2ਸਾਰੇ ਭਾਰਤੀ ਸੁਰੱਖਿਅਤ
ਕਾਬੁਲ : ਅਫਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿਚ ਭਾਰਤੀ ਕੌਂਸਲਖਾਨੇ ਨੂੰ ਫਿਰ ਨਿਸ਼ਾਨਾ ਬਣਾਇਆ ਗਿਆ ਹੈ। ਇਸ ਆਤਮਘਾਤੀ ਹਮਲੇ ਵਿਚ ਸਾਰੇ ਪੰਜ ਹਮਲਾਵਰ ਮਾਰੇ ਗਏ ਹਨ।  ਹਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ ਤੇ 19 ਵਿਅਕਤੀ ਜ਼ਖਮੀ ਹੋਏ ਹਨ। ਜਾਣਕਾਰੀ ਅਨੁਸਾਰ ਇੱਥੇ ਸਾਰੇ ਭਾਰਤੀ ਸੁਰੱਖਿਅਤ ਹਨ।
ਇਸ ਤੋਂ ਪਹਿਲਾਂ ਅਫ਼ਗਾਨਿਸਤਾਨ ਦੇ ਪੂਰਬੀ ਸੂਬੇ ਕੁਨਾਰ ਵਿੱਚ ਇੱਕ ਫਿਦਾਈਨ ਵੱਲੋਂ ਕੀਤੇ ਬੰਬ ਧਮਾਕੇ ਵਿੱਚ 13 ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ 40 ਤੋਂ ਵੱਧ ਵਿਅਕਤੀ ਜ਼ਖ਼ਮੀ ਹੋਏ ਸਨ। ਤਾਲਿਬਾਨੀ ਲਗਾਤਾਰ ਇਸ ਤਰ੍ਹਾਂ ਦੇ ਹਮਲਿਆਂ ਨੂੰ ਅੰਜ਼ਾਮ ਦਿੰਦੇ ਰਹੇ ਹਨ। ਸੂਬਾਈ ਪੁਲਿਸ ਦੇ ਉਪ ਮੁਖੀ ਨੇ ਦੱਸਿਆ ਕਿ ਇਸ ਹਮਲੇ ਵਿੱਚ ਕਈ ਵਿਅਕਤੀ ਜ਼ਖਮੀ ਵੀ ਹੋਏ ਹਨ ਜਿਨ੍ਹਾਂ ਨੂੰ ਨੇੜਲੇ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ ਹੈ।

LEAVE A REPLY