਿੰਘ ਦਾਦੂਵਾਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਹਤ ਦਿੰਦੇ ਹੋਏ ਉਹਨਾਂ ਦੀ ਜ਼ਮਾਨਤ ਦੀ ਅਰਜ਼ੀ ਸਵੀਕਾਰ ਕਰ ਲਈ ਹੈ। ਮਾਮਲੇ ਦੀ ਅਰਜ਼ੀ ਦਾਖਲ ਕਰਦੇ ਹੋਏ ਦਾਦੂਵਾਲ ਨੇ ਕਿਹਾ ਸੀ ਕਿ ਸਰਬਤ ਖਾਲਸਾ ਵਿਚ ਸ਼ਾਮਲ ਹੋਣ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਉਨ੍ਹਾਂ ‘ਤੇ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕੀਤਾ ਸੀ। ਪੰਜਾਬ ਸਰਕਾਰ ਦੁਆਰਾ ਕੀਤੀ ਗਈ ਇਹ ਕਾਰਵਾਈ ਪੂਰੀ ਤਰ੍ਹਾਂ ਨਾਲ ਗਲਤ ਹੈ, ਇਸ ਕਰਕੇ ਉਹਨਾਂ ਨੂੰ ਜ਼ਮਾਨਤ ਦਿੱਤੀ ਜਾਵੇ। ਹਾਈਕੋਰਟ ਨੇ ਦਾਦੂਵਾਲ ਦੀ ਅਰਜ਼ੀ ‘ਤੇ ਸੁਣਵਾਈ ਕਰਦੇ ਹੋਏ ਸੋਮਵਾਰ ਨੂੰ ਇਹ ਫੈਸਲਾ ਰਾਖਵਾਂ ਰੱਖ ਲਿਆ ਸੀ। ਹਾਈਕੋਰਟ ਨੇ ਅੱਜ ਆਪਣਾ ਫੈਸਲਾ ਸੁਣਾਉਂਦੇ ਹੋਏ ਦਾਦੂਵਾਲ ਨੂੰ ਜ਼ਮਾਨਤ ਦੇ ਦਿੱਤੀ ਹੈ।

LEAVE A REPLY