2323 ਮਾਰਚ ਨੂੰ ਸ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਹੁਸੈਨੀਵਾਲਾ ਪਹੁੰਚਣ ਦੀ ਸੰਭਾਵਨਾ
ਚੰਡੀਗੜ੍ਹ : ਜੇਐੱਨਯੂ ਵਿਦਿਆਰਥੀ ਜਥੇਬੰਦੀ ਦੇ ਪ੍ਰਧਾਨ ਕਨ੍ਹੱਈਆ ਕੁਮਾਰ ਪੰਜਾਬ ਆਉਣ ਦੀ ਤਿਆਰੀ ਵਿਚ ਹਨ। ਜਾਣਕਾਰੀ ਅਨੁਸਾਰ ਉਹ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਹੁਸੈਨੀਵਾਲਾ ਵਿਖੇ ਪਹੁੰਚਣਗੇ। ਹਾਲਾਂਕਿ ਇਸ ਦੌਰੇ ਬਾਰੇ ਅਜੇ ਕੋਈ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ ਹੈ। ਆਲ ਇੰਡੀਆ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਸੱਯਦ ਵਲੀ ਉੱਲਾ ਖਦਰੀ ਮੁਤਾਬਕ ਸ਼ਹੀਦੀ ਦਿਹਾੜੇ ਮੌਕੇ ਸ਼ਹੀਦਾਂ ਦੀ ਸਮਾਧ ‘ਤੇ ਸ਼ਰਧਾਂਜਲੀ ਅਰਪਿਤ ਕਰਨ ਬਾਰੇ ਕਨ੍ਹੱਈਆ ਨਾਲ ਗੱਲ ਕੀਤੀ ਗਈ ਹੈ। ਕਨ੍ਹੱਈਆ ਨੇ ਵੀ ਇਸ ਬਾਰੇ ਇੱਛਾ ਜ਼ਾਹਰ ਕੀਤੀ ਹੈ।

LEAVE A REPLY