2ਹਰਿਆਣਾ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਵਿਧਾਨ ਸਭਾ ਵੱਲੋਂ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਨਿਰਮਾਣ ਦੇ ਵਿਰੁੱਧ ਪਾਸ ਕੀਤੇ ਗਏ ਬਿੱਲ ਨੂੰ ਅਸੰਵਿਧਾਨਕ ਦਸਿਆ।
ਮੁੱਖ ਮੰਤਰੀ ਅੱਜ ਇੱਥੇ ਚਾਲੂ ਬਜਨ ਸੈਸ਼ਨ ਦੇ ਦੂਜੇ ਦਿਨ ਵਿਧਾਨਸਭਾ ਤੋਂ ਬਾਹਰ ਆਉਣ ਤੋਂ ਬਾਅਦ ਪੱਤਰਕਾਰਾਂ ਦੇ ਸੁਆਲਾਂ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਦਾ ਧਿਆਨ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਐਸਵਾਈਐਲ ਦੇ ਮੁੱਦੇ ਉੱਤੇ ਰਾਜਪਾਲ ਪ੍ਰੋ. ਕਪਤਾਨ ਸਿੰਘ ਸੋਲੰਕੀ ਦੇ ਨਾਲ ਹੋਈ ਮੀਟਿੰਗ ਵੱਲ ਦਿਵਾਉਂਦੇ ਹੋਏ ਇਸ ਉੱਤੇ ਟਿਪੱਣੀ ਕਰਨ ਲਈ ਕਿਹਾ ਤਾਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਿੱਲ ਸੰਵਿਧਾਨ ਦੀ ਮਰਿਯਾਦਾ ਦੇ ਉਲਟ ਹੈ। ਇਸ ਤਰ੍ਹਾਂ ਦੇ ਇਸ ਬਿੱਲ ਦੇ ਅਸੰਵਿਧਾਨਕ ਹੋਣ ਦੇ ਨਾਤੇ, ਅਸੀ²ਂ ਰਾਜਪਾਲ ਤੋਂ ਇਸ ਉੱਤੇ ਹਸਤਾਖਰ ਨਾ ਕਰਨ ਦੀ ਅਪੀਲ ਕਰਦੇ ਹਾਂ।
ਉਨ੍ਹਾਂ ਕਿਹਾ ਕਿ ਇਸ ਉੱਤੇ ਸਰਵ ਪਾਰਟੀ ਮੀਟਿੰਗ ਵਿਚ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਉਨ੍ਹਾਂ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਸਾਹਮਣੇ ਇਸ ਦੀ ਵੇਰਵਾ ਸਹਿਤ ਜਾਣਕਾਰੀ ਵੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਫਿਲਹਾਲ, ਉਹ ਮਹਿਸੂਸ ਕਰਦੇ ਹਨ ਕਿ ਰਾਜਪਾਲ ਸੰਵਿਧਾਨ ਅਨੁਸਾਰ ਫੈਸਲਾ ਲੈਣਗੇ।

LEAVE A REPLY