2ਚੰਡੀਗੜ੍ਹ :  ਪੰਜਾਬ ਦੇ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਜਾਟ ਰਾਖਵਾਂਕਰਨ ਅੰਦੋਲਨ ‘ਚ ਹੋਈ ਹਿੰਸਾ ਦੀ ਤੁਲਨਾ 1984 ਦੇ ਸਿੱਖ ਦੰਗਿਆਂ ਨਾਲ ਕੀਤੀ ਹੈ। ਹਰਿਆਣਾ ਸਰਕਾਰ ਵਲੋਂ ਹਿੰਸਾ ‘ਚ ਸ਼ਾਮਲ ਲੋਕਾਂ ‘ਤੇ ਕੀਤੀ ਜਾ ਰਹੀ ਕਾਰਵਾਈ ‘ਤੇ ਸੰਕੇਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਦੇਸ਼ ‘ਚ ਸਮੇਂ-ਸਮੇਂ ‘ਤੇ ਦੰਗੇ ਹੁੰਦੇ ਰਹਿੰਦੇ ਹਨ ਕਿਉਂਕਿ ਇਨ੍ਹਾਂ ‘ਚ ਸ਼ਾਮਲ ਹੋਏ ਦੋਸ਼ੀਆਂ ਨੂੰ ਅਜਿਹੀ ਸਜ਼ਾ ਨਹੀਂ ਦਿੱਤੀ ਗਈ, ਜਿਸ ਨਾਲ ਲੋਕਾਂ ‘ਚ ਡਰ ਪੈਦਾ ਹੋਵੇ।
ਪਿਛਲੇ ਦਿਨੀਂ ਕਾਂਗਰਸ ਦੇ ਮੁੱਖ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਜਾਟ ਅੰਦੋਲਨ ਦੌਰਾਨ ਹਰਿਆਣਾ ‘ਚ ਪੰਜਾਬੀ ਸਮੁਦਾਏ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਪਰ ਅਕਾਲੀ ਦਲ ਮੂਕ ਦਰਸ਼ਕ ਬਣ ਕੇ ਦੇਖਦਾ ਰਿਹਾ। ਇਥੇ ਸੁਖਬੀਰ ਨੇ ਕਿਹਾ, ”ਹਰਿਆਣਾ ‘ਚ ਜੋ ਕੁਝ ਵੀ ਹੋਇਆ, ਮੈਂ ਉਸ ਦੀ ਸਖਤ ਨਿੰਦਾ ਕਰਦਾ ਹਾਂ। ਇਹ ਉਸੇ ਤਰ੍ਹਾਂ ਹੀ ਸੀ, ਜਿਵੇਂ ਸਿੱਖਾਂ ਨਾਲ 1884 ‘ਚ ਹੋਇਆ ਸੀ। ਜੋ ਲੋਕ ਇਨ੍ਹਾਂ ਦੰਗਿਆਂ ‘ਚ ਦੋਸ਼ੀ ਸਨ, ਉਨ੍ਹਾਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਸਨ ਕਿਉਂਕਿ ਕਿਸੇ ਨੂੰ ਵੀ ਦੰਗਾ ਕਰਨ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਜਾਤੀ ਅਤੇ ਸੰਪ੍ਰਦਾਇਕ ਦੰਗਿਆਂ ‘ਚ ਦੋਸ਼ੀ ਠਹਿਰਾਏ ਜਾਣ ਵਾਲਿਆਂ ਦੀ ਗਿਣਤੀ ਘੱਟ ਹੋਣ ‘ਤੇ ਵੀ ਨਿਰਾਸ਼ਾ ਜਤਾਈ।
ਸੁਖਬੀਰ ਨੇ ਕਿਹਾ ਕਿ ਹਰਿਆਣਾ ‘ਚ ਵੀ ਮੈਂ ਦੇਖਿਆ ਹੈ ਕਿ ਬੀਤੇ ਕੁਝ ਸਾਲਾਂ ‘ਚ ਕਿਸੇ ਵੀ ਦੋਸ਼ੀ ਦੀ ਪਛਾਣ ਕਰਕੇ ਉਸ ਨੂੰ ਜੇਲ ‘ਚ ਨਹੀਂ ਸੁੱਟਿਆ ਗਿਆ। ਹੁਣ ਤੱਕ ਮੈਂ ਅਖਬਾਰਾਂ ‘ਚ ਜੋ ਕੁਝ ਵੀ ਪੜ੍ਹਿਆ, ਉਸ ਤੋਂ ਇਹ ਗੱਲ ਸਾਫ ਨਹੀਂ ਹੈ ਕਿ ਕਿੰਨੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਲੋਕਾਂ ਨੂੰ ਜੇਲ ‘ਚ ਨਹੀਂ ਸੁੱਟਿਆ ਜਾਵੇਗਾ ਤਾਂ ਅਜਿਹੀਆਂ ਘਟਨਾਵਾਂ ਹੁੰਦੀਆਂ ਹੀ ਰਹਿਣਗੀਆਂ। ਬਾਦਲ ਨੇ ਹਰਿਆਣਾ ਦੀ ਭਾਜਪਾ ਸਰਕਾਰ ‘ਤੇ ਸਰਕਾਰ ‘ਤੇ ਨਿਸ਼ਾਨਾ ਕੱਸਦੇ ਹੋਏ ਕਿਹਾ ਕਿ ਸੂਬਾ ਸਰਕਾਰ ਨੇ ਭਵਿੱਖ ‘ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਬਹੁਤ ਸਾਰੇ ਲੋਕਾਂ ਵਿਰੁੱਧ ਮਾਮਲਾ ਦਰਜ ਨਹੀਂ ਕੀਤਾ ਹੈ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਹਰਿਆਣਾ ‘ਚ ਲੁੱਟਮਾਰ ਅਤੇ ਨੁਕਸਾਨ ਕੀਤਾ ਗਿਆ ਹੈ, ਉਸ ਮੁਤਾਬਕ ਲੋਕਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਸੁਖਬੀਰ ਨੇ ਕਿਹਾ ਕਿ ਦੰਗਾ ਕਰਨ ਵਾਲਿਆਂ ਨੂੰ ਕਾਨੂੰਨੀ ਸੁਰੱਖਿਆ ਦੇਣ ਦਾ ਕੰਮ ਕੀਤਾ ਜਾ ਰਿਹਾ ਹੈ। ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਕੇਂਦਰ ਅਤੇ ਰਾਜ ਸਰਕਾਰਾਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ।

LEAVE A REPLY