4ਕਿਹਾ, ਮੋਦੀ ਸਰਕਾਰ ਬਜਟ ਵਿਚ ਕਾਲੇ ਧਨ ਨੂੰ ਸਫੇਦ ਬਣਾਉਣ ਲਈ ‘ਫੇਅਰ ਐਂਡ ਲਵਲੀ’ ਯੋਜਨਾ ਲੈ ਕੇ ਆਈ
ਨਵੀਂ ਦਿੱਲੀ : ਰਾਹੁਲ ਗਾਂਧੀ ਨੇ ਅੱਜ ਲੋਕ ਸਭਾ ਵਿਚ ਮੋਦੀ ਸਰਕਾਰ ਦੀ ਜੰਮ ਕੇ ਖਿਚਾਈ ਕੀਤੀ ਹੈ। ਰਾਹੁਲ ਗਾਂਧੀ ਨੇ ਕਾਲਾ ਧਨ, ਰੋਹਿਤ ਵੇਮੁਲਾ ਅਤੇ ਜੇ ਐਨ ਯੂ ਮਾਮਲੇ  ‘ਤੇ ਸਰਕਾਰ ਨੂੰ ਘੇਰਿਆ ਹੈ। ਕਾਲੇ ਧਨ ‘ਤੇ ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਹਮਲਾ ਬੋਲਦਿਆਂ ਕਿਹਾ ਕਿ ਮੋਦੀ ਸਰਕਾਰ ਬਜਟ ਵਿਚ ਕਾਲੇ ਧਨ ਨੂੰ ਸਫੇਦ ਬਣਾਉਣ ਲਈ ‘ਫੇਅਰ ਐਂਡ ਲਵਲੀ’ ਯੋਜਨਾ ਲੈ ਕੇ ਆਈ ਹੈ। ਇਸ ਯੋਜਨਾ ਤਹਿਤ ਕੋਈ ਵੀ ਆਪਣੇ ਕਾਲੇ ਧਨ ਨੂੰ ਸਫੇਦ ਕਰ ਸਕਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ 2013 ਵਿਚ ਕਿਹਾ ਸੀ ਕਿ ਮੈਂ ਕਾਲਾ ਧਨ ਖਤਮ ਕਰਕੇ ਦੋਸ਼ੀਆਂ ਨੂੰ ਜੇਲ੍ਹ ਭੇਜਾਂਗਾ, ਪਰ ਇਸ ਯੋਜਨਾ ਵਿਚ ਕਿਸੇ ਦੀ ਵੀ ਗ੍ਰਿਫਤਾਰੀ ਨਹੀਂ ਹੋਵੇਗੀ। ਰਾਹੁਲ ਗਾਂਧੀ ਨੇ ਕਿਹਾ ਕਿ ਜਦੋਂ ਮੈਂ ਲੋਕਾਂ ਨੂੰ ਪੁੱਛਦਾ ਹਾਂ ਕਿ ਕਿੰਨੇ ਲੋਕਾਂ ਨੂੰ ਰੁਜ਼ਗਾਰ ਮਿਲਿਆ ਹੈ ਤਾਂ ਹਾਂ ਵਿਚ ਕੋਈ ਜਵਾਬ ਨਹੀਂ ਦਿੰਦਾ।

LEAVE A REPLY