43 ਅੱਤਵਾਦੀਆਂ ਦੀਆਂ ਲਾਸ਼ਾਂ ਹੋਈਆਂ ਬਰਾਮਦ
ਸ੍ਰੀਨਗਰ : ਜੰਮੂ ਕਸ਼ਮੀਰ ਦੇ ਪੰਪੋਰ ਵਿਚ ਤਿੰਨ ਦਿਨਾਂ ਤੋਂ ਚੱਲ ਰਿਹਾ ਮੁਕਾਬਲਾ ਖਤਮ ਹੋ ਗਿਆ ਹੈ। ਤਿੰਨ ਅੱਤਵਾਦੀਆਂ ਦੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ ਹੈ। ਸੁਰੱਖਿਆ ਬਲਾਂ ਵਲੋਂ ਉਸ ਇਮਾਰਤ ਦੀ ਤਲਾਸ਼ੀ ਲਈ ਜਾ ਰਹੀ ਹੈ, ਜਿਸ ਵਿਚ ਪਿਛਲੇ ਤਿੰਨ ਦਿਨਾਂ ਤੋਂ ਅੱਤਵਾਦੀ ਲੁਕੇ ਹੋਏ ਸਨ। ਉਥੇ ਹੀ ਪੰਪੋਰ ਦੇ ਸੰਬੁਰਾ ਪਿੰਡ ਵਿਚ ਵਿਰੋਧ ਪ੍ਰਦਰਸ਼ਨ ਜਾਰੀ ਹੈ। ਲੋਕਾਂ ਵਲੋਂ ਅੱਤਵਾਦੀਆਂ ਦੇ ਪੱਖ ਵਿਚ ਇਹ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸ਼ਨੀਵਾਰ ਨੂੰ ਅੱਤਵਾਦੀਆਂ ਨੇ ਸੀ. ਆਰ. ਪੀ. ਐੱਫ. ਦੇ ਕਾਫਿਲੇ ‘ਤੇ ਹਮਲਾ ਕਰ ਦਿੱਤਾ ਸੀ ਅਤੇ ਉਸ ਤੋਂ ਬਾਅਦ ਅੱਤਵਾਦੀ ਇਕ ਇਮਾਰਤ ਵਿਚ ਲੁਕ ਗਏ ਸਨ। ਤਿੰਨ ਦਿਨਾਂ ਤੱਕ ਚੱਲੇ ਇਸ ਮੁਕਾਬਲੇ ਵਿਚ ਤਿੰਨ ਕੈਪਟਨ ਸ਼ਹੀਦ ਹੋਏ ਅਤੇ 4 ਹੋਰ ਵਿਅਕਤੀਆਂ ਦੀ ਜਾਨ ਚਲੀ ਗਈ ਹੈ।

LEAVE A REPLY