4ਕੋਲਕਾਤਾ  : ਵਿਸ਼ਵ ਕੱਪ ਟੀ-20 ਵਿਚ ਅੱਜ ਪਾਕਿਸਤਾਨ ਨੇ ਬੰਗਲਾਦੇਸ਼ ਨੂੰ 55 ਦੌੜਾਂ ਨਾਲ ਹਰਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਨੇ ਨਿਰਧਾਰਿਤ 20 ਓਵਰਾਂ ਵਿਚ 201 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ। ਜਿਸ ਵਿਚ ਸ਼ਹਿਜਾਦ ਨੇ 52, ਮੁਹੰਮਦ ਹਫੀਜ਼ ਨੇ 64 ਅਤੇ ਸ਼ਾਹਿਦ ਅਫਰੀਦੀ ਨੇ 49 ਦੌੜਾਂ ਦਾ ਯੋਗਦਾਨ ਦਿੱਤਾ।
ਜਿੱਤ ਦਾ ਪਿੱਛਾ ਕਰਨ ਉਤਰੀ ਬੰਗਲਾਦੇਸ਼ ਦੀ ਟੀਮ ਦੀ ਸ਼ੁਰੂਆਤ ਬੇਹੱਦ ਖਰਾਬ ਰਹੀ। ਉਸ ਦਾ ਸਲਾਮੀ ਬੱਲੇਬਾਜ਼ ਸੌਮਿਆ ਸਰਕਾਰ ਬਿਨਾਂ ਖਾਤਾ ਖੋਲ੍ਹਿਆਂ ਹੀ ਆਊਟ ਹੋ ਗਿਆ। ਸਾਕਿਬ ਅਲ ਹਸਨ ਨੇ ਅਜੇਤੂ 50 ਦੌੜਾਂ ਦੀ ਪਾਰੀ ਖੇਡੀ, ਜਦੋਂ ਕਿ ਹੋਰ ਕੋਈ ਵੀ ਬੱਲੇਬਾਜ਼ ਜ਼ਿਆਦਾ ਦੇਰ ਨਾ ਟਿਕ ਸਕਿਆ। ਬੰਗਲਾਦੇਸ਼ ਦੀ ਟੀਮ 6 ਵਿਕਟਾਂ ‘ਤੇ 146 ਦੌੜਾਂ ਹੀ ਬਣਾ ਸਕੀ।

LEAVE A REPLY