2ਰਾਸ਼ਟਰਪਤੀ ਵਲੋਂ 2022 ਤੱਕ ਸਾਰਿਆਂ ਨੂੰ ਘਰ ਦੇਣ ਦਾ ਭਰੋਸਾ
ਕਾਂਗਰਸ ਨੇ ਰਾਸ਼ਟਰਪਤੀ ਦੇ ਭਾਸ਼ਣ ‘ਤੇ ਪ੍ਰਗਟਾਈ ਨਿਰਾਸ਼ਾ
ਨਵੀਂ ਦਿੱਲੀ : ਬਜਟ ਇਜਲਾਸ ਦੀ ਸ਼ੁਰੂਆਤ ਕਰਦੇ ਹੋਏ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਸਾਰਿਆਂ ਦਾ ਸਾਥ, ਸਾਰਿਆਂ ਦਾ ਵਿਕਾਸ ਸਰਕਾਰ ਦਾ ਮੁੱਖ ਮੰਤਵ ਹੈ। ਗਰੀਬ ਤੋਂ ਗਰੀਬ ਵਿਅਕਤੀ ਤੱਕ ਵਿਕਾਸ ਪਹੁੰਚਾਉਣਾ ਹੈ ਸਰਕਾਰ ਦਾ ਕੰਮ ਹੈ। ਉਨ੍ਹਾਂ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਗਰੀਬ ਕਿਸਾਨਾਂ ਤੇ ਬੇਰੁਜ਼ਗਾਰਾਂ ‘ਤੇ ਸਰਕਾਰ ਦਾ ਧਿਆਨ ਹੈ।  ਉਨ੍ਹਾਂ 2022 ਤੱਕ ਸਾਰਿਆਂ ਨੂੰ ਘਰ ਦੇਣ ਦਾ ਵਾਅਦਾ ਵੀ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਭਾਸ਼ਣ ਵਿਚ ਸਰਕਾਰ ਦੀਆਂ ਹੋਰ ਯੋਜਨਾਵਾਂ ਤੇ ਉਪਲਬਧੀਆਂ ਸਬੰਧੀ ਜ਼ਿਕਰ ਕੀਤਾ।
ਦੂਜੇ ਪਾਸੇ ਕਾਂਗਰਸ ਪਾਰਟੀ ਨੇ ਰਾਸ਼ਟਰਪਤੀ ਵਲੋਂ ਦਿੱਤੇ ਗਏ ਭਾਸ਼ਣ ‘ਤੇ ਨਿਰਾਸ਼ਾ ਪ੍ਰਗਟ ਕੀਤੀ ਤੇ ਕਿਹਾ ਕਿ ਜਨਤਾ ਨੂੰ ਪੇਸ਼ ਕੀਤੀਆਂ ਜਾ ਰਹੀਆਂ ਯੋਜਨਾਵਾਂ ਵਿਚ ਕੁਝ ਨਵਾਂ ਨਹੀਂ ਹੈ। ਕਾਂਗਰਸ ਆਗੂ ਰਾਜੀਵ ਸ਼ੁਕਲਾ ਨੇ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਰਾਹਤ ਦੇਣ ਲਈ ਕੁਝ ਨਵਾਂ ਨਹੀਂ ਪੇਸ਼ ਕੀਤਾ।

LEAVE A REPLY