award60 ਸ਼ਖ਼ਸੀਅਤਾਂ ਦਾ ਹੋਵੇਗਾ ਸਨਮਾਨ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਾਲ 2012, 2013 ਤੇ 2014 ਲਈ ਭਾਸ਼ਾ ਵਿਭਾਗ ਦੇ ਸ਼੍ਰੋਮਣੀ ਪੁਰਸਕਾਰਾਂ ਲਈ ਚੁਣੀਆਂ ਗਈਆਂ ਸ਼ਖਸੀਅਤਾਂ ਨੂੰ 12 ਮਾਰਚ ਨੂੰ ਇਨਾਮਾਂ ਦੀ ਵੰਡ ਕੀਤੀ ਜਾਵੇਗੀ। ਇਸ ਸਬੰਧੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰੂ ਤੇਗ ਬਹਾਦਰ ਹਾਲ ਵਿਖੇ ਵਿਸ਼ੇਸ਼ ਸਮਾਗਮ ਹੋਵੇਗਾ।
18 ਵੰਨਗੀਆਂ ਵਿੱਚ 54 ਸ਼ਖਸੀਅਤਾਂ ਨੂੰ ਤਿੰਨ ਸਾਲਾਂ ਲਈ ਸ਼੍ਰੋਮਣੀ ਪੁਰਸਕਾਰ ਦਿੱਤੇ ਜਾਣਗੇ। ਇਸ ਤੋਂ ਇਲਾਵਾ 6 ਹੋਰ ਸ਼ਖਸੀਅਤਾਂ ਨੂੰ ਵਿਸ਼ੇਸ਼ ਪੁਰਸਕਾਰ ਦਿੱਤੇ ਜਾਣਗੇ। ਕੁੱਲ ਮਿਲਾ ਕੇ 60 ਸਖਸ਼ੀਅਤਾਂ ਨੂੰ 2.92 ਕਰੋੜ ਰੁਪਏ ਦੇ ਨਗਦ ਇਨਾਮ ਦਿੱਤੇ ਜਾਣਗੇ। ਪ੍ਰਮੁੱਖ ਪੁਰਸਕਾਰ ‘ਪੰਜਾਬੀ ਸਾਹਿਤ ਰਤਨ’ ਲਈ ਕਿਰਪਾਲ ਸਿੰਘ ਕਸੇਲ, ਅਜਮੇਰ ਔਲਖ ਤੇ ਨਿਰੰਜਣ ਸਿੰਘ ਤਸਨੀਮ ਨੂੰ ਦਿੱਤਾ ਜਾਵੇਗਾ। ਇਨ੍ਹਾਂ ਨੂੰ 10-10 ਲੱਖ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 17 ਹੋਰ ਵੰਨਗੀਆਂ ਦੇ ਜੇਤੂਆਂ ਨੂੰ 5-5 ਲੱਖ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ। ਸ਼੍ਰੋਮਣੀ ਪੰਜਾਬੀ ਸਾਹਿਤਕਾਰ ਲਈ ਵਰਿੰਦਰ ਵਾਲੀਆ ਦੀ ਵੀ ਚੋਣ ਹੋਈ ਹੈ।

LEAVE A REPLY