8ਚੰਡੀਗੜ੍ਹ  : ਪੰਜਾਬ ਸਰਕਾਰ ਵਲੋਂ ਕਪਾਹ ਦੀ ਚਿੱਟੀ ਮੱਖੀ ਤੇ ਨਦੀਨਾਂ ਨੂੰ ਨਸ਼ਟ ਕਰਨ ਲਈ ਰਾਜ ਪੱਧਰੀ ਮੁਹਿੰਮ ਆਰੰਭੀ ਗਈ ਹੈ। ਸਰਕਾਰ ਵਲੋਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਇਸ ਮੁਹਿੰਮ ਵਿੱਚ ਵੱਧ ਚੱੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਗਈ ਹੈ।
ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਚਿੱਟੀ ਮੱਖੀ, ਕੰਘੀ ਬੂਟੀ, ਪੀਲੀ ਬੂਟੀ, ਪੁੱਠ ਕੰਡਾ, ਧਤੂਰਾ, ਭੰਗ, ਗਾਜਰ ਘਾਹ ਆਦਿ ਨਦੀਨਾਂ ਤੇ ਪਲਦੀ ਹੈ। ਸਾਨੂੰ ਸਾਰਿਆਂ ਨੂੰ ਰਲ ਕੇ ਚਾਹੀਦਾ ਹੈ ਕਿ ਇਨ੍ਹਾਂ ਨਦੀਨਾਂ ਨੂੰ ਜੜ੍ਹੋਂ ਪੁੱਟ ਕੇ ਨਸ਼ਟ ਕੀਤਾ ਜਾਵੇ ਤਾਂਕਿ ਇਸ ਦਾ ਚਿੱਟੀ ਮੱਖੀ ਦੇ ਫ਼ੈਲਾਅ ਨੂੰ ਰੋਕਿਆ ਜਾ ਸਕੇ।
ਨਦੀਨ ਨਸ਼ਟ ਕਰਨ ਲਈ ਰਾਜ ਦੇ ਸਮੂਹ ਵਿਭਾਗ ਆਪਣੇ ਆਲੇ ਦੁਆਲੇ ਪੈਦਾ ਹੋਏ ਖਾਲੀ ਜਗ੍ਹਾ ਤੇ ਪੈਦਾ ਹੋਏ ਕੱਖ-ਕੰਢਿਆਂ ਨੂੰ ਨਸ਼ਟ ਕਰਵਾਉਣ ਲਈ ਆਪਣਾ ਨਿੱਜੀ ਯੋਗਦਾਨ ਪਾਉਣ। ਸਰਕਾਰ ਵਲੋਂ ਕਿਸਾਨਾਂ ਨੂੰ ਆਉਣ ਵਾਲੀ ਸਾਉਣੀ ਦੀ ਫ਼ਸਲ ਖਾਸ ਕਰਕੇ ਕਪਾਹ ਦੀ ਫ਼ਸਲ ਦੀ ਬਿਜਾਈ ਤੋਂ ਪਹਿਲਾਂ ਜੰਗੀ ਪੱਧਰ ਤੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਕਿਸਾਨ ਖੇਤਾਂ ਦਾ ਆਲਾ ਦੁਆਲਾ ਚੰਗੀ ਤਰ੍ਹਾਂ ਸਾਫ਼ ਕਰਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਿਫ਼ਾਰਿਸ਼ ਤਸਦੀਕਸ਼ੁਦਾ ਬੀਜ ਹੀ ਬੀਜਣ। ਕਪਾਹ ਦੀ ਫ਼ਸਲ ਦੀ ਬਿਜਾਈ 15 ਅਪ੍ਰੈਲ ਤੋਂ 15 ਮਈ ਤੱਕ ਕਰਨ ਦਾ ਢੁੱਕਵਾਂ ਸਮਾਂ ਹੈ। ਕਿਸਾਨ ਵੀਰ ਬੀਜ ਦਾ ਪੱਕਾ ਬਿਲ ਜਰੂਰ ਲੈਣ ਤਾਂ ਕਿ ਉਹ ਕਿਸੇ ਵੀ ਤਰ੍ਹਾਂ ਦੀ ਲੁੱਟ ਦਾ ਸ਼ਿਕਾਰ ਨਾ ਹੋਣ।ਕਿਸੇ ਵੀ ਤਰ੍ਹਾ ਦੀ ਜਾਣਕਾਰੀ ਕਿਸਾਨ ਕਾਲ ਸੈਟਰ ਦੇ ਟੋਲ ਫ਼ਰੀ ਨੰਬਰ 1800-180-1551 ਤੇ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਕਿਸਾਨ ਵੀਰ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਖੇਤੀਬਾੜੀ ਮਾਹਿਰਾਂ ਅਤੇ ਪੰਜਾਬ ਯੂਨੀਵਰਸਿਟੀ ਦੇ ਸਾਇੰਸਦਾਨਾਂ ਦੀ ਰਾਏ ਅਨੁਸਾਰ ਹੀ ਆਪਣੀ ਕਣਕ ਦੀ ਫ਼ਸਲ ਨੂੰ ਪਾਣੀ ਲਾਉਣ।

LEAVE A REPLY