3ਚੰਡੀਗੜ੍ਹ : ਪ੍ਰਸਿੱਧ ਸੂਫੀ ਗਾਇਕ ਹੰਸ ਰਾਜ ਹੰਸ ਕਾਂਗਰਸ ‘ਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਅੱਜ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਰਟੀ ‘ਚ ਸ਼ਾਮਿਲ ਕੀਤਾ ਗਿਆ।
ਹੰਸ ਦਾ ਪਾਰਟੀ ‘ਚ ਸਵਾਗਤ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਕਾਂਗਰਸ ‘ਚ ਸ਼ਾਮਿਲ ਹੋਣ ਨਾਲ ਸਮਾਜ ਦੇ ਹਰੇਕ ਵਰਗ ‘ਤੇ ਉਨ੍ਹਾਂ ਦਾ ਪ੍ਰਭਾਵ ਪਾਰਟੀ ਲਈ ਬਹੁਤ ਫਾਇਦੇਮੰਦ ਸਾਬਤ ਹੋਵੇਗਾ। ਲੋਕ ਹੰਸ ਨੂੰ ਪਸੰਦ ਕਰਦੇ ਹਨ, ਜਿਨ੍ਹਾਂ ਦੇ ਸਾਫ ਅਕਸ ‘ਤੇ ਲੋਕਾਂ ਨੂੰ ਪੂਰਾ ਭਰੋਸਾ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਹੰਸ ਨੇ ਕਿਹਾ ਕਿ ਉਨ੍ਹਾਂ ਨੇ ਕਰੀਬ ਡੇਢ ਸਾਲ ਪਹਿਲਾਂ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ, ਜਿਹੜੀ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ‘ਚ ਅਸਫਲ ਰਹੀ ਸੀ।
ਹੰਸ ਨੇ ਕਿਹਾ ਕਿ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਕਾਂਗਰਸ ਪੰਜਾਬ ਦਾ ਸ਼ਾਸਨ ਸੰਭਾਲਣ ਲਈ ਬੇਹਤਰ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਹ ਕਿਸੇ ਸ਼ਰਤ ਹੇਠ ਪਾਰਟੀ ‘ਚ ਸ਼ਾਮਿਲ ਨਹੀਂ ਹੋਏ ਹਨ, ਕਿਉਂਕਿ ਉਨ੍ਹਾਂ ਦਾ ਇਕੋਮਾਤਰ ਸੁਫਨਾ ਪੰਜਾਬ ਨੂੰ ਤਰੱਕੀ ਕਰਦਾ ਤੇ ਖੁਸ਼ਹਾਲ ਦੇਖਣਾ ਹੈ।
ਜਦਕਿ ਆਮ ਆਦਮੀ ਪਾਰਟੀ ਬਾਰੇ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦੀ ਕਹਿਣੀ ਤੇ ਕਰਨੀ ‘ਚ ਬਹੁਤ ਵੱਡਾ ਅੰਤਰ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਆਪ ਦੇ ਗੁਬਾਰੇ ਦੀ ਹਵਾ ਨਿਕਲਦੀ ਜਾ ਰਹੀ ਹੈ ਤੇ ਜ਼ਲਦੀ ਹੀ ਇਹ ਪਾਰਟੀ ਇਤਿਹਾਸ ਬਣ ਜਾਵੇਗੀ।

LEAVE A REPLY