4ਇਸਲਾਮਾਬਾਦ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਅਗਲੇ ਮਹੀਨੇ ਅਮਰੀਕਾ ਵਿਚ ਮੁਲਾਕਾਤ ਕਰਨਗੇ। ਇਸ ਸਬੰਧੀ ਪਾਕਿਸਤਾਨੀ ਅਖ਼ਬਾਰ ‘ਡਾਨ’ ਨੇ ਦਾਅਵਾ ਕੀਤਾ ਹੈ ਕਿ ਵਾਸ਼ਿੰਗਟਨ ਵਿਖੇ 31 ਮਾਰਚ ਅਤੇ 1 ਅਪ੍ਰੈਲ ਨੂੰ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਨਿਊਕਲੀਅਰ ਸਮਿਟ ਦਾ ਆਯੋਜਨ ਕੀਤਾ ਹੈ, ਜਿਸ ਵਿਚ ਇਹਨਾਂ ਦੋਨਾਂ ਆਗੂਆਂ ਨੂੰ ਸੱਦਾ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਸਮਿਟ ਦੀ ਸ਼ੁਰੂਆਤ ਸਾਲ 2010 ਵਿਚ ਹੋਈ ਸੀ ਅਤੇ ਇਹ ਪਹਿਲਾ ਮੌਕਾ ਹੈ ਜਦੋਂ ਭਾਰਤੀ ਪ੍ਰਧਾਨ ਮੰਤਰੀ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਨੂੰ ਇਸ ਸਮਿਟ ਵਿਚ ਸੱਦਾ ਦਿੱਤਾ ਗਿਆ ਹੋਵੇ।
ਇਸ ਦੌਰਾਨ ਅਮਰੀਕਾ ਵਿਚ ਨਰਿੰਦਰ ਮੋਦੀ ਅਤੇ ਨਵਾਜ਼ ਸ਼ਰੀਫ ਦੀ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

LEAVE A REPLY