5ਚੰਡੀਗੜ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਕੇਂਦਰੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਪੱਤਰ ਲਿਖ ਕੇ ਜਾਰਡਨ ‘ਚ ਫਸੇ 13 ਪੰਜਾਬੀ ਦਲਿਤ ਨੌਜਵਾਨਾਂ ਨੂੰ ਭਾਰਤ ਲਿਆਉਣ ਲਈ ਪੱਤਰ ਲਿਖਿਆ ਹੈ।
ਪੰਜਾਬ ਰਾਜ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ 13 ਪੰਜਾਬੀ ਦਲਿਤ ਨੌਜਵਾਨ ਰੋਜੀ-ਰੋਟੀ ਕਮਾਉਣ ਲਈ ਜਾਰਡਨ ਗਏ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੂੰ 2 ਮਹੀਨੇ ਤੋਂ ‘ਕੋਪਰੀ ਕੰਸਟਰੱਕਸ਼ਨ ਕੰਪਨੀ’ ਵਲੋਂ ਤਨਖਾਹ ਨਹੀਂ ਦਿੱਤੀ ਗਈ ਅਤੇ ਇਨ੍ਹਾਂ ਦਾ 2 ਸਾਲ ਦਾ ਕੰਟਰੈਕਟ ਵੀ ਖਤਮ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੇ ਜਾਰਡਨ ਤੋਂ ਕਮਿਸ਼ਨ ਦੇ ਦਫ਼ਤਰ ਫੋਨ ਕਰਕੇ ਭਾਰਤ ਵਾਪਸੀ ਲਈ ਮਦਦ ਦੀ ਗੁਹਾਰ ਲਾਈ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਨੇ ਇਸ ਮਾਮਲੇ ਸਬੰਧੀ ਭਾਰਤੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਨਿੱਜੀ ਦਖਲ ਦੇਣ ਲਈ ਪੱਤਰ ਲਿਖਿਆ ਹੈ।
ਸ੍ਰੀ ਬਾਘਾ ਨੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਕਾਨੂੰਨ ਅਨੁਸਾਰ ਹੱਲ ਕਰਨ ਲਈ ਵਚਨਬੱਧ ਹੈ। ਸ੍ਰੀ ਬਾਘਾ ਨੇ ਕਿਹਾ ਕਿ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਕੋਈ ਵੀ ਪਰਵਾਸੀ ਪੰਜਾਬੀ ਆਪਣੀ ਸਮੱਸਿਆ ਸਬੰਧੀ ਕਮਿਸ਼ਨ ਨੂੰ ਈਮੇਲ chrm.psscc0punjab.gov.in ‘ਤੇ ਅਤੇ 0172-2741342 ‘ਤੇ ਸੰਪਰਕ ਕਰ ਸਕਦਾ ਹੈ।

LEAVE A REPLY