6ਨਵੀਂ ਦਿੱਲੀ :  ਪੰਜਾਬੀ ਗਾਇਕ ਹੰਸ ਰਾਜ ਹੰਸ ਨੇ ਵੀਰਵਾਰ ਦੀ ਸ਼ਾਮ ਨੂੰ ਕਾਂਗਰਸ ਉੱਪ ਪ੍ਰਧਾਨ ਰਾਹੁਲ ਗਾਂਧੀ ਨਾਲ ਦਿੱਲੀ ‘ਚ ਮੁਲਾਕਾਤ ਕੀਤੀ ਹੈ। ਦੱਸਣ ਯੋਗ ਹੈ ਕਿ ਹੰਸ ਰਾਜ ਹੰਸ ਨੇ ਅਕਾਲੀ ਦਲ ਦਾ ਪੱਲਾ ਛੱਡ ਕੇ ਕਾਂਗਰਸ ਪਾਰਟੀ ਨਾਲ ਹੱਥ ਮਿਲਾ ਲਿਆ ਹੈ।
ਹੰਸ ਰਾਜ ਹੰਸ ਹਾਲ ਹੀ ‘ਚ ਕਾਂਗਰਸ ਪਾਰਟੀ ‘ਚ ਸ਼ਾਮਲ ਹੋਏ ਹਨ। ਰਾਜ ਸਭਾ ਵਿਚ ਉਮੀਦਵਾਰੀ ਨਾ ਮਿਲਣ ਤੋਂ ਬਾਅਦ ਹੰਸ ਦੀ ਰਾਹੁਲ ਗਾਂਧੀ ਨਾਲ ਇਹ ਮੁਲਾਕਾਤ ਕਈ ਸਵਾਲ ਖੜ੍ਹੇ ਕਰਦੀ ਹੈ। ਅਕਾਲੀ ਦਲ ਦੀਆਂ ਨੀਤੀਆਂ ਤੋਂ ਨਿਰਾਸ਼ਾ ਹੋਣ ਕਾਰਨ ਉਨ੍ਹਾਂ ਨੇ ਕਾਂਗਰਸ ਪਾਰਟੀ ‘ਚ ਸ਼ਾਮਲ ਹੋਣ ਦਾ ਮਨ ਬਣਾਇਆ ਸੀ।

LEAVE A REPLY