6ਉਮਰ ਨੇ ਆਤਮ ਸਮਰਪਣ ਤੋਂ ਪਹਿਲਾਂ ਮੰਗੀ ਸੁਰੱਖਿਆ
ਨਵੀਂ ਦਿੱਲੀ : ਜੇਐਨਯੂ ਕੈਂਪਸ ਵਿਚ ਦੇਸ਼ ਵਿਰੋਧੀ ਨਾਅਰੇ ਲਗਾਉਣ ਦੇ ਦੋਸ਼ੀ ਵਿਦਿਆਰਥੀ ਨੇਤਾ ਕਨੱਈਆ ਕੁਮਾਰ ਦੀ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਅੱਜ ਟਲ ਗਈ ਹੈ। ਅਦਾਲਤ ਨੇ ਦਿੱਲੀ ਪੁਲਿਸ ਨੂੰ ਭਲਕੇ ਤੱਕ ਸਟੇਟਸ ਰਿਪੋਰਟ ਦਾਖਲ ਕਰਨ ਲਈ ਕਿਹਾ ਹੈ। ਦਿੱਲੀ ਪੁਲਿਸ ਨੇ ਹਾਈਕੋਰਟ ਵਿਚ ਕਨੱਈਆ ਕੁਮਾਰ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕੀਤਾ ਹੈ। ਦਿੱਲੀ ਹਾਈਕੋਰਟ ਨੇ ਪੁਲਿਸ ਨੂੰ ਆਦੇਸ਼ ਦਿੱਤੇ ਹਨ ਕਿ ਇਸ ਮਾਮਲੇ ਵਿਚ ਜਾਂਚ ਦੀ ਰਿਪੋਰਟ ਬੁੱਧਵਾਰ ਯਾਨੀ ਭਲਕੇ ਅਦਾਲਤ ਦੇ ਸਾਹਮਣੇ ਪੇਸ਼ ਕੀਤੀ ਜਾਵੇ।
ਉਧਰ ਦੋਸ਼ੀ ਉਮਰ ਖਾਲਿਦ ਅਤੇ ਦੋ ਹੋਰ ਵਿਦਿਆਰਥੀਆਂ ਨੇ ਆਤਮ ਸਮਰਪਣ ਕਰਨ ਤੋਂ ਪਹਿਲਾਂ ਸੁਰੱਖਿਆ ਦੀ ਮੰਗ ਕੀਤੀ ਹੈ। ਅਦਾਲਤ ਨੇ ਫਿਲਹਾਲ ਖਾਲਿਦ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਜੇ.ਐਨ.ਯੂ. ਦੇ ਗੇਟਾਂ ‘ਤੇ ਸੁਰੱਖਿਆ ਬਲਾਂ ਦੀ ਤਾਇਨਾਤੀ ਕੀਤੀ ਗਈ ਹੈ। ਕਿਹਾ ਜਾ ਰਿਹਾ ਹੈ ਕਿ ਕਥਿਤ ਦੇਸ਼ ਧ੍ਰੋਹੀ ਨਾਅਰੇ ਲਗਾਉਣ ਵਾਲੇ ਜੇ.ਐਨ.ਯੂ. ਦੇ ਵਿਦਿਆਰਥੀਆਂ ਨੂੰ ਪੁਲਿਸ ਗ੍ਰਿਫ਼ਤਾਰ ਕਰ ਸਕਦੀ ਹੈ।

LEAVE A REPLY