3ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਸਾਬਕਾ ਲੋਕ ਸਭਾ ਮੈਂਬਰ ਤਰਲੋਚਨ ਸਿੰਘ ਤੁੜ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 69 ਸਾਲਾਂ ਦੇ ਸਨ ਅਤੇ ਬੀਤੀ੍ਹ ਰਾਤ ਅੰਮ੍ਰਿਤਸਰ ਦੇ ਇਕ ਹਸਪਤਾਲ ਵਿਖੇ ਅਕਾਲ ਚਲਾਣਾ ਕਰ ਗਏ ਸਨ।
ਆਪਣੇ ਸ਼ੋਕ ਸੰਦੇਸ਼ ਵਿੱਚ ਉਪ ਮੁੱਖ ਮੰਤਰੀ ਨੇ ਕਿਹਾ ਕਿ ਜੱਥੇਦਾਰ ਤੁੜ ਸੂਝਵਾਨ ਰਾਜਸੀ ਨੇਤਾ, ਨੇਕ ਇਨਸਾਨ ਅਤੇ ਉਘੇ ਸਮਾਜਸੇਵੀ ਵੀ ਸਨ ਜਿਨ੍ਹਾਂ ਨੇ ਸਮਾਜ ਦੇ ਹਰੇਕ ਵਰਗ ਦਾ ਪੱਧਰ ਉਚਾ ਚੁੱਕਣ ਲਈ ਆਪਣੇ ਸਾਰੇ ਜੀਵਨ ਦੌਰਾਨ ਸਖ਼ਤ ਸੰਘਰਸ਼ ਕੀਤਾ ਅਤੇ ਰਾਜਸੀ ਜੀਵਨ ਦੌਰਾਨ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾਈ ਰੱਖਿਆ।
ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸ. ਬਾਦਲ ਪਰਮਾਤਾਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਿੱੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

LEAVE A REPLY