7ਭਲਕੇ 22 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ ਹੋਲਾ ਮੁਹੱਲਾ
ਸ਼੍ਰੀ ਅਨੰਦਪੁਰ ਸਾਹਿਬ : ਸ਼੍ਰੀ ਅਨੰਦਪੁਰ ਸਾਹਿਬ ਵਿਖੇ 22 ਮਾਰਚ ਤੋ 24 ਮਾਰਚ ਤੱਕ ਮਨਾਏ ਜਾ ਰਹੇ ਕੌਮੀ ਤਿਉਹਾਰ ਹੋਲਾ ਮੁਹੱਲਾ ਸਬੰਧੀ ਦੇਸ਼ ਵਿਦੇਸ਼ਾਂ ਤੋਂ ਸੰਗਤਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਇਸ ਮੌਕੇ ਦੇਸ਼- ਵਿਦੇਸ਼ ਅਤੇ ਦੁਰ- ਦੁਰਾਡੇ ਤੋਂ ਆਉਣ ਵਾਲੇ ਸਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤਾਂ ਦੇ ਮੱਦੇਨਜ਼ਰ ਪੁਲਿਸ ਵਲੋ ਪੁਖਤਾ ਸੁਰੱਖਿਆ ਪ੍ਰਬੰਧ ਕਰ ਲਏ ਗਏ ਹਨ । ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਵਰਿੰਦਰਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧਾਂ ਲਈ ਕਰੀਬ 50 ਗਜ਼ਟਿਡ ਪੁਲਿਸ ਅਧਿਕਾਰੀਆਂ ਤੋ ਇਲਾਵਾ 2500 ਹੋਰ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

LEAVE A REPLY