3ਚੰਡੀਗੜ੍ਹ : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਤਲੁਜ ਯਮੁਨਾ ਲਿੰਕ ਦੇ ਮੁੱਦੇ ‘ਤੇ ਤੁਰੰਤ ਅਸਤੀਫਾ ਦਿੰਦਿਆਂ ਲੋਕਾਂ ਤੋਂ ਮੁੜ ਤੋਂਂ ਵੋਟਾਂ ਮੰਗਣੀਆਂ ਚਾਹੀਦੀਆਂ ਹਨ। ਇਹ ਸ਼ਬਦ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਲੀਡਰ ਚਰਨਜੀਤ ਸਿੰਘ ਚੰਨੀ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਹੇ। ਉਨ੍ਹਾਂ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਤੋਂ ਪੰਜਾਬ ਦੇ ਲੋਕਾਂ ਨੂੰ ਹਿੱਤਾਂ ਨਾਲ ਧੋਖਾ ਕੀਤਾ ਹੈ। ਅੱਜ ਬਾਦਲ ਐਸ.ਵਾਈ.ਐਲ ਦੇ ਮੁੱਦੇ ‘ਤੇ ਸਿਰਫ ਮੀਡੀਆ ਸਾਹਮਣੇ ਮਗਰਮੱਛ ਦੇ ਅੱਥਰੂ ਵਹਾ ਰਹੇ ਹਨ, ਜਿਨ੍ਹਾਂ ਨੇ ਉਦੋਂ ਕੀ ਕੀਤਾ ਸੀ, ਜਦੋਂ ਉਨ੍ਹਾਂ ਦੇ ਮੁੱਖ ਮੰਤਰੀ ਰਹਿੰਦਿਆਂ 20 ਫਰਵਰੀ, 1978 ਨੂੰ ਭੌਂ ਪ੍ਰਾਪਤੀ ਦੇ ਨੋਟਿਸ ਜਾਰੀ ਹੋ ਗਏ ਸਨ? ਅੱਜ ਮੋਦੀ ਅਗਵਾਈ ਵਾਲੀ ਭਾਜਪਾ ਸਰਕਾਰ ਐਸ.ਵਾਈ.ਐਲ ਦੇ ਮੁੱਦੇ ਨੂੰ ਪੰਜਾਬ ਦੇ ਹਿੱਤਾਂ ਖਿਲਾਫ ਸੁਪਰੀਮ ਕੋਰਟ ‘ਚ ਲੈ ਗਈ ਹੈ, ਜਿਸ ਨਾਲ ਸ੍ਰੋਮਣੀ ਅਕਾਲੀ ਦਲ ਦਾ ਪੰਜਾਬ ‘ਚ ਗਠਜੋੜ ਹੈ। ਉਨ੍ਹ ਨੇ ਕਿਹਾ ਕਿ ਬਾਦਲ ਨੂੰ ਇਸ ਮੁੱਦੇ ‘ਤੇ ਸਪੱਸ਼ਟੀਕਰਨ ਦਿੰਦਿਆਂ ਲੋਕਾਂ ਸਾਹਮਣੇ ਪੱਖ ਪੇਸ਼ ਕਰਨਾ ਚਾਹੀਦਾ ਹੈ। ਪੰਜਾਬ ਕੋਲ ਕਿਸੇ ਨੂੰ ਵੀ ਦੇਣ ਵਾਸਤੇ ਵਾਧੂ ਪਾਣੀ ਨਹੀਂ ਹੈ। ਇਹ ਪੰਜਾਬ ਦਾ ਭਵਿੱਖ ਹੈ ਅਤੇ ਇਸ ਤੋ ਬਗੈਰ ਸਾਡੀ ਜ਼ਮੀਨ ਬੰਜਰ ਬਣ ਜਾਵੇਗੀ।
ਚੰਨੀ ਨੇ ਖੁਲਾਸਾ ਕੀਤਾ ਕਿ ਕੈਪਟਨ ਅਮਰਿੰਦਰ ਵਾਲੀ ਸਰਕਾਰ ਨੇ ਪੰਜਾਬ ਵਿਧਾਨ ਸਭਾ ‘ਚ ਇਤਿਹਾਸਿਕ ਪਾਣੀਆਂ ਸਬੰਧੀ ਸਮਝੌਤਾ ਪਾਸ ਕਰਕੇ ਐਸ.ਵਾਈ.ਐਲ ਦੇ ਨਿਰਮਾਣ ਨੂੰ ਰੋਕਿਆ ਸੀ। ਕਾਂਗਰਸ 10 ਮਾਰਚ, 2016 ਨੂੰ ਵੀ ਐਸ.ਵਾਈ.ਐਲ ਦੇ ਮੁੱਦੇ ‘ਤੇ ਕੰਮ ਰੋਕੂ ਪ੍ਰਸਤਾਅ ਲਿਆਏਗੀ, ਤਾਂ ਜੋ ਇਸ ਬਾਰੇ ਹਾਊਸ ‘ਚ ਬਹਿਸ ਹੋ ਸਕੇ। 8 ਮਾਰਚ ਨੂੰ ਕਾਂਗਰਸ ਦੇ ਸਾਰੇ ਵਿਧਾਇਕ ਕਾਲੀ ਪੱਟੀਆਂ ਬੰਨ੍ਹ ਕੇ ਤੇ ਹੱਥਾਂ ‘ਚ ਕਾਲੀਆਂ ਝੰਡੀਆਂ ਲੈ ਕੇ ਐਸ.ਵਾਈ.ਐਲ ਦੇ ਮੁੱਦੇ ‘ਤੇ ਰੋਸ ਪ੍ਰਗਟਾਉਂਦਿਆਂ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ ਕਰਨਗੇ। ਹਾਊਸ ‘ਚ ਵੀ ਕਾਂਗਰਸ ਪਾਰਟੀ ਮੁੱਖ ਮੰਤਰੀ ਪੰਜਾਬ ਨੂੰ ਉਦੋਂ ਤੱਕ ਬੋਲਣ ਨਹੀਂ ਦੇਵੇਗੀ, ਜਦੋਂ ਤੱਕ ਸਰਕਾਰ ਇਸ ਮੁੱਦੇ ‘ਤੇ ਪਹਿਲਾਂ ਆਪਣਾ ਪੱਖ ਸਾਫ ਨਹੀਂ ਕਰਦੀ।
ਚੰਨੀ ਨੇ ਕਿਹਾ ਕਿ ਕਾਂਗਰਸ 9 ਮਾਰਚ ਨੂੰ ਪਾਰਟੀ ਵਿਧਾਇਕਾਂ ਦੀ ਮੀਟਿੰਗ ਤੋਂ ਬਾਅਦ ਬਜਟ ਸੈਸ਼ਨ ਦੌਰਾਨ ਸਰਕਾਰ ਦਾ ਸਾਹਮਣਾ ਕਰਨ ਲਈ ਆਪਣੀ ਰਣਨੀਤੀ ਦਾ ਖੁਲਾਸਾ ਕਰੇਗੀ। ਜਿਸ ਮੀਟਿੰਗ ‘ਚ ਕੈਪਟਨ ਅਮਰਿੰਦਰ ਸਿੰਘ, ਅੰਬਿਕਾ ਸੋਨੀ, ਸ਼ਕੀਲ ਅਹਿਮਦ, ਹਰੀਸ਼ ਚੌਧਰੀ ਸਮੇਤ ਸਸਾਰੇ ਕਾਂਗਰਸੀ ਵਿਧਾਇਕ ਮੌਜ਼ੂਦ ਰਹਿਣਗੇ।

LEAVE A REPLY