1202-jnu-arrest-768x400ਕਿਹਾ, ਕਸ਼ਮੀਰ ਵਿਚ ਫ਼ੌਜੀ ਕਰਦੇ ਹਨ ਜਬਰ ਜਨਾਹ  
ਨਵੀਂ ਦਿੱਲੀ : ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੀ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਕਨ੍ਹਈਆ ਕੁਮਾਰ ਨੇ ਚਰਚਾ ਵਿਚ ਰਹਿਣਾ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਉਹ ਫਿਰ ਵਿਵਾਦਗ੍ਰਸਤ ਬਿਆਨ ਦੇ ਕੇ ਸੁਰਖ਼ੀਆਂ ਵਿਚ ਆ ਗਿਆ ਹੈ। ਕਨ੍ਹਈਆ ਨੇ ਇਸ ਵਾਰ ਕਸ਼ਮੀਰ ਵਿਚ ਭਾਰਤੀ ਫ਼ੌਜੀਆਂ ਸਬੰਧੀ ਬਿਆਨ ਦਿੱਤਾ ਹੈ। ਕਨ੍ਹਈਆ ਨੇ ਕਿਹਾ ਹੈ ਕਿ ਉਹ ਸੁਰੱਖਿਆ ਬਲਾਂ ਦਾ ਸਨਮਾਨ ਕਰਦੇ ਹਨ ਪਰ ਉਹ ਫਿਰ ਵੀ ਬੋਲਣਗੇ ਕਿ ਕਸ਼ਮੀਰ ਵਿਚ ਫ਼ੌਜੀਆਂ ਵਲੋਂ ਜਬਰ ਜਨਾਹ ਕੀਤਾ ਜਾਂਦਾ ਹੈ। ਉਸ ਨੇ ਕਿਹਾ ਕਿ ਉਹ ਆਜ਼ਾਦ ਹਿੰਦੁਸਤਾਨ ਵਿਚ ਸਮੱਸਿਆਵਾਂ ਤੋਂ ਆਜ਼ਾਦੀ ਲਈ ਸੰਘਰਸ਼ ਕਰ ਰਿਹਾ ਹੈ।

LEAVE A REPLY