scਪ੍ਰਦਰਸ਼ਨਕਾਰੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਜਾਟ ਅੰਦੋਲਨ ਵਿੱਚ ਦਖ਼ਲ ਦੇਣ ਤੋਂ ਸਾਫ਼ ਇਨਕਾਰ ਕਰਦਿਆਂ ਤਾਕੀਦ ਕੀਤੀ ਹੈ ਕਿ ਅਜਿਹੇ ਮਾਮਲੇ ਅਦਾਲਤ ਵਿੱਚ ਨਾ ਲਿਆਂਦੇ ਜਾਣ। ਸਰਵ ਉੱਚ ਅਦਾਲਤ ਵਿੱਚ ਇਸ ਮੁੱਦੇ ਨੂੰ ਲੈ ਕੇ ਅਜੇ ਜੈਨ ਨਾਮਕ ਵਿਅਕਤੀ ਨੇ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ।
ਸੁਪਰੀਮ ਕੋਰਟ ਨੇ ਆਖਿਆ ਹੈ ਕਿ ਅਜਿਹੇ ਮੁੱਦੇ ਨੂੰ ਹੱਲ ਕਰਨ ਦਾ ਕੰਮ ਸਰਕਾਰ ਉੱਤੇ ਛੱਡ ਦੇਣਾ ਚਾਹੀਦਾ ਹੈ ਤੇ ਆਗੂਆਂ ਨੂੰ ਸਥਿਤੀ ਦੇ ਅਨੁਸਾਰ ਕਦਮ ਚੁੱਕਣੇ ਚਾਹੀਦੇ ਹਨ। ਸਰਵ ਉੱਚ ਅਦਾਲਤ ਨੇ ਆਖਿਆ ਹੈ ਕਿ ਜੇਕਰ ਇਸ ਮਾਮਲੇ ਪਿੱਛੇ ਰਾਜਨੀਤਕ ਢੌਂਗ ਹੈ ਤਾਂ ਵੀ ਰਾਜਨੀਤਕ ਆਗੂਆਂ ਨੂੰ ਇਹ ਮੁੱਦਾ ਸੁਲਝਾਉਣ ਦਿੱਤਾ ਜਾਵੇ। ਇਸ ਦੇ ਨਾਲ ਹੀ ਅਦਾਲਤ ਨੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤੀ ਤੇ ਭਾਈਚਾਰਕ ਸਾਂਝ ਬਣਾਏ ਰੱਖਣ ਦੀ ਅਪੀਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਜਾਟ ਰਾਖਵਾਂਕਰਨ ਦੇ ਮੁੱਦੇ ਨੂੰ ਲੈ ਕੇ ਪਿਛਲੇ 9 ਦਿਨਾਂ ਤੋਂ ਹਰਿਆਣਾ ਵਿੱਚ ਹਿੰਸਾ ਦਾ ਦੌਰ ਜਾਰੀ ਹੈ। ਸੜਕ ਅਤੇ ਰੇਲ ਅਵਾਜਾਈ ਪੂਰੀ ਤਰ੍ਹਾਂ ਠੱਪ ਹੈ। ਹੁਣ ਤੱਕ ਸੂਬੇ ਵਿੱਚ ਵੀਹ ਹਜ਼ਾਰ ਕਰੋੜ ਦਾ ਨੁਕਸਾਨ ਹੋ ਚੁੱਕਾ ਹੈ।

LEAVE A REPLY