3ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ  ਅਕਾਲੀ ਬਜ਼ੂਰਗ ਆਗੂ ਅਤੇ ਪਾਰਟੀ ਦੇ ਸੀਨੀਅਰ ਉਪ ਪ੍ਰਧਾਨ ਸ. ਅਮਰਜੀਤ ਸਿੰਘ ਭਾਟੀਆ (74 ) ਦੀ ਮੌਤ ‘ਤੇ ਡੁੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜੋ ਕਿ ਅੱਜ ਸਵੇਰੇ ਲੁਧਿਆਣਾ ਦੇ ਇਕ ਪ੍ਰਾਈਵੇਟ ਹਸਪਤਾਲ  ਵਿਖੇ ਲੰਬੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ।
ਆਪਣੇ ਸ਼ੋਕ ਸੁਨੇਹੇ ਵਿਚ ਮੁੱਖ ਮੰਤਰੀ ਨੇ ਸ੍ਰੀ ਭਾਟੀਆ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਇਕ ਸਮਰਪਿਤ ਅਨੁਸ਼ਾਸਨੀ ਅਤੇ ਇਮਾਨਦਾਰ ਸਿਪਾਹੀ ਦਸਦਿਆਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਣਥਕ ਕਾਰਜ ਕੀਤਾ। ਆਪਣਾ ਨਿਜੀ  ਨੁਕਸਾਨ ਦਸਦਿਆਂ ਸ. ਬਾਦਲ ਨੇ ਸ੍ਰੀ ਭਾਟੀਆ ਵਲੋਂ ਸਮਾਜ ਦੇ ਸਮੂਹ ਵਰਗਾਂ ਵਿਸ਼ੇਸ਼ਕਰ ਦਬੇ-ਕੁਚਲਿਆਂ ਦੇ ਲਈ ਕੀਤੇ ਮਹਾਨ ਕਾਰਜਾਂ ਨੂੰ ਯਾਦ ਕੀਤਾ। ਉਨ੍ਹਾਂ  ਸ੍ਰੀ ਭਾਟੀਆ ਦੀ ਮੌਤ ਨੂੰ  ਸ੍ਰੋਮਣੀ ਅਕਾਲੀ ਦਲ ਲਈ ਨਾ ਪੂਰਾ ਹੋਣ ਵਾਲਾ ਘਾਟਾ ਦਸਿਆ।
ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸ. ਬਾਦਲ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਿੱੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

LEAVE A REPLY